Punjab News: ਪੰਜਾਬ ਸਰਕਾਰ ਦੇ ਵਿਧਾਇਕ ਜ਼ਿਆਦਾਤਰ ਕੰਮਾਂ ਕਰਕੇ ਤਾਂ ਨਹੀਂ ਪਰ ਸੁਰਖ਼ੀਆਂ ਵਿੱਚ ਜ਼ਰੂਰ ਰਹਿੰਦੇ ਹਨ। ਚਾਹੇ ਉਹ ਕਿਸੇ 'ਪੈਚ ਵਰਕ' ਦਾ ਉਦਘਾਟਨ ਹੋਵੇ ਜਾਂ ਫਿਰ ਆਪਣਾ ਹੀ ਰੱਖਿਆ ਨੀਂਹ ਪੱਥਰ ਤੋੜਣ ਦਾ ਹੋਵੇ। ਇਸ ਇਸ ਵੇਲੇ ਚਰਚਾ ਦਾ ਵਿਸ਼ਾ ਪੰਜਾਬ ਸਰਕਾਰ ਦੇ ਮੰਤਰੀ ਬ੍ਰਮ ਸ਼ੰਕਰ ਜਿੰਪਾ ਬਣ ਗਏ ਹਨ। 


ਦਰਅਸਲ ਬ੍ਰਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਦੇ ਨਿਊ ਗੌਤਮ ਨਗਰ ਪਾਰਕ ਵਿਖੇ ਲਗਾਏ ਗਏ ਵਾਟਰ ਕੂਲਰ ਦਾ ਰਸਮੀ ਉਦਘਾਟਨ ਕੀਤਾ ਜਿਸ ਤੋਂ ਬਾਅਦ ਪੰਜਾਬ ਕਾਂਗਰਸ ਵੱਲੋਂ ਉਨ੍ਹਾਂ ਨੂੰ ਨਿਸ਼ਾਨੇ ਉੱਤੇ ਲਿਆ ਗਿਆ ਹੈ। ਪੰਜਾਬ ਕਾਂਗਰਸ ਨੇ ਕਿਹਾ ਕਿ ਅਹਿਮ ਮੁੱਦਿਆਂ ਨੂੰ ਛਿੱਕੇ ‘ਤੇ ਟੰਗ ਕੇ ਝਾੜੂ ਵਾਲੇ ਆਪਣੀਆਂ ਮਸ਼ਹੂਰੀਆਂ ਕਰਨ ਵਿੱਚ ਵਿਅਸਤ ਹਨ।


ਪੰਜਾਬ ਕਾਂਗਰਸ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਆਪਣੀਆਂ ਮਸ਼ਹੂਰੀਆਂ ਅਤੇ ਆਪਣੀ ਹੀ ਪਿੱਠ ਥਪਥਪਾਉਣ ਦਾ ਸਿਲਸਲਾ ਅੱਗੇ ਵਧਾਉਂਦੇ ਹੋਏ ਬੀਤੇ ਦਿਨ ਆਮ ਆਦਮੀ ਪਾਰਟੀ ਦੇ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ‘ਵਾਟਰ ਕੂਲਰ’ ਦਾ ਰੀਬਨ ਕੱਟ ਉਦਘਾਟਨ ਕਰਕੇ ਮਸ਼ਹੂਰੀ ਕੀਤੀ। ਪੰਜਾਬ ਦੇ ਅਹਿਮ ਮੁੱਦਿਆਂ ਨੂੰ ਛਿੱਕੇ ‘ਤੇ ਟੰਗ ਕੇ ਝਾੜੂ ਵਾਲੇ ਆਪਣੀਆਂ ਮਸ਼ਹੂਰੀਆਂ ਕਰਨ ਵਿੱਚ ਵਿਅਸਤ ਹਨ।


ਦਰਅਸਲ,  ਨਿਊ ਗੌਤਮ ਨਗਰ ਪਾਰਕ ਵਿਖੇ ਟਰਾਂਸਪੋਰਟਰ ਰਾਕੇਸ਼ ਸੇਠੀ ਵਲੋਂ ਲਗਾਏ ਗਏ ਵਾਟਰ ਕੂਲਰ ਦਾ ਰਸਮੀ ਉਦਘਾਟਨ ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕੀਤਾ ਹੈ।  ਕੈਬਨਿਟ ਮੰਤਰੀ ਨੇ ਇਸ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਸ ਪਹਿਲ ਤਹਿਤ ਪਾਰਕ ਵਿੱਚ ਹੁਣ ਲੋਕਾਂ ਨੂੰ ਠੰਡੇ ਪਾਣੀ ਦੀ ਸੁਵਿਧਾ ਉਪਲਬੱਧ ਹੋਵੇਗੀ, ਜੋ ਸਥਾਨਿਕ ਨਿਵਾਸੀਆਂ ਲਈ ਇੱਕ ਵੱਡੀ ਰਾਹਤ ਸਾਬਤ ਹੋਵੇਗੀ। 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ