ਪੜਚੋਲ ਕਰੋ

Sikh Army Helmet: ਕੌਮ ਕਦੇ ਵੀ ਸਿੱਖ ਫ਼ੌਜੀਆਂ ਲਈ ਹੈਲਮੇਟ ਲਾਗੂ ਕਰਨ ਨੂੰ ਬਰਦਾਸ਼ਤ ਨਹੀਂ ਕਰੇਗੀ -ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਿੱਖ ਕੌਮ ਸਿੱਖ ਫੌਜੀਆਂ ਲਈ ਹੈਲਮੇਟ ਲਾਗੂ ਕਰਨ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਇਸ ਮੌਕੇ ਸੁਖਬੀਰ ਬਾਦਲ ਨੇ  ਕੇਂਦਰ ਨੂੰ ਅਪੀਲ ਕੀਤੀ ਕਿ ਅਜਿਹਾ ਨਾ ਕੀਤਾ ਜਾਵੇ।

Punjab News: ਕੇਂਦਰ ਵੱਲੋਂ ਸਿੱਖ ਸੈਨਿਕਾਂ ਲਈ ਹੈਲਮੇਟ ਲਾਗੂ ਕਰਨ ਦੇ ਬਿਆਨ 'ਤੇ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਿੱਖ ਕੌਮ ਸਿੱਖ ਫੌਜੀਆਂ ਲਈ ਹੈਲਮੇਟ ਲਾਗੂ ਕਰਨ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ।

ਇਸ ਮੌਕੇ ਸੁਖਬੀਰ ਬਾਦਲ ਨੇ  ਕੇਂਦਰ ਨੂੰ ਅਪੀਲ ਕੀਤੀ ਕਿ ਅਜਿਹਾ ਨਾ ਕੀਤਾ ਜਾਵੇ। ਇਸ ਮੌਕੇ ਸੁਖਬੀਰ ਬਾਦਲ ਕਾਂਗਰਸ ਉੱਤੇ ਵੀ ਸਿਆਸੀ ਵਾਰ ਕਰਦੇ ਨਜ਼ਰ ਆਏ। ਬਾਦਲ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਹੀ ਪੰਜਾਬ ਦਾ ਬਹੁਤ ਨੁਕਸਾਨ ਕੀਤਾ ਹੈ ਉੱਥੇ ਇਹ ਗਾਂਧੀ ਪਰਿਵਾਰ ਹੀ ਹੈ ਜਿਸਨੇ ਪੰਜਾਬ ਵਿੱਚ ਕਤਲੇਆਮ ਕਰਵਾਇਆ ਅਤੇ ਪੰਜਾਬ ਦਾ ਪਾਣੀ ਵੀ ਵੰਡਿਆ।

ਜ਼ਿਕਰ ਕਰ ਦਈਏ ਕਿ ਸਿੱਖ ਸੈਨਿਕਾਂ ਲਈ ਬੈਲਿਸਟਿਕ ਹੈਲਮੇਟ ਪਾਉਣ ਦੇ ਆਰਮੀ ਦੇ ਪ੍ਰਸਤਾਵ ਨੂੰ ਲੈ ਕੇ ਅਕਾਲ ਤਖ਼ਤ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਅਤੇ ਹੋਰ ਧਾਰਮਿਕ ਜਥੇਬੰਦੀਆਂ ਨੇ ਇਸ ਫੈਸਲੇ 'ਤੇ ਮੁੜ ਵਿਚਾਰ ਕਰਨ ਦੀ ਮੰਗ ਕੀਤੀ ਹੈ।
ਫੌਜ ਦੇ ਅਧਿਕਾਰੀਆਂ ਨੇ ਦਾਅਵਾ ਕੀਤਾ ਹੈ ਕਿ ਰੱਖਿਆ ਮੰਤਰਾਲੇ ਵੱਲੋਂ ਇਸ ਤਰ੍ਹਾਂ ਦਾ ਇਹ ਪਹਿਲਾ ਆਰਡਰ ਹੈ, ਹਾਲਾਂਕਿ ਪਿਛਲੇ ਸਾਲ ਕਿਸੇ ਕੰਪਨੀ ਨੇ ਸਿੱਖ ਫੌਜੀਆਂ ਲਈ ਅਜਿਹੇ ਹੈਲਮੇਟ ਡਿਜ਼ਾਈਨ ਕੀਤੇ ਸਨ।

ਇਸ ਨੂੰ ‘ਸਿੱਖ ਪਛਾਣ’ ’ਤੇ ਹਮਲਾ ਕਰਾਰ ਦਿੰਦਿਆਂ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਰੱਖਿਆ ਮੰਤਰਾਲੇ ਨੂੰ ਇਸ ਕਦਮ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ, “ਸਿੱਖ ਮਰਿਆਦਾ ਵਿੱਚ ਕਿਸੇ ਵੀ ਕਿਸਮ ਦੀ ਟੋਪੀ ਜਾਂ ਹੈਲਮੇਟ ਪਹਿਨਣ ਦੀ ਸਖ਼ਤ ਮਨਾਹੀ ਹੈ। ਦਸਤਾਰ ਸਿਰਫ਼ ਪੰਜ ਜਾਂ ਸੱਤ ਮੀਟਰ ਦੇ ਕੱਪੜੇ ਦਾ ਟੁਕੜਾ ਨਹੀਂ ਹੈ, ਇਹ ਗੁਰੂ ਸਾਹਿਬ ਦੁਆਰਾ ਸਿੱਖਾਂ ਦੇ ਸਿਰਾਂ 'ਤੇ ਰੱਖਿਆ ਗਿਆ ਇੱਕ ਚੱਕਰ ਹੈ ਅਤੇ ਇਹ ਸਾਡੀ ਪਛਾਣ ਦਾ ਪ੍ਰਤੀਕ ਹੈ। ਦਸਤਾਰ ਦੀ ਥਾਂ ਹੈਲਮੇਟ ਪਾਉਣਾ ਸਿੱਖਾਂ ਦੀ ਪਛਾਣ ਨੂੰ ਢਾਹ ਲਾਉਣ ਦੀ ਕੋਸ਼ਿਸ਼ ਵਜੋਂ ਦੇਖਿਆ ਜਾਵੇਗਾ ਅਤੇ ਇਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੈਂ ਸਰਕਾਰ ਅਤੇ ਫੌਜ ਨੂੰ ਸਿੱਖ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਸਿੱਖ ਸੈਨਿਕਾਂ ਦੇ ਸਿਰ 'ਤੇ ਹੈਲਮਟ ਪਾਉਣ ਦੇ ਕਦਮ 'ਤੇ ਮੁੜ ਵਿਚਾਰ ਕਰਨ ਲਈ ਕਹਿੰਦਾ ਹਾਂ।

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget