ਪੜਚੋਲ ਕਰੋ

Agricultural policy : 31 ਮਾਰਚ ਤੱਕ ਤਿਆਰ ਹੋਵੇਗੀ ਪੰਜਾਬ ਦੀ ਨਵੀਂ ਖੇਤੀਬਾੜੀ ਨੀਤੀ, ਕੁਦਰਤੀ ਖੇਤੀ ਲਈ ਹੋਵੇਗੀ ਵੱਖਰੀ ਨੀਤੀ-ਧਾਲੀਵਾਲ

ਨਵੀਂ ਖੇਤੀਬਾੜੀ ਨੀਤੀ ਪੰਜਾਬ ਦੀ ਭੂਗੋਲਿਕ ਸਥਿਤੀ, ਮਿੱਟੀ ਦੀ ਸਿਹਤ, ਫਸਲਾਂ ਤੇ ਪਾਣੀ ਦੀ ਉਪਲੱਬਧਤਾ ਨੂੰ ਮੁੱਖ ਰੱਖ ਕੇ ਤਿਆਰ ਕੀਤੀ ਜਾਵੇਗੀ, ਜਿਸ ਲਈ ਪ੍ਰਸਿੱਧ ਖੇਤੀਬਾੜੀ ਵਿਗਿਆਨੀਆਂ, ਮਾਹਿਰਾਂ ਤੇ ਕਿਸਾਨ ਜਥੇਬੰਦੀਆਂ ਨਾਲ ਸਲਾਹ ਮਸ਼ਵਰੇ ਕੀਤੇ ਜਾ ਰਹੇ ਹਨ।

Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਤੀਬਾੜੀ ਦੀ ਵਿਵਸਥਾ ਵਿੱਚ ਸੁਧਾਰ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਦਿਸ਼ਾ ‘ਚ ਅੱਗੇ ਵਧਦਿਆਂ 31 ਮਾਰਚ, 2023 ਤੱਕ ਸੂਬੇ ਦੀ ਨਵੀਂ ਖੇਤੀਬਾੜੀ ਨੀਤੀ ਤਿਆਰ ਕੀਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਮੰਤਰੀ  ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਨਵੀਂ ਖੇਤੀਬਾੜੀ ਨੀਤੀ ਪੰਜਾਬ ਦੀ ਭੂਗੋਲਿਕ ਸਥਿਤੀ, ਮਿੱਟੀ ਦੀ ਸਿਹਤ, ਫਸਲਾਂ ਤੇ ਪਾਣੀ ਦੀ ਉਪਲੱਬਧਤਾ ਨੂੰ ਮੁੱਖ ਰੱਖ ਕੇ ਤਿਆਰ ਕੀਤੀ ਜਾਵੇਗੀ, ਜਿਸ ਲਈ ਪ੍ਰਸਿੱਧ ਖੇਤੀਬਾੜੀ ਵਿਗਿਆਨੀਆਂ, ਮਾਹਿਰਾਂ ਤੇ ਕਿਸਾਨ ਜਥੇਬੰਦੀਆਂ ਨਾਲ ਸਲਾਹ ਮਸ਼ਵਰੇ ਕੀਤੇ ਜਾ ਰਹੇ ਹਨ।

ਧਾਲੀਵਾਲ ਨੇ ਅੱਜ ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵੱਲੋਂ ‘ਪੰਜਾਬ ਦਾ ਖੇਤੀ ਵਿਕਾਸ ਮਾਡਲ - ਕੁੱਝ ਨੀਤੀਗਤ ਮੁੱਦੇ ‘ਵਿਸ਼ੇ ‘ਤੇ ਕਰਵਾਈ ਗਈ ਕਿਸਾਨ ਗੋਸ਼ਟੀ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਗੈਰ ਜਿੰਮੇਵਾਰਾਨਾ ਰਵੱਈਏ ਤੇ ਗਲਤ ਨੀਤੀਆਂ ਕਾਰਨ ਪੰਜਾਬ ਦਾ ਸ਼ੁੱਧ ਪਾਣੀ, ਸ਼ੁੱਧ ਹਵਾ ਤੇ ਵਾਤਾਵਰਣ ਅਤੇ ਸਿਹਤਮੰਦ ਉਪਜਾਊ ਭੂਮੀ ਹੁਣ ਦੂਸ਼ਤ ਪਾਣੀ, ਜ਼ਹਿਰੀਲੀ ਹਵਾ ਅਤੇ ਗੈਰ-ਉਪਜਾਊ ਭੂਮੀ ਵਿੱਚ ਬਦਲ ਰਹੀ ਹੈ, ਜਿਸ ਨੂੰ ਸਾਫ਼ ਨੀਤੀ ਤੇ ਨੀਅਤ ਨਾਲ ਬਦਲਣ ਦੀ ਜ਼ਰੂਰਤ ਹੈ।

ਕੁਦਰਤੀ ਖੇਤੀ ਲਈ ਵੱਖਰੀ ਨੀਤੀ ਬਣਾਉਣ ਦਾ ਐਲਾਨ ਕਰਦਿਆਂ ਖੇਤੀ ਮੰਤਰੀ ਨੇ ਕਿਹਾ ਕਿ ਖੇਤੀ ਵਿੱਚ ਰਸਾਇਣਿਕ ਖਾਦਾਂ, ਨਦੀਨ ਨਾਸ਼ਕਾਂ ਅਤੇ ਕੀਟ ਨਾਸ਼ਕਾਂ ਦੀ ਹੱਦੋਂ ਵੱਧ ਵਰਤੋਂ ਕਾਰਨ ਲੋਕਾਂ ਨੂੰ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰਨ ਪੈ ਰਿਹਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਨੂੰ ਪਹਿਲਾਂ ਵਾਲੀ ਸਥਿਤੀ ਵਿੱਚ ਲਿਆਉਣ ਲਈ ਕੁਦਰਤੀ ਖੇਤੀ ਦੇ ਆਪਣੀ ਆਬੋ-ਹਵਾ ਅਨੁਸਾਰ ਕੰਮ ਕਰਨ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਖੇਤੀ ਸਿਰਫ਼ ਖੇਤੀ ਨਹੀਂ, ਇਹ ਜੀਵਨ ਨਾਲ ਜੁੜਿਆ ਹੋਇਆ ਮੁੱਦਾ ਹੈ।ਉਨ੍ਹਾਂ ਕੋਆਪ੍ਰੇਟਿਵ ਪ੍ਰਣਾਲੀ ਨੂੰ ਆਬਾਦ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਖੇਤੀ ਨੂੰ ਜ਼ਰੂਰਤ ਮੁਤਾਬਿਕ ਕਰਨ ਦੀ ਜ਼ਰੂਰਤ ਹੈ।

ਖੇਤੀ ਮੰਤਰੀ ਨੇ ਖੇਤੀ ਵਿੱਚ ਆਏ ਅਸਾਵੇਂਪਣ ਨੂੰ ਦੂਰ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਖੇਤੀਬਾੜੀ ਨੂੰ ਬਚਾਉਣ ਦੀ ਦਿਸ਼ਾ ਵਿੱਚ ਸਭ ਦੇ ਸਹਿਯੋਗ ਨਾਲ ਅੱਗੇ ਵਧੇਗੀ।ਉਨ੍ਹਾਂ ਕਿਹਾ ਕਿ ਖੇਤੀ ਕਰਨ ਲਈ ਵੱਡੀਆਂ ਮਸ਼ੀਨਾ ਖਰੀਦਣ ਦੀ ਥਾਂ ਛੋਟੀਆਂ ਮਸ਼ੀਨਾਂ ਦੀ ਸੁਯੋਗ ਵਰਤੋਂ ਕਰਨੀ ਚਾਹੀਦੀ ਹੈ, ਜਿਸ ਨਾਲ ਕਿਸਾਨਾਂ ਦੀ ਆਰਥਿਕਤਾ ‘ਚ ਵੀ ਸੁਧਾਰ ਹੋਵੇਗਾ। ਪੰਜਾਬ ਦੀਆਂ ਫਸਲਾਂ, ਪਾਣੀ ਅਤੇ ਮਿੱਟੀ ਤੇ ਵਾਤਾਵਰਣ ਨੂੰ ਕੇਂਦਰ ‘ਚ ਰੱਖ ਕੇ ਵੱਖ-ਵੱਖ ਕਾਨਫਰੰਸਾਂ ਕਰਨ ਦਾ ਐਲਾਨ ਕਰਦਿਆਂ ਉਨ੍ਹਾਂ ਕਿਹਾ ਸੂਬਾ ਸਰਕਾਰ ਕਿ ਖੇਤੀ ਮਾਹਿਰਾਂ ਤੇ ਖੇਤੀ ਵਿਗਿਆਨੀਆਂ ਤੇ ਤਜ਼ਰਬੇਕਾਰ ਲੋਕਾਂ ਦੀ ਮਦਦ ਨਾਲ ਖੇਤੀ ਖੇਤਰ ਨੂੰ ਮਜ਼ਬੂਤ ਕਰਨ ਦਾ ਹਰ ਸੰਭਵ ਯਤਨ ਕਰੇਗੀ।

ਇਸ ਕਾਨਫਰੰਸ ਮੌਕੇ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਉੱਪ-ਕੁੱਲਪਤੀ ਡਾ. ਸਤਬੀਰ ਸਿੰਘ ਗੋਸਲ, ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਦੇ ਚੇਅਰਮੈਨ ਡਾ. ਸੁਖਪਾਲ ਸਿੰਘ, ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਡਾ. ਗੁਰਵਿੰਦਰ ਸਿੰਘ, ਡਾ. ਦਵਿੰਦਰ ਸ਼ਰਮਾ, ਡਾ. ਗੁਰਕੰਵਲ ਸਿੰਘ, ਪ੍ਰੋਫੈਸਰ ਬਾਵਾ ਸਿੰਘ, ਪ੍ਰਿੰਸੀਪਲ ਸੁੱਚਾ ਸਿੰਘ, ਡਾ. ਕੁਲਦੀਪ ਸਿੰਘ ਆਦਿ ਤੋਂ ਇਲਾਵਾ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਰਵਿੰਦਰ ਸਿੰਘ ਅਤੇ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਆਦਿ ਨੇ ਵੀ ਸੰਬੋਧਨ ਕੀਤਾ। 

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget