Punjab Weather Update: ਪੰਜਾਬ 'ਚ ਇੱਕ ਵਾਰ ਫਿਰ ਤੋਂ ਤਾਪਮਾਨ ਵਧਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਦਿਨਾਂ ਵਿੱਚ ਗਰਮੀ ਹੋਰ ਵਧੇਗੀ। ਇਸ ਦੌਰਾਨ ਪਾਰਾ 47 ਡਿਗਰੀ ਤੱਕ ਪਹੁੰਚ ਸਕਦਾ ਹੈ। ਉਂਝ ਕੁਝ ਇਲਾਕਿਆਂ ਵਿੱਚ ਕੱਲ੍ਹ ਤੇ ਪਰਸੋਂ ਮੀਂਹ ਪੈਣ ਦੀ ਸੰਭਾਵਨਾ ਹੈ।



ਦੱਸ ਦਈਏ ਕਿ ਪਿਛਲੇ ਐਤਵਾਰ ਤੋਂ ਦਿਨ ਤੇ ਰਾਤ ਦੇ ਤਾਪਮਾਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਪਰ ਇਸ ਦੌਰਾਨ ਮੰਗਲਵਾਰ ਤੇ ਬੁੱਧਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਉਂਝ ਇਸ ਕਾਰਨ ਤਾਪਮਾਨ 'ਚ ਕੋਈ ਬਦਲਾਅ ਨਹੀਂ ਹੋਵੇਗਾ ਤੇ ਆਉਣ ਵਾਲੇ ਦਿਨਾਂ 'ਚ ਤਾਪਮਾਨ 47 ਡਿਗਰੀ ਨੂੰ ਪਾਰ ਕਰ ਜਾਵੇਗਾ।



ਮੌਸਮ ਵਿਭਾਗ ਵੱਲੋਂ ਜਾਰੀ ਸੂਚਨਾ ਅਨੁਸਾਰ 6 ਜੂਨ ਨੂੰ ਮਾਝੇ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ ਤੇ ਮਾਲਵੇ ਦੇ ਫਿਰੋਜ਼ਪੁਰ, ਮੋਗਾ, ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਬਠਿੰਡਾ ਤੇ ਮਾਨਸਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। 


 


ਇਸੇ ਤਰ੍ਹਾਂ ਮਾਝੇ ਦੇ ਅੰਮ੍ਰਿਤਸਰ ਤੇ ਤਰਨ ਤਾਰਨ ਤੇ ਦੁਆਬੇ ਦੇ ਕਪੂਰਥਲਾ ਤੇ ਜਲੰਧਰ ਤੇ ਮਾਲਵਾ ਦੇ ਫਿਰੋਜ਼ਪੁਰ, ਮੋਗਾ, ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਲੁਧਿਆਣਾ ਤੇ ਬਰਨਾਲਾ ਵਿੱਚ ਮੀਂਹ ਪੈ ਸਕਦਾ ਹੈ। ਇਸ ਤੋਂ ਬਾਅਦ ਐਤਵਾਰ ਤੱਕ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਇਨ੍ਹਾਂ ਦਿਨਾਂ ਦੌਰਾਨ ਹੀ ਤਾਪਮਾਨ 47 ਡਿਗਰੀ ਦੇ ਨੇੜੇ ਪਹੁੰਚ ਜਾਵੇਗਾ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Wrestlers Protest: ਕੀ ਹੁਣ ਪਹਿਲਵਾਨਾਂ ਦਾ ਖਤਮ ਹੋਵੇਗਾ 'ਦੰਗਲ'? ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਚੱਲੀ 2 ਘੰਟੇ ਮੀਟਿੰਗ


ਇਹ ਵੀ ਪੜ੍ਹੋ : ਖਾਲੀ ਪੇਟ ਐਲੋਵੇਰਾ ਜੂਸ ਪੀਣ ਦੇ ਹਨ ਕਈ ਫਾਇਦੇ ਪਰ ਜੇ ਇਸ ਤਰ੍ਹਾਂ ਪੀਂਦੇ ਹੋ ਤਾਂ ਪੇਟ ਨੂੰ ਹੋ ਸਕਦੈ ਵੱਡਾ ਨੁਕਸਾਨ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ