![ABP Premium](https://cdn.abplive.com/imagebank/Premium-ad-Icon.png)
Road Accident: 2 ਭੈਣਾ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ 'ਚ ਮੌਤ, 15 ਫਰਵਰੀ ਨੂੰ ਜਾਣਾ ਸੀ ਕੈਨੇਡਾ
ਇਸ ਭਿਆਨਕ ਸੜਕ ਹਾਦਸੇ ਵਿੱਚ ਕਾਰ ਚਾਲਕ ਅੰਮ੍ਰਿਤਪਾਲ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਉਸ ਦਾ ਦੋਸਤ ਜਗਸੀਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਬਠਿੰਡਾ ਦੇ ਆਦੇਸ਼ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਿਸ ਦੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਹੈ।
![Road Accident: 2 ਭੈਣਾ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ 'ਚ ਮੌਤ, 15 ਫਰਵਰੀ ਨੂੰ ਜਾਣਾ ਸੀ ਕੈਨੇਡਾ The only brother of 2 sisters died in a road accident was to go to Canada on February 15 Road Accident: 2 ਭੈਣਾ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ 'ਚ ਮੌਤ, 15 ਫਰਵਰੀ ਨੂੰ ਜਾਣਾ ਸੀ ਕੈਨੇਡਾ](https://feeds.abplive.com/onecms/images/uploaded-images/2024/02/08/41c0965895a62e1aee58e943ab36c5461707382532921674_original.jpg?impolicy=abp_cdn&imwidth=1200&height=675)
Barnala News: ਬਰਨਾਲਾ-ਮੋਗਾ ਕੌਮੀ ਮਾਰਗ ’ਤੇ ਨਿਰਮਾਣ ਅਧੀਨ ਟੋਲ ਪਲਾਜ਼ਾ ’ਤੇ ਕਾਰ ਡਿਵਾਈਡਰ ਨਾਲ ਟਕਰਾ ਗਈ, ਜਿਸ ਕਾਰਨ ਚਾਲਕ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਅੰਮ੍ਰਿਤਪਾਲ ਸਿੰਘ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਉਸ ਨੇ 15 ਫਰਵਰੀ ਨੂੰ ਕੈਨੇਡਾ ਜਾਣਾ ਸੀ।
ਪੀੜਤ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ 21 ਸਾਲਾ ਅੰਮ੍ਰਿਤਪਾਲ ਸਿੰਘ ਤੇ ਉਸ ਦਾ ਦੋਸਤ ਜਗਸੀਰ ਸਿੰਘ ਆਪਣੀ ਕਾਰ ਵਿੱਚ ਨਿਹਾਲ ਸਿੰਘ ਵਾਲਾ ਤੋਂ ਬਰਨਾਲਾ ਵੱਲ ਜਾ ਰਿਹਾ ਸੀ। ਜਦੋਂ ਉਹ ਪਿੰਡ ਮੱਲੀਆਂ ਦੇ ਟੋਲ ਪਲਾਜ਼ਾ 'ਤੇ ਪਹੁੰਚਿਆ ਤਾਂ ਉਸ ਦੀ ਕਾਰ ਟੋਲ ਪਲਾਜ਼ਾ ਦੀਆਂ ਪੱਥਰ ਦੀਆਂ ਕੰਧਾਂ ਨਾਲ ਟਕਰਾ ਗਈ ਕਿਉਂਕਿ ਉਥੇ ਕੋਈ ਲਾਈਟਾਂ ਅਤੇ ਕੋਈ ਸਾਈਨ ਬੋਰਡ ਨਹੀਂ ਸੀ। ਇਸ ਭਿਆਨਕ ਸੜਕ ਹਾਦਸੇ ਵਿੱਚ ਕਾਰ ਚਾਲਕ ਅੰਮ੍ਰਿਤਪਾਲ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਉਸ ਦਾ ਦੋਸਤ ਜਗਸੀਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਬਠਿੰਡਾ ਦੇ ਆਦੇਸ਼ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਿਸ ਦੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਹੈ। ਮ੍ਰਿਤਕ ਅੰਮ੍ਰਿਤਪਾਲ ਸਿੰਘ ਆਪਣੀਆਂ ਦੋ ਭੈਣਾਂ ਅਤੇ ਵਿਧਵਾ ਮਾਂ ਦਾ ਇਕਲੌਤਾ ਪੁੱਤਰ ਸੀ। ਉਸ ਨੇ ਆਪਣੇ ਮਾਪਿਆਂ ਦੇ ਸੁਪਨੇ ਨੂੰ ਪੂਰਾ ਕਰਨ ਲਈ 15 ਫਰਵਰੀ ਨੂੰ ਕੈਨੇਡਾ ਜਾਣਾ ਸੀ।
ਇਸ ਮੌਕੇ ਕਿਸਾਨ ਜਥੇਬੰਦੀਆਂ ਨੇ ਪਿੰਡਾਂ ਦੀਆਂ ਪੰਚਾਇਤਾਂ ਨੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਟੋਲ ਪਲਾਜ਼ਾ ਵੀ ਨਾਜਾਇਜ਼ ਤੌਰ ’ਤੇ ਬਣਾਇਆ ਜਾ ਰਿਹਾ ਹੈ। ਹੁਣ ਤੱਕ ਟੋਲ ਪਲਾਜ਼ਾ ਕਾਰਨ ਕਈ ਕੀਮਤੀ ਜਾਨਾਂ ਜਾ ਚੁੱਕੀਆਂ ਹਨ ਅਤੇ ਲੱਖਾਂ ਰੁਪਏ ਦੇ ਵਾਹਨਾਂ ਦਾ ਨੁਕਸਾਨ ਹੋ ਚੁੱਕਾ ਹੈ ਪਰ ਪ੍ਰਸ਼ਾਸਨ ਦੇ ਕਿਸੇ ਅਧਿਕਾਰੀ ਨੇ ਇਸ ਪਾਸੇ ਧਿਆਨ ਨਹੀਂ ਦਿੱਤਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਇਸ ਸਮੱਸਿਆ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਜਿਸ ਦੀ ਜ਼ਿੰਮੇਵਾਰੀ ਸਰਕਾਰ ਦੇ ਨਾਲ-ਨਾਲ ਟੋਲ ਪਲਾਜ਼ਾ ਮੁਲਾਜ਼ਮਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਹੋਵੇਗੀ। ਆਸ-ਪਾਸ ਦੇ ਪਿੰਡਾਂ ਦੀਆਂ ਪੰਚਾਇਤਾਂ ਅਤੇ ਕਿਸਾਨ ਜਥੇਬੰਦੀਆਂ ਨੇ ਟੋਲ ਪਲਾਜ਼ਾ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ 12 ਫਰਵਰੀ ਨੂੰ ਬਰਨਾਲਾ-ਮੋਗਾ ਕੌਮੀ ਮਾਰਗ ’ਤੇ ਜਾਮ ਲਾ ਕੇ ਟੋਲ ਪਲਾਜ਼ਾ ’ਤੇ ਪੱਕਾ ਧਰਨਾ ਦੇਣ ਦਾ ਐਲਾਨ ਕੀਤਾ
ਇਸ ਮਾਮਲੇ ਸਬੰਧੀ ਤਫਤੀਸ਼ੀ ਪੁਲਸ ਅਧਿਕਾਰੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ ਅਤੇ ਇੱਕ ਨੌਜਵਾਨ ਜ਼ਖਮੀ ਹੈ। ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)