Farmer Protest: ਸ਼ੰਭੂ ਤੇ ਖਨੌਰੀ ਸਰਹੱਦ 'ਤੇ ਕਿਸਾਨਾਂ ਨੂੰ ਰੋਕਣ ਵਾਲੇ ਅਫ਼ਸਰ ਹੋਣਗੇ ਸਨਮਾਨਿਤ, ਹਰਿਆਣਾ ਸਰਕਾਰ ਨੇ ਗ੍ਰਹਿ ਮੰਤਰਾਲੇ ਨੂੰ ਭੇਜੇ ਨਾਂਅ
ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਕਿਸਾਨਾਂ ਨੂੰ ਰੋਕਣ ਵਾਲੇ ਅਫ਼ਸਰ ਸਨਮਾਨਿਤ ਕੀਤੇ ਜਾਣਗੇ, ਹਰਿਆਣਾ ਸਰਕਾਰ ਨੇ ਕੇਂਦਰੀ ਗ੍ਰਹਿ ਮਤਰਾਲੇ ਨੂੰ ਅਜਿਹੇ ਅਫ਼ਸਰਾਂ ਦੇ ਨਾਮ ਭੇਜੇ ਨੇ ਜਿਨ੍ਹਾਂ ਨੇ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਕਿਸਾਨਾਂ ਨੂੰ ਰੋਕਣ ਵਿੱਚ ਵੱਡੀ ਭੂਮਿਕਾ ਨਿਭਾਈ ਹੈ।
Farmer Protest: ਕਿਸਾਨ ਪੰਜਾਬ ਤੇ ਹਰਿਆਣਾ ਦੀ ਸਰਹੱਦਾਂ ਉੱਤੇ ਪਿਛਲੇ 5 ਮਹੀਨਿਆਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ, ਹਾਲਾਂਕਿ ਉਨ੍ਹਾਂ ਦਾ ਸੱਦਾ ਦਿੱਲੀ ਕੂਚ ਦਾ ਸੀ ਪਰ ਹਰਿਆਣਾ ਪੁਲਿਸ ਵੱਲੋਂ ਕੀਤੇ ਗਏ ਸਖ਼ਤ ਪ੍ਰਬੰਧਾਂ ਤੇ ਵਰਤੀ ਗਈ ਸਖਤੀ ਕਾਰਨ ਕਿਸਾਨ ਹਰਿਆਣਾ ਵਿੱਚ ਦਾਖਲ ਨਹੀਂ ਹੋ ਸਕੇ ਸੀ। ਇਸ ਕਰਕੇ ਹੁਣ ਕਿਸਾਨਾਂ ਨੂੰ ਸਰਹੱਦਾਂ ਉੱਤੇ ਹੀ ਰੋਕਣ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਹਰਿਆਣਾ ਸਰਕਾਰ ਸਨਮਾਨਿਤ ਕਰਨ ਜਾ ਰਹੀ ਹੈ।
ਜ਼ਿਕਰ ਕਰ ਦਈਏ ਕਿ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਕਿਸਾਨਾਂ ਨੂੰ ਰੋਕਣ ਵਾਲੇ ਅਫ਼ਸਰ ਸਨਮਾਨਿਤ ਕੀਤੇ ਜਾਣਗੇ, ਹਰਿਆਣਾ ਸਰਕਾਰ ਨੇ ਕੇਂਦਰੀ ਗ੍ਰਹਿ ਮਤਰਾਲੇ ਨੂੰ ਅਜਿਹੇ ਅਫ਼ਸਰਾਂ ਦੇ ਨਾਮ ਭੇਜੇ ਨੇ ਜਿਨ੍ਹਾਂ ਨੇ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਕਿਸਾਨਾਂ ਨੂੰ ਰੋਕਣ ਵਿੱਚ ਵੱਡੀ ਭੂਮਿਕਾ ਨਿਭਾਈ ਹੈ।
ਕਿਸਾਨਾਂ ਨੂੰ ਰੋਕਣ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਕੀਤਾ ਜਾਵੇਗਾ ਸਨਮਾਨਿਤ
ਹਰਿਆਣਾ ਸਰਕਾਰ ਮੁਤਾਬਕ, ਇਸ ਦਾ ਨਤੀਜਾ ਹੈ ਕਿ ਕਰੀਬ ਪੰਜ ਮਹੀਨਿਆਂ ਤੋਂ ਬੈਠੇ ਕਿਸਾਨ ਅੱਜ ਤੱਕ ਦਿੱਲੀ ਨੂੰ ਕੂਚ ਨਹੀਂ ਕਰ ਸਕੇ ਹਨ। ਇਸ ਵਿੱਚ ਵਿੱਚ ਡੀਜੀਪੀ, ਆਈਜੀ ਤੇ ਐੱਸਪੀ ਰੈਂਕ ਦੇ ਅਫਸਰ ਸਾਮਿਲ ਹਨ। ਜਿਨ੍ਹਾਂ ਦੇ ਨਾਂਅ ਹਰਿਆਣਾ ਸਰਕਾਰ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜੇ ਗਏ ਹਨ।
ਦੱਸ ਦਈਏ ਕਿ 13 ਫਰਵਰੀ ਤੋਂ ਕਿਸਾਨ ਸ਼ੰਭੂ ਅਤੇ ਖਨੌਰੀ ਸਰਹੱਦ ਉੱਤੇ ਬੈਠੇ ਹਨ, ਫਰਵਰੀ ਮਹੀਨੇ ਕਿਸਾਨਾਂ ਨੇ ਦਿੱਲੀ ਕੂਚ ਦੀਆਂ ਕਈ ਕੋਸ਼ਿਸ਼ਾਂ ਕੀਤੀਆਂ ਸਨ ਪਰ ਹਰਿਆਣਾ ਪੁਲਿਸ ਦੀ ਸਖ਼ਤੀ ਅੱਗੇ ਕਿਸਾਨਾਂ ਦੀ ਕੋਈ ਪੇਸ਼ ਨਹੀਂ ਚੱਲੀ।
ਸਰਹੱਦ ਖੁੱਲ੍ਹਦਿਆਂ ਹੀ ਕਿਸਾਨ ਕਰਨਗੇ ਦਿੱਲੀ ਵੱਲ ਕੂਚ
ਜੇ ਤਾਜ਼ਾ ਅੱਪਡੇਟ ਦੀ ਗੱਲ ਕੀਤੀ ਜਾਵੇ ਤਾਂ ਹੁਣ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਸ਼ੰਭੂ ਸਰਹੱਦ ਤੋਂ ਬੈਰੀਕੇਡਿੰਗ ਹਟਾਉਣ ਨੂੰ ਕਿਹਾ ਸੀ ਪਰ ਹਰਿਆਣਾ ਸਰਕਾਰ ਨੇ ਇਸ ਆਦੇਸ਼ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਉੱਧਰ ਦੂਜੇ ਪਾਸੇ ਕਿਸਾਨ ਵੀ ਐਲਾਨ ਕਰ ਚੁੱਕੇ ਨੇ ਕਿ ਜਦੋਂ ਵੀ ਰਸਤਾ ਖੁੱਲ੍ਹਦਾ ਹੈ ਤਾਂ ਉਹ ਦਿੱਲੀ ਨੂੰ ਕੂਚ ਕਰਨਗੇ, ਇਨ੍ਹਾਂ ਹਾਲਾਤਾਂ ਵਿੱਚ ਹਰਿਆਣਾ ਸਰਕਾਰ ਰਸਤਾ ਖੋਲ੍ਹਣਾ ਨਹੀਂ ਚਾਹੁੰਦੀ, ਇਸ ਸਭ ਦੇ ਵਿਚਾਲੇ ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਰੋਕਣ ਵਾਲੇ ਅਫ਼ਸਰਾਂ ਨੂੰ ਸਨਮਾਨਿਤ ਕਰਨ ਦੀ ਸਿਫਾਰਿਸ਼ ਭੇਜੀ ਹੈ।