ਹੋਲੇ ਮਹੱਲੇ ਮੌਕੇ ਪਰਦੀਪ ਸਿੰਘ ਦੇ ਕਤਲ ਨੇ ਲਿਆ ਨਵਾਂ ਮੋੜ, ਜ਼ਖ਼ਮੀ ਸਤਬੀਰ ਦੀ ਪਤਨੀ ਨੇ ਕੀਤਾ ਵੱਡਾ ਦਾਅਵਾ
ਹੋਲੇ ਮਹੱਲੇ ਦੌਰਾਨ ਨਿਹੰਗ ਪਰਦੀਪ ਸਿੰਘ ਦੇ ਕਤਲ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ। ਇਸ ਝੜਪ ਵਿੱਚ ਜ਼ਖ਼ਮੀ ਹੋਏ ਸਤਬੀਰ ਸਿੰਘ, ਜੋ ਪੀਜੀਆਈ ਵਿੱਚ ਜ਼ੇਰੇ ਇਲਾਜ ਹੈ, ਦੀ ਪਤਨੀ ਗੁਰਵਿੰਦਰ ਕੌਰ ਨੇ ਵੱਡਾ ਦਾਅਵਾ ਕੀਤਾ ਹੈ।
Chandigarh News: ਸ਼੍ਰੀ ਆਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਦੌਰਾਨ ਨਿਹੰਗ ਪਰਦੀਪ ਸਿੰਘ ਦੇ ਕਤਲ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ। ਇਸ ਝੜਪ ਵਿੱਚ ਜ਼ਖ਼ਮੀ ਹੋਏ ਸਤਬੀਰ ਸਿੰਘ, ਜੋ ਪੀਜੀਆਈ ਵਿੱਚ ਜ਼ੇਰੇ ਇਲਾਜ ਹੈ, ਦੀ ਪਤਨੀ ਗੁਰਵਿੰਦਰ ਕੌਰ ਨੇ ਵੱਡਾ ਦਾਅਵਾ ਕੀਤਾ ਹੈ।
ਗੁਰਵਿੰਦਰ ਕੌਰ ਨੇ ਕਿਹਾ ਹੈ ਕਿ ਉਸ ਨੂੰ ਪਰਦੀਪ ਸਿੰਘ ਦੀ ਮੌਤ ਦਾ ਅਫ਼ਸੋਸ ਹੈ, ਪਰ ਪਰਦੀਪ ਨੇ ਹੀ ਪਹਿਲਾਂ ਉਸ ਦੇ ਪਤੀ ’ਤੇ ਕਿਰਪਾਨਾਂ ਨਾਲ ਹਮਲਾ ਕੀਤਾ ਸੀ। ਉਸ ਨੇ ਦੱਸਿਆ ਕਿ ਪਰਦੀਪ ਨੇ ਸਤਬੀਰ ਦੇ ਦੋਵੇਂ ਹੱਥ ਵੱਢੇ, ਬਾਂਹ ਨੂੰ ਨੁਕਸਾਨ ਪਹੁੰਚਾਇਆ ਤੇ ਲੱਤਾਂ ’ਤੇ ਡੰਡੇ ਮਾਰੇ ਸਨ।
ਗੁਰਵਿੰਦਰ ਕੌਰ ਅਨੁਸਾਰ ਪਰਦੀਪ ਨੇ ਆਪਣੇ ਕੀਤੇ ਲਈ ਸਤਬੀਰ ਤੋਂ ਮੁਆਫ਼ੀ ਵੀ ਮੰਗੀ ਸੀ। ਉਸ ਨੇ ਕਿਹਾ ਕਿ ਪਰਦੀਪ ’ਤੇ ਹਮਲਾ ਉਥੇ ਮੌਜੂਦ ਭੀੜ ਵੱਲੋਂ ਕੀਤਾ ਗਿਆ ਹੈ, ਜਦਕਿ ਉਸ ਦਾ ਪਤੀ ਉਸ ਵੇਲੇ ਜ਼ਖ਼ਮੀ ਸੀ। ਉਸ ਨੇ ਮੀਡੀਆ ’ਤੇ ਵੀ ਇਕਪਾਸੜ ਖਬਰਾਂ ਦਿਖਾਉਣ ਦੇ ਦੋਸ਼ ਲਗਾਏ।
ਉਸ ਵੱਲੋਂ ਮੰਗ ਕੀਤੀ ਗਈ ਹੈ ਕਿ ਇਸ ਕੇਸ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਵੇ। ਪਿੰਡ ਉਪਰਲੀ ਨਲਹੋਟੀ ਵਾਸੀਆਂ ਨੇ ਕਿਹਾ ਕਿ ਸਤਬੀਰ ਦਾ ਪਿਤਾ ਨਿਰੰਜਨ ਸਿੰਘ ਘਟਨਾ ਵੇਲੇ ਪਿੰਡ ਸੀ, ਪਰ ਪੁਲਿਸ ਨੇ ਉਸ ’ਤੇ ਵੀ ਪਰਚਾ ਦਰਜ ਕਰ ਦਿੱਤਾ ਹੈ।
ਪਰਦੀਪ ਸਿੰਘ ਦੇ ਕਾਤਲਾਂ ਨੂੰ ਫੜਨ ਲਈ ਪੁਲਿਸ ਵੱਲੋਂ ਤਿੰਨ ਟੀਮਾਂ ਬਣਾਈਆਂ ਗਈਆਂ ਹਨ। ਇਸ ਸਬੰਧੀ ਰੂਪਨਗਰ ਦੇ ਐਸਪੀ (ਡੀ) ਮਨਵਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਟੀਮਾਂ ਦੀ ਅਗਵਾਈ ਡੀਐਸਪੀ ਰੂਪਨਗਰ ਤਲਵਿੰਦਰ ਸਿੰਘ ਗਿੱਲ, ਡੀਐਸਪੀ ਸ੍ਰੀ ਆਨੰਦਪੁਰ ਸਾਹਿਬ ਅਜੈ ਸਿੰਘ, ਸਤਨਾਮ ਸਿੰਘ ਇੰਚਾਰਜ ਸੀਆਈਏ ਰੂਪਨਗਰ ਸਣੇ ਹੋਰ ਅਧਿਕਾਰੀ ਕਰ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਡੀਐਸਪੀ ਅਜੈ ਸਿੰਘ ਨੇ ਦੱਸਿਆ ਕਿ ਪੀਜੀਆਈ ਵਿੱਚ ਜ਼ੇਰੇ ਇਲਾਜ ਸਤਬੀਰ ਸਿੰਘ ਦੇ ਬਿਆਨ ਦਰਜ ਕਰਨ ਮਗਰੋਂ ਅਗਲੀ ਕਾਰਵਾਈ ਕੀਤੀ ਜਾਵੇਗੀ। ਹੁਣ ਤੱਕ ਕੁੱਲ 7 ਨੌਜਵਾਨਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ।