Punjab News: ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਬੀਜੇਪੀ ਨੂੰ ਵੱਡਾ ਝਟਕਾ ਲੱਗਾ ਹੈ। ਬੀਜੇਪੀ ਕਾਂਗਰਸ ਵਿੱਚੋਂ ਆਏ ਲੀਡਰਾਂ ਦੇ ਸਹਾਰੇ ਇਕੱਲੇ ਹੀ ਲੋਕ ਸਭਾ ਚੋਣਾਂ ਲੜਨ ਦੀ ਪਲਾਨਿੰਗ ਕਰ ਰਹੀ ਹੈ ਪਰ ਇਹ ਲੀਡਰ ਹੁਣ ਘਰ ਵਾਪਸੀ ਦਾ ਮੂਡ ਬਣਾ ਰਹੇ ਹਨ। ਇਸ ਦੇ ਨਾਲ ਹੀ ਕਾਂਗਰਸ ਵਿੱਚੋਂ ਆਏ ਸੀਨੀਅਰ ਲੀਡਰ ਸੁਨੀਲ ਜਾਖੜ ਨੂੰ ਪੰਜਾਬ ਦੀ ਕਮਾਨ ਸੌਂਪਣ ਤੋਂ ਬੀਜੇਪੀ ਦੀ ਪੁਰਾਣੀ ਲੀਡਰਸ਼ਿਪ ਨਾਰਾਜ਼ ਹੈ। ਅਜਿਹੇ ਵਿੱਚ ਬੀਜੇਪੀ ਹਾਈਕਮਾਨ ਲਈ ਅਜੀਬ ਹਾਲਤ ਬਣ ਗਈ ਹੈ।


ਸੂਤਰਾਂ ਮੁਤਾਬਕ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਬੀਜੇਪੀ ਵਿੱਚ ਸ਼ਾਮਲ ਹੋਣ ਵਾਲੇ ਕਈ ਕਾਂਗਰਸੀ ਆਗੂਆਂ ਤੇ ਸਾਬਕਾ ਮੰਤਰੀਆਂ ਨੇ ਘਰ ਵਾਪਸੀ ਦੀ ਤਿਆਰੀ ਖਿੱਚ ਲਈ ਹੈ। ਇਸ ਸਬੰਧੀ ਮੌਜੂਦਾ ਭਾਜਪਾ ਆਗੂ ਬਲਬੀਰ ਸਿੱਧੂ, ਜੀਤੀ ਸਿੱਧੂ, ਜੀਤ ਮੋਹਿੰਦਰ ਸਿੱਧੂ, ਰਾਜ ਕੁਮਾਰ ਵੇਰਕਾ, ਗੁਰਪ੍ਰੀਤ ਕਾਂਗੜ ਤੇ ਹੋਰ ਆਗੂਆਂ ਨੇ ਲੰਘੇ ਦਿਨ ਨਵੀਂ ਦਿੱਲੀ ਵਿੱਚ ਕਾਂਗਰਸ ਦੇ ਕੌਮੀ ਸਕੱਤਰ ਕੇਸੀ ਵੇਣੂਗੋਪਾਲ ਨਾਲ ਮੁਲਾਕਾਤ ਕੀਤੀ ਤੇ ਘਰ ਵਾਪਸੀ ਬਾਰੇ ਵਿਚਾਰ ਚਰਚਾ ਕੀਤੀ।


ਇਨ੍ਹਾਂ ਲੀਡਰਾਂ ਨੇ ਮੀਟਿੰਗ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਦਾਅਵਾ ਕੀਤਾ ਹੈ ਕਿ ਦਿੱਲੀ ਵਿੱਚ ਕਾਂਗਰਸ ਹਾਈ ਕਮਾਂਡ ਅੱਗੇ ਆਪਣੀ ਗੱਲ ਰੱਖੀ ਹੈ ਕਿ ਉਹ ਪਾਰਟੀ ਵਿੱਚ ਵਾਪਸੀ ਲਈ ਤਿਆਰ ਹਨ ਤੇ ਉਨ੍ਹਾਂ ਪਾਰਟੀ ਦੀ ਬਿਹਤਰੀ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਨੇ ਵੇਣੂਗੋਪਾਲ ਨੂੰ ਅਪੀਲ ਕੀਤੀ ਕਿ ਉਹ ਚੰਡੀਗੜ੍ਹ ਵਿੱਚ ਆਪਣੇ ਸਮਰਥਕਾਂ ਸਣੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਰਸਮੀ ਐਲਾਨ ਕਰਨਗੇ।


ਇਹ ਵੀ ਪੜ੍ਹੋ: Punjab News: ਪੰਜਾਬ 'ਚ ਫਿਰ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IAS-PCS ਅਧਿਕਾਰੀਆਂ ਦੇ ਤਬਾਦਲੇ, ਅੰਮ੍ਰਿਤਸਰ ਦੇ ਡੀਸੀ ਵੀ ਹਟਾਏ


ਦੱਸ ਦਈਏ ਕਿ ਅੰਮ੍ਰਿਤਸਰ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਤੇ ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ ਨੇ ਬੀਜੇਪੀ ਛੱਡ ਕੇ ਘਰ ਵਾਪਸੀ ਕਰਦਿਆਂ ਕਾਂਗਰਸ ਵਿੱਚ ਜਾਣ ਦਾ ਐਲਾਨ ਕਰ ਦਿੱਤਾ ਹੈ। ਉਹ 2022 ਦੀਆਂ ਵਿਧਾਨ ਸਭਾ ਚੋਣਾਂ ਹਾਰਨ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਰਾਜ ਕੁਮਾਰ ਵੇਰਕਾ ਨੇ ਕਿਹਾ ਹੈ ਕਿ ਉਨ੍ਹਾਂ ਨੇ ਕਾਂਗਰਸ ਛੱਡ ਕੇ ਗਲਤੀ ਕੀਤੀ ਸੀ।


ਇਹ ਵੀ ਪੜ੍ਹੋ: Operation Ajay: ਆਪਰੇਸ਼ਨ ਅਜੈ ਦੇ ਤਹਿਤ 197 ਭਾਰਤੀਆਂ ਦਾ ਤੀਜਾ ਜੱਥਾ ਦਿੱਲੀ ਪਹੁੰਚਿਆ