Punjab News: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਸਤਲੁਜ ਦਰਿਆ ਵਿੱਚ ਆਏ ਹੜ੍ਹਾਂ ਕਾਰਨ ਹਲਕਾ ਪੱਟੀ ਦੇ ਪ੍ਰਭਾਵਿਤ ਹੋਏ ਪਰਿਵਾਰਾਂ ਦੇ ਪਸ਼ੂਆਂ ਲਈ ਆਪਣੇ ਖ਼ਰਚੇ ’ਤੇ ਹੁਣ ਤੱਕ ਕਰੀਬ 3000 ਬੋਰੀਆਂ ਫੀਡ, 2000 ਬੋਰੀਆਂ ਚੋਕਰ ਤੇ 14 ਟਰਾਲੀਆਂ ਹਰੇ ਚਾਰਾ ਦੀਆਂ ਵੰਡੀਆਂ ਗਈਆਂ ਹਨ।
ਕੈਬਨਿਟ ਮੰਤਰੀ ਪਿਛਲੇ ਕਈ ਦਿਨਾਂ ਤੋਂ ਹਲਕੇ ਵਿੱਚ ਡਟੇ ਹੋਏ ਹਨ ਤੇ ਪੀੜਤ ਪਰਿਵਾਰਾਂ ਦੀ ਮਦਦ ਲਈ ਨਿਰੰਤਰ ਯਤਨਸ਼ੀਲ ਹਨ। ਉਨ੍ਹਾਂ ਦੱਸਿਆ ਕਿ ਦਰਿਆ ਦੇ ਬੰਨ੍ਹ ਨੇੜਲੇ ਕਰੀਬ 31 ਪਿੰਡਾਂ ਨੂੰ ਹੜ੍ਹ ਦੇ ਪਾਣੀ ਨੇ ਪ੍ਰਭਾਵਿਤ ਕੀਤਾ ਹੈ। ਭੁੱਲਰ ਨੇ ਦੱਸਿਆ ਕਿ ਹੜ੍ਹ ਕਾਰਨ ਪ੍ਰਭਾਵਿਤ ਪਿੰਡਾਂ ਤੇ ਡੇਰਿਆਂ ਵਿੱਚ ਵੱਸਦੇ ਪਰਿਵਾਰਾਂ ਤੇ ਪਸ਼ੂਆਂ ਨੂੰ ਬਾਹਰ ਕੱਢ ਕੇ ਸੁਰੱਖਿਅਤ ਥਾਵਾਂ ’ਤੇ ਪਹੁੰਚਾ ਦਿੱਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹੜ੍ਹਾਂ ਵਾਲੇ ਖੇਤਰ ਵਿੱਚ 7 ਸਕੂਲਾਂ ਵਿੱਚ ਪੀੜਤ ਪਰਿਵਾਰਾਂ ਲਈ ਖਾਣ-ਪੀਣ ਤੇ ਡਾਕਟਰੀ ਸਹੂਲਤਾਂ ਦੇ ਪੁਖਤਾ ਪ੍ਰਬੰਧ ਕੀਤੇ ਹਨ। ਉਨ੍ਹਾਂ ਦੱਸਿਆ ਕਿ ਉਹ ਇਸ ਤੋਂ ਇਲਾਵਾ ਆਪਣੇ ਨਿੱਜੀ ਖ਼ਰਚੇ ’ਤੇ ਇਨ੍ਹਾਂ ਪਿੰਡਾਂ ਦੇ ਪਸ਼ੂਆਂ ਲਈ ਨਿਰੰਤਰ ਫੀਡ, ਚੋਕਰ ਤੇ ਚਾਰੇ ਦੀ ਸਪਲਾਈ ਯਕੀਨੀ ਬਣਾ ਰਹੇ ਹਨ ਤਾਂ ਜੋ ਹੜ੍ਹ ਨਾਲ ਪਰਿਵਾਰਾਂ ਦੇ ਦੁਧਾਰੂ ਪਸ਼ੂਆਂ ਦੀ ਜਾਨ ਬਚਾਈ ਜਾ ਸਕੇ।
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪਿੰਡ ਕੋਟ ਬੁੱਢਾ, ਮੁੱਠਿਆਂਵਾਲਾ, ਸੀਤੋ ਮਹਿ ਝੁੱਗੀਆਂ, ਰਾਧਲਕੇ, ਭੰਗਾਲਾ, ਤੂਤ, ਝੁੱਗੀਆਂ ਪੀਰ ਬਖਸ਼, ਰਾਮ ਸਿੰਘ ਵਾਲਾ, ਝੁੱਗੀਆਂ ਨੱਥਾ ਸਿੰਘ ਤੇ ਝੁੱਗੀਆਂ ਨੂਰ ਮੁਹੰਮਦ, ਡੂਮਨੀ ਵਾਲਾ, ਜਲੋਕੇ, ਭਾਓਵਾਲ, ਭੋਜੋਕੇ, ਬੱਲੜ ਕੇ, ਰਸੂਲਪੁਰ, ਤਲਵੰਡੀ ਮੋਹਰ ਸਿੰਘ, ਕਿਲ੍ਹਾ ਪਤੀ, ਬੰਗਲਾ ਰਾਏ ਆਦਿ ਪਿੰਡਾ ਦੇ ਹੜ੍ਹ ਪ੍ਰਭਾਵਿਤ ਪਰਿਵਾਰ ਨੂੰ ਪਸ਼ੂਆ ਲਈ ਹਰਾ ਚਾਰਾ ਸਾਇਲੇਜ, ਫੀਡ, ਚੋਕਰ, ਤੂੜੀ ਤੇ ਹੋਰ ਘਰੇਲੂ ਜ਼ਰੂਰੀ ਸਾਮਾਨ ਤੇ ਦਵਾਈਆਂ ਦਿੱਤੀਆਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ