Punjab Open Debate News:  ਪੰਜਾਬ ਸਰਕਾਰ ਨੇ ਅੱਜ ਹੋਣ ਵਾਲੀ ਮਹਾਡਿਬੇਟ ਨੂੰ ਲੈ ਕੇ ਬੀਤੇ ਦਿਨ ਪੋਸਟਰ ਜਾਰੀ ਕੀਤਾ ਸੀ। ਜਿਸ ਨੂੰ ਆਮ ਆਦਮੀ ਪਾਰਟੀ ਪੰਜਾਬ ਨੇ ਅਪਣੇ ਟਵਿੱਟਰ ਹੈਂਡਲ (ਐਕਸ) 'ਤੇ ਸ਼ੇਅਰ ਕੀਤਾ ਸੀ। 


ਸੋਸ਼ਲ ਮੀਡੀਆ ਐਕਸ ਉੱਤੇ ਟਵੀਟ ਕਰ ਕੇ ਸਰਕਾਰ ਨੇ ਲਿਖਿਆ ਕਿ ''1 ਨਵੰਬਰ‼️ ਨੂੰ ਵੱਡਾ ਖੁਲਾਸਾ ਹੋਵੇਗਾ
- ਪੰਜਾਬ ਵਿਚ ਨਸ਼ਾ ਕਿਸ ਨੇ ਫੈਲਾਇਆ?
-ਗੈਂਗਸਟਰਾਂ ਨੂੰ ਕਿਸ ਨੇ ਪਨਾਹ ਦਿੱਤੀ?
-ਨੌਜਵਾਨਾਂ ਨੂੰ ਬੇਰੁਜ਼ਗਾਰ ਕਿਸ ਨੇ ਰੱਖਿਆ?
-ਪੰਜਾਬ ਦੇ ਲੋਕਾਂ ਨਾਲ ਕਿਸ ਨੇ ਕੀਤਾ ਧੋਖਾ?
ਪੰਜਾਬ ਦੀ ਮਹਾ ਬਹਿਸ ਵਿਚ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋ ਜਾਵੇਗਾ।
ਇਹ ਸਾਰੇ ਚਿੱਠੇ ਕੱਲ੍ਹ ਖੁੱਲ੍ਹਣਗੇ! ਵੇਖਦੇ ਰਹੇ'' 


 






 


ਦੱਸਣਯੋਗ ਹੈ ਕਿ ਅੱਜ ਲੁਧਿਆਣਾ ਵਿੱਚ ਮਹਾਡਿਬੇਟ ਹੋਣ ਜਾ ਰਹੀ ਹੈ, ਜਿਸ ਵਿਚ ਪੰਜਾਬ ਦੇ ਸਾਰੇ ਮਸਲਿਆ 'ਤੇ ਬਹਿਸ ਹੋਵੇਗੀ ਪਰ ਇਸ ਗੱਲ 'ਤੇ ਅਜੇ ਸਸਪੈਂਸ ਬਣਿਆ ਹੋਇਆ ਹੈ ਕਿ ਕੀ ਸਾਰੀਆਂ ਪਾਰਟੀਆਂ ਇਸ ਵਿੱਚ ਹਿੱਸਾ ਲੈਣਗੀਆਂ ਕਿ ਨਹੀਂ। 


ਵਿਰੋਧੀ ਪਾਰਟੀਆਂ ਨੂੰ ਬਹਿਸ ਵਿੱਚ ਹਿੱਸਾ ਲੈਣ ਦੀ ਕੀਤੀ ਅਪੀਲ


ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸਾਰੀਆਂ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ 1 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੁਲਾਈ ਗਈ ਬਹਿਸ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ ਹੈ।


ਦੱਸਣਯੋਗ ਹੈ ਕਿ ਮੰਗਲਵਾਰ ਨੂੰ ਪਾਰਟੀ ਹੈਡਕੁਆਰਟਰ ਤੋਂ ਬੁਲਾਰੇ ਗੋਵਿੰਦਰ ਮਿੱਤਲ ਦੇ ਨਾਲ  ਮੀਡੀਆ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦੇ ਆਗੂ ਪ੍ਰੈੱਸ ਕਾਨਫਰੰਸ ਕਰਕੇ ਇਸ ਚਰਚਾ ਤੋਂ ਪਿੱਛੇ ਹਟਣ ਦਾ ਬਹਾਨਾ ਬਣਾ ਰਹੇ ਹਨ।


ਵਿਰੋਧੀਆਂ ਨੂੰ ਸਾਂਝੇ ਮੰਚ 'ਤੇ ਆਉਣ ਦਾ ਸੱਦਾ


ਉਨ੍ਹਾਂ ਅੱਗੇ ਕਿਹਾ, ਇਹ ਬਹਿਸ ਪੰਜਾਬ ਦੇ ਸਾਰੇ ਮੁੱਦਿਆਂ 'ਤੇ ਕੇਂਦਰਿਤ ਹੋਵੇਗੀ ਜਿਵੇਂ ਕਿ ਮੁੱਖ ਮੰਤਰੀ ਨੇ ਆਪਣੇ ਟਵੀਟ ਵਿੱਚ ਜ਼ਿਕਰ ਕੀਤਾ ਹੈ। ਭਗਵੰਤ ਮਾਨ ਨੇ ਭਾਜਪਾ ਪ੍ਰਧਾਨ ਸੁਨੀਲ ਜਾਖੜ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ,ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਬਹਿਸ ਲਈ ਸਾਂਝੇ ਮੰਚ 'ਤੇ ਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਨਾਲ ਪੰਜਾਬ ਨੂੰ ਲੁੱਟਣ ਵਾਲੇ ਸਾਰੇ ਭ੍ਰਿਸ਼ਟਾਚਾਰੀਆਂ ਦਾ ਪਰਦਾਫਾਸ਼ ਹੋ ਜਾਵੇਗਾ।  ਉਨ੍ਹਾਂ ਕਿਹਾ ਕਿ ਬਹਿਸ ਟੋਲ ਪਲਾਜ਼ਿਆਂ, ਨੌਜਵਾਨਾਂ, ਕਿਸਾਨਾਂ, ਖੇਤੀਬਾੜੀ, ਵਪਾਰੀਆਂ, ਪੰਜਾਬ ਦੇ ਪਾਣੀਆਂ ਅਤੇ ਗੁਰੂ ਸਾਹਿਬ ਦੀ ਬਾਣੀ 'ਤੇ ਕੇਂਦਰਿਤ ਹੋਵੇਗੀ।