Chandigarh News: ਮੌਸਮ ਵਿਭਾਗ ਦੀ ਭਵਿੱਖਬਾਣੀ! 12 ਜਨਵਰੀ ਨੂੰ ਪਏਗਾ ਮੀਂਹ
ਮੌਸਮ ਵਿਭਾਗ ਨੇ 12 ਜਨਵਰੀ ਨੂੰ ਚੰਡੀਗੜ੍ਹ ਤੇ ਨਾਲ ਲੱਗਦੇ ਇਲਾਕਿਆਂ ਵਿੱਚ ਹਲਕਾ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਨਾਲ ਲੋਕਾਂ ਨੂੰ ਠੰਢ ਤੇ ਕੋਹਰੇ ਤੋਂ ਰਾਹਤ ਮਿਲ ਸਕਦੀ ਹੈ। ਚੰਡੀਗੜ੍ਹ ਵਿੱਚ ਕਈ ਦਿਨਾਂ ਤੋਂ ਲਗਾਤਾਰ ਠੰਢ ਦਾ ਕਹਿਰ...
Chandigarh News: ਮੌਸਮ ਵਿਭਾਗ ਨੇ 12 ਜਨਵਰੀ ਨੂੰ ਚੰਡੀਗੜ੍ਹ ਤੇ ਨਾਲ ਲੱਗਦੇ ਇਲਾਕਿਆਂ ਵਿੱਚ ਹਲਕਾ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਨਾਲ ਲੋਕਾਂ ਨੂੰ ਠੰਢ ਤੇ ਕੋਹਰੇ ਤੋਂ ਰਾਹਤ ਮਿਲ ਸਕਦੀ ਹੈ। ਚੰਡੀਗੜ੍ਹ ਵਿੱਚ ਕਈ ਦਿਨਾਂ ਤੋਂ ਲਗਾਤਾਰ ਠੰਢ ਦਾ ਕਹਿਰ ਜਾਰੀ ਹੈ। ਅੱਜ ਵੀ ਸਵੇਰ ਸਮੇਂ ਸੰਘਣੀ ਧੁੰਦ ਤੇ ਸੀਤ ਲਹਿਰ ਦਾ ਕਹਿਰ ਹੈ।
ਸ਼ਹਿਰ ਵਿੱਚ ਐਤਵਾਰ ਨੂੰ ਪਾਰਾ ਆਮ ਨਾਲੋਂ 8 ਡਿਗਰੀ ਸੈਲਸੀਅਸ ਹੇਠਾਂ ਡਿੱਗ ਗਿਆ। ਠੰਢ ਵਧਣ ਕਰਕੇ ਸਾਰਾ ਦਿਨ ਲੋਕਾਂ ਨੂੰ ਕੰਬਣੀ ਛਿੜੀ ਰਹੀ, ਜਿਸ ਕਰਕੇ ਲੋਕਾਂ ਨੂੰ ਵਾਹਨ ਚਲਾਉਣ ਸਮੇਂ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਹੈ। ਹੁਣ ਮੌਸਮ ਵਿਭਾਗ ਨੇ 12 ਜਨਵਰੀ ਨੂੰ ਸ਼ਹਿਰ ਵਿੱਚ ਹਲਕਾ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ।
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਐਤਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 12.5 ਡਿਗਰੀ ਸੈਲਸੀਅਸ ਦਰਜ ਕੀਤਾ ਹੈ, ਜੋ ਆਮ ਨਾਲੋਂ 8 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ। ਘੱਟ ਤੋਂ ਘੱਟ ਤਾਪਮਾਨ 4.5 ਡਿਗਰੀ ਸੈਲਸੀਅਸ ਦਰਜ ਕੀਤਾ ਹੈ, ਜੋ ਆਮ ਤੋਂ ਇਕ ਡਿਗਰੀ ਸੈਲਸੀਅਸ ਦਰਜ ਕੀਤਾ ਰਿਹਾ ਹੈ। ਇਸੇ ਤਰ੍ਹਾਂ ਮੁਹਾਲੀ ਵਿੱਚ ਵੱਧ ਤੋਂ ਵੱਧ ਤਾਪਮਾਨ 13.9 ਡਿਗਰੀ ਸੈਲਸੀਅਸ ਤੇ ਘੱਟ ਤੋਂ ਘੱਟ ਤਾਪਮਾਨ 5.7 ਡਿਗਰੀ ਸੈਲਸੀਅਸ ਦਰਜ ਕੀਤਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ
Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ