Farmer Protest: 'ਕਿਸਾਨਾਂ ਦਾ ਅੰਦੋਲਨ ਸ਼ਾਂਤਮਾਈ ਪਰ ਉਨ੍ਹਾਂ ਨੂੰ ਭੜਕਾਅ ਰਹੀ ਸਰਕਾਰ, ਜੇ ਦਿੱਲੀ ਜਾਣ ਦਿੱਤਾ ਜਾਵੇ ਤਾਂ....'
ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਦਿੱਲੀ ਵੱਲ ਮਾਰਚ ਕਰਨ ਦੀ ਯੋਜਨਾ ਬਣਾ ਰਹੇ ਕਿਸਾਨਾਂ ਦੀ ਆਵਾਜ਼ ਨੂੰ ਡਰਾਉਣ ਅਤੇ ਦਬਾਉਣ ਲਈ ਕੇਂਦਰ ਅਤੇ ਹਰਿਆਣਾ ਦੀਆਂ ਭਾਜਪਾ ਸਰਕਾਰਾਂ ਦੁਆਰਾ ਅਪਣਾਏ ਜਾ ਰਹੇ ਸਖ਼ਤ ਕਦਮਾਂ ਨੂੰ ਦੇਖ ਕੇ ਮੈਨੂੰ ਦੁੱਖ ਹੋਇਆ ਹੈ।
Punjab News: ਕਿਸਾਨਾਂ ਵੱਲੋਂ 13 ਫਰਵਰੀ ਨੂੰ ਦਿੱਲੀ ਕੂਚ ਦਾ ਐਲਾਨ ਕੀਤਾ ਗਿਆ ਹੈ ਜਿਸ ਨੂੰ ਰੋਕ ਲਈ ਹਰਿਆਣਾ ਸਰਕਾਰ ਅੱਡੀ ਚੋਟੀ ਦਾ ਜ਼ੋਰ ਲਾ ਰਹੀ ਹੈ। ਹਰਿਆਣਾ ਦੇ ਅੱਧੋ ਵੱਧ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਠੱਪ ਕਰ ਦਿੱਤਾ ਹੈ। ਸਟੇਡੀਅਮਾਂ ਨੂੰ ਖੁੱਲ੍ਹੀਆਂ ਜੇਲ੍ਹਾਂ ਵਿੱਚ ਬਦਲ ਦਿੱਤਾ ਹੈ। ਸੜਕਾਂ ਉੱਤੇ ਕਿੱਲ ਲਾ ਦਿੱਤੇ ਗਏ ਹਨ ਤਾਂ ਕਿ ਕਿਸਾਨਾਂ ਨੂੰ ਕਿਸੇ ਵੀ ਕੀਮਤ ਉੱਤੇ ਹਰਿਆਣਾ ਵਿੱਚ ਦਾਖ਼ਲ ਹੋਣ ਤੋਂ ਰੋਕਿਆ ਜਾਵੇ।
I’m saddened to see the draconian measures being adopted by Bjp govts at the centre and Haryana to intimidate & muzzle the voice of farmers planning to march to Delhi under the banner of KMM to press their legitimate demands hanging fire since the last agitation. Heavens will not… pic.twitter.com/2RbDANef5Y
— Sukhpal Singh Khaira (@SukhpalKhaira) February 12, 2024
ਇਸ ਮੌਕੇ ਕਾਂਗਰਸ ਦੇ ਭੁੱਲਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਦਿੱਲੀ ਵੱਲ ਮਾਰਚ ਕਰਨ ਦੀ ਯੋਜਨਾ ਬਣਾ ਰਹੇ ਕਿਸਾਨਾਂ ਦੀ ਆਵਾਜ਼ ਨੂੰ ਡਰਾਉਣ ਅਤੇ ਦਬਾਉਣ ਲਈ ਕੇਂਦਰ ਅਤੇ ਹਰਿਆਣਾ ਦੀਆਂ ਭਾਜਪਾ ਸਰਕਾਰਾਂ ਦੁਆਰਾ ਅਪਣਾਏ ਜਾ ਰਹੇ ਸਖ਼ਤ ਕਦਮਾਂ ਨੂੰ ਦੇਖ ਕੇ ਮੈਨੂੰ ਦੁੱਖ ਹੋਇਆ ਹੈ। ਜੇਕਰ ਉਨ੍ਹਾਂ ਨੂੰ ਦਿੱਲੀ ਜਾਣ ਦਿੱਤਾ ਜਾਵੇ ਤਾਂ ਆਸਮਾਨ ਨਹੀਂ ਡਿੱਗੇਗਾ ਕਿਉਂਕਿ ਕਿਸਾਨਾਂ ਨੇ ਦਿਖਾਇਆ ਹੈ ਕਿ ਉਨ੍ਹਾਂ ਦਾ ਅੰਦੋਲਨ ਸ਼ਾਂਤਮਈ ਹੈ ਪਰ ਉਨ੍ਹਾਂ ਨੂੰ ਰਾਜ ਸੱਤਾ ਵੱਲੋਂ ਭੜਕਾਇਆ ਜਾ ਰਿਹਾ ਹੈ।
ਓ ਮੋਦੀ ਸਾਬ! @narendramodi
— Amarinder Singh Raja Warring (@RajaBrar_INC) February 12, 2024
ਇਹ ਪੰਜਾਬ ਏ ਪੰਜਾਬ
ਚੀਕਾਂ ਕਢਵਾ ਦੇਵੇਗਾ ਚੀਕਾਂ!
ਤੁਸੀਂ ਲੋਕਤੰਤਰ ਖ਼ਤਮ ਕਰਨਾ ਚਾਹੁੰਦੇ ਹੋ?
ਪੰਜਾਬ -ਹਰਿਆਣਾ -ਦਿੱਲੀ ਦੇ ਬਾਰਡਰ ਉੱਤੇ ਭਾਰੀ ਫੋਰਸ ਲਗਾ ਕੇ ਤੁਸੀਂ ਜ਼ੋਰ ਜ਼ਬਰਦਸਤੀ ਨਾਲ ਅੰਨਦਾਤਾ ਨੂੰ ਰੋਕਣਾ ਚਾਹੁੰਦੇ ਹੋ?
ਕਿਸਾਨ ਇਹ ਨਹੀਂ ਹੋਣ ਦੇਵੇਗਾ । ਇਹ ਗੱਲ ਕੇਂਦਰ ਸਰਕਾਰ ਨੂੰ ਸਮਝ ਲੈਣੀ ਚਾਹੀਦੀ… pic.twitter.com/bBYrZ02qdo
ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਓ ਮੋਦੀ ਸਾਬ! ਇਹ ਪੰਜਾਬ ਏ ਪੰਜਾਬ ਚੀਕਾਂ ਕਢਵਾ ਦੇਵੇਗਾ ਚੀਕਾਂ! ਤੁਸੀਂ ਲੋਕਤੰਤਰ ਖ਼ਤਮ ਕਰਨਾ ਚਾਹੁੰਦੇ ਹੋ? ਪੰਜਾਬ -ਹਰਿਆਣਾ -ਦਿੱਲੀ ਦੇ ਬਾਰਡਰ ਉੱਤੇ ਭਾਰੀ ਫੋਰਸ ਲਗਾ ਕੇ ਤੁਸੀਂ ਜ਼ੋਰ ਜ਼ਬਰਦਸਤੀ ਨਾਲ ਅੰਨਦਾਤਾ ਨੂੰ ਰੋਕਣਾ ਚਾਹੁੰਦੇ ਹੋ? ਕਿਸਾਨ ਇਹ ਨਹੀਂ ਹੋਣ ਦੇਵੇਗਾ । ਇਹ ਗੱਲ ਕੇਂਦਰ ਸਰਕਾਰ ਨੂੰ ਸਮਝ ਲੈਣੀ ਚਾਹੀਦੀ ਹੈ।