ਪੜਚੋਲ ਕਰੋ
Advertisement
ਦਿੱਲੀ ਤੋਂ ਚੱਲਿਆ ਨਗਰ ਕੀਰਤਨ ਪਾਕਿਸਤਾਨ 'ਚ ਦਾਖ਼ਲ, ਭਾਰਤ ਵੱਲੋਂ ਸ਼ਾਨਦਾਰ ਵਿਦਾਈ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਤੋਂ ਸਜਾਇਆ ਗਿਆ ਨਗਰ ਕੀਰਤਨ ਅੱਜ ਬਾਅਦ ਦੁਪਹਿਰ ਵਾਹਗਾ-ਅਟਾਰੀ ਸਰਹੱਦ ਰਾਹੀਂ ਪਾਕਿਸਤਾਨ 'ਚ ਦਾਖਲ ਹੋ ਗਿਆ। ਬੀਤੀ 28 ਅਕਤੂਬਰ ਤੋਂ ਇਹ ਨਗਰ ਕੀਰਤਨ ਦਿੱਲੀ ਤੋਂ ਚੱਲਿਆ ਸੀ।
ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਤੋਂ ਸਜਾਇਆ ਗਿਆ ਨਗਰ ਕੀਰਤਨ ਅੱਜ ਬਾਅਦ ਦੁਪਹਿਰ ਵਾਹਗਾ-ਅਟਾਰੀ ਸਰਹੱਦ ਰਾਹੀਂ ਪਾਕਿਸਤਾਨ 'ਚ ਦਾਖਲ ਹੋ ਗਿਆ। ਬੀਤੀ 28 ਅਕਤੂਬਰ ਤੋਂ ਇਹ ਨਗਰ ਕੀਰਤਨ ਦਿੱਲੀ ਤੋਂ ਚੱਲਿਆ ਸੀ ਜੋ ਸੁਲਤਾਨਪੁਰ ਲੋਧੀ, ਸ੍ਰੀ ਅਕਾਲ ਤਖਤ ਸਾਹਿਬ ਤੋਂ ਹੁੰਦਾ ਹੋਇਆ ਤਿੰਨ ਦਿਨਾਂ ਬਾਅਦ ਅੱਜ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਵਿੱਚ ਜਾ ਕੇ ਨਨਕਾਣਾ ਸਾਹਿਬ ਵਿੱਖੇ ਸਮਾਪਤ ਹੋਣਾ ਹੈ।
ਇਸ ਨਗਰ ਕੀਰਤਨ 'ਚ ਜਾਣ ਵਾਲੇ ਸ਼ਰਧਾਲੂ ਸਵੇਰੇ ਅਟਾਰੀ ਵਿਖੇ ਪਹੁੰਚਣੇ ਸ਼ੁਰੂ ਹੋ ਗਏ ਸੀ ਅਤੇ ਸਾਰਿਆਂ ਨੇ ਆਪਣੇ ਇਮੀਗ੍ਰੇਸ਼ਨ ਦੀ ਪੜਤਾਲ ਕਰਾਉਣ ਤੋਂ ਬਾਅਦ ਪਾਕਿਸਤਾਨ ਲਈ ਰਵਾਨਗੀ ਪਾ ਦਿੱਤੀ। ਇਹ ਨਗਰ ਕੀਰਤਨ ਅੱਜ ਨਨਕਾਣਾ ਸਾਹਿਬ ਵਿਖੇ ਜਾਵੇਗਾ। ਇਸ ਜੱਥੇ 'ਚ ਪਾਕਿਸਤਾਨ ਸਰਕਾਰ ਵੱਲੋਂ ਕੁੱਲ 1217 ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਗਏ ਨੇ। ਇਸ 'ਚ ਭਾਰਤ ਦੇ ਵੱਖ-ਵੱਖ ਸ਼ਹਿਰਾਂ ਤੋਂ ਸਿੱਖ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ। ਨਗਰ ਕੀਰਤਨ ਨਾਲ ਪਾਕਿਸਤਾਨ ਜਾ ਰਹੇ ਸ਼ਰਧਾਲੂ ਨਨਕਾਣਾ ਸਾਹਿਬ ਤੋਂ ਇਲਾਵਾ ਪੰਜਾ ਸਾਹਿਬ, ਹਸਨ ਅਬਦਾਲ ਗੁਰਦੁਆਰਾ ਕਰਤਾਰਪੁਰ ਸਾਹਿਬ ਗੁਰਦੁਆਰਾ ਆਦਿ ਦੇ ਦਰਸ਼ਨ ਦੀਦਾਰੇ ਕਰਨਗੇ।
ਨਗਰ ਕੀਰਤਨ ਨਾਲ ਸੋਨੇ ਦੀ ਪਾਲਕੀ 'ਚ ਸ੍ਰੀ ਗੁਰੂ ਗ੍ਰੰਥ ਸਾਹਬ ਜੀ ਨੂੰ ਲੈ ਕੇ ਸੰਗਤ ਪਾਕਿਸਤਾਨ ਸਰਹੱਦ ਵਿੱਚ ਦਾਖਲ ਹੋਈ। ਜਿੱਥੇ ਉਨ੍ਹਾਂ ਦਾ ਪਾਕਿਸਤਾਨੀ ਸਿੱਖ ਸੰਗਤਾਂ ਵੱਲੋਂ ਵੀ ਸਵਾਗਤ ਕੀਤਾ ਗਿਆ। ਇਸ ਜੱਥੇ ਦੇ ਵਿੱਚ ਪਰਮਜੀਤ ਸਿੰਘ ਸਰਨਾ ਅਤੇ ਉਨ੍ਹਾਂ ਦੇ ਭਰਾ ਹਰਵਿੰਦਰ ਸਿੰਘ ਸਰਨਾ ਨੇ ਵੀ ਜਾਣਾ ਸੀ ਪਰ ਸਿਰਫ ਹਰਵਿੰਦਰ ਸਿੰਘ ਸਰਨਾ ਹੀ ਜਾ ਸਕੇ ਕਿਉਂਕਿ ਪਰਮਜੀਤ ਸਿੰਘ ਸਰਨਾ ਨੂੰ ਰੋਕ ਦਿੱਤਾ ਗਿਆ। ਪਰਮਜੀਤ ਸਿੰਘ ਸਰਨਾ ਨੂੰ ਪੁੱਛੇ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਕੁਝ ਲੋਕ ਨਗਰ ਕੀਰਤਨ ਵਿੱਚ ਰੋੜੇ ਅਟਕਾਉਣ ਦੀ ਕੋਸ਼ਿਸ਼ ਕਰ ਰਹੇ ਸਨ ਪਰ ਉਹ ਕਾਮਯਾਬ ਨਹੀਂ ਹੋਣਗੇ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement