Punjab News: ਹਲਕਾ ਬੱਲੂਆਣਾ ਦੇ ਪਿੰਡ ਭਾਗਸਰ ਵਿੱਚ ਨਿੱਜੀ ਕੰਪਨੀ ਦੇ ਟਾਵਰ ਦੀ ਬਿਜਲੀ ਕੱਟਣ ਦਾ ਸਾਹਮਣੇ ਆਇਆ ਹੈ। ਇਸ ਮੌਕੇ ਪਿੰਡ ਵਾਲਿਆਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਨਹੀਂ ਕੀਤਾ ਜਾਂਦਾ ਉਨ੍ਹਾਂ ਸਮਾਂ ਉਨ੍ਹਾਂ ਵੱਲੋਂ ਬਿਜਲੀ ਬਹਾਲ ਨਹੀਂ ਕੀਤੀ ਜਾਵੇਗੀ।


ਦਰਅਸ ਪਿੰਡ ਵਿੱਚ ਮੋਬਾਇਲ ਨੈਟਵਰਕ ਦੇਣ ਲਈ ਟਾਵਰ ਲਾਇਆ ਗਿਆ ਹੈ ਪਰ ਪਿੰਡ ਵਾਲਿਆਂ ਮੁਤਾਬਕ, ਉਸ ਦੀ ਰੇਂਜ ਨਹੀਂ ਆ ਰਹੀ ਹੈ ਜਿਸ ਕਾਰਨ ਉਨ੍ਹਾਂ ਨੇ ਟਾਵਰ ਦੀ ਬਿਜਲੀ ਸਪਲਾਈ ਬੰਦ ਕਰ ਦਿੱਤੀ ਤੇ ਟਾਵਰ ਕੰਪਨੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ।


ਇਸ ਮੌਕੇ ਉਨ੍ਹਾਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀ ਇਸ ਦਿੱਕਤ ਦਾ ਹੱਲ ਨਹੀਂ ਕੀਤਾ ਜਾਂਦਾ ਉਨ੍ਹਾਂ ਪਿੰਡ ਟਾਵਰ ਦੀ ਬਿਜਲੀ ਚਾਲੂ ਨਹੀਂ ਕੀਤੀ ਜਾਵੇਗੀ। ਹਾਲਾਂਕਿ ਇਸ ਦੌਰਾਨ ਕੁਝ ਪਿੰਡ ਵਾਲਿਆਂ ਵੱਲੋਂ ਰੋਸ ਜ਼ਾਹਰ ਕਰਦਿਆਂ ਕੰਪਨੀ ਦੇ ਸਿਮ ਵੀ ਸਾੜੇ ਗਏ ਹਨ।