ਪੁਣਛ 'ਚ ਸ਼ਹੀਦ ਹੋਏ ਸੇਵਕ ਸਿੰਘ ਦੇ ਮਾਪੇ ਦਿਹਾੜੀ ਕਰਕੇ ਕਰਦੇ ਗੁਜ਼ਾਰਾ, ਦੋ ਭੈਣਾਂ ਦਾ ਸੀ ਇਕਲੌਤਾ ਭਰਾ
ਜੰਮੂ-ਕਸ਼ਮੀਰ ਦੇ ਪੁਣਛ ਵਿੱਚ ਵੀਰਵਾਰ ਨੂੰ ਅੱਤਵਾਦੀ ਹਮਲੇ ਤੋਂ ਬਾਅਦ ਫੌਜੀ ਜਵਾਨਾਂ ਦੇ ਟਰੱਕ ਨੂੰ ਅੱਗ ਲੱਗਣ ਨਾਲ 5 ਫੌਜੀ ਜਵਾਨ ਸ਼ਹੀਦ ਹੋ ਗਏ। ਇਨ੍ਹਾਂ ਸ਼ਹੀਦ ਹੋਏ ਫੌਜੀ ਜਵਾਨਾਂ ਵਿੱਚ ਬਠਿੰਡਾ ਦੇ ਤਲਵੰਡੀ ਸਾਬੋ ਹਲਕੇ ਦੇ ਪਿੰਡ ਬਾਘਾ...
Poonch Terror Attack: ਜੰਮੂ-ਕਸ਼ਮੀਰ ਦੇ ਪੁਣਛ ਵਿੱਚ ਵੀਰਵਾਰ ਨੂੰ ਅੱਤਵਾਦੀ ਹਮਲੇ ਤੋਂ ਬਾਅਦ ਫੌਜੀ ਜਵਾਨਾਂ ਦੇ ਟਰੱਕ ਨੂੰ ਅੱਗ ਲੱਗਣ ਨਾਲ 5 ਫੌਜੀ ਜਵਾਨ ਸ਼ਹੀਦ ਹੋ ਗਏ। ਇਨ੍ਹਾਂ ਸ਼ਹੀਦ ਹੋਏ ਫੌਜੀ ਜਵਾਨਾਂ ਵਿੱਚ ਬਠਿੰਡਾ ਦੇ ਤਲਵੰਡੀ ਸਾਬੋ ਹਲਕੇ ਦੇ ਪਿੰਡ ਬਾਘਾ ਦਾ ਰਹਿਣ ਵਾਲਾ ਜਵਾਨ ਸੇਵਕ ਸਿੰਘ ਵੀ ਸ਼ਾਮਲ ਹੈ।
ਹਾਸਲ ਜਾਣਕਾਰੀ ਮੁਤਾਬਕ 2018 ਵਿੱਚ ਫੌਜ ਵਿੱਚ ਭਰਤੀ ਹੋਇਆ ਸੇਵਕ ਸਿੰਘ ਕੁਝ ਦਿਨ ਪਹਿਲਾਂ ਹੀ 20 ਦਿਨਾਂ ਦੀ ਛੁੱਟੀ ਕੱਟ ਕੇ ਗਿਆ ਸੀ। ਘਟਨਾ ਦਾ ਪਤਾ ਚੱਲਦਿਆਂ ਹੀ ਵੱਡੀ ਗਿਣਤੀ ਵਿੱਚ ਲੋਕ ਸ਼ਹੀਦ ਸੇਵਕ ਸਿੰਘ ਦੇ ਘਰ ਅਫ਼ਸੋਸ ਕਰਨ ਲਈ ਪਹੁੰਚੇ।
ਸ਼ਹੀਦ ਸੇਵਕ ਸਿੰਘ ਦੇ ਘਰ ਅਫ਼ਸੋਸ ਕਰਨ ਆਏ ਪਿੰਡ ਵਾਸੀਆਂ ਨੇ ਦੱਸਿਆ ਕਿ ਸ਼ਹੀਦ ਸ਼ਾਮ ਸਿੰਘ ਦਾ ਪਰਿਵਾਰ ਬਹੁਤ ਹੀ ਗਰੀਬ ਪਰਿਵਾਰ ਹੈ। ਉਸ ਦੇ ਮਾਤਾ-ਪਿਤਾ ਦਿਹਾੜੀ ਕਰਦੇ ਹਨ ਤੇ ਘਰ ਦਾ ਗੁਜ਼ਾਰਾ ਸ਼ਹੀਦ ਸੇਵਕ ਸਿੰਘ ਦੀ ਤਨਖਾਹ ਨਾਲ ਹੀ ਚੱਲਦਾ ਸੀ। ਦੋ ਭੈਣਾਂ ਦਾ ਇਕਲੌਤਾ ਭਰਾ ਦੇ ਸ਼ਹੀਦ ਹੋ ਜਾਣ ਨਾਲ ਪਰਿਵਾਰਕ ਮੈਂਬਰ ਸਦਮੇ ਵਿੱਚ ਹਨ। ਸ਼ਹੀਦ ਸੇਵਕ ਸਿੰਘ ਦੀ ਮ੍ਰਿਤਕ ਦੇ ਸ਼ਾਮ ਤੱਕ ਪਿੰਡ ਪਹੁੰਚਣ ਦੀ ਸੰਭਾਵਨਾ ਹੈ।
ਸ਼ਹੀਦ ਸੇਵਕ ਸਿੰਘ ਦੀ ਮਾਤਾ ਨੇ ਵਿਰਲਾਪ ਕਰਦੇ ਹੋਏ ਦੱਸਿਆ ਕਿ ਸਵੇਰੇ ਹੀ ਫੋਨ ਤੇ ਉਨ੍ਹਾਂ ਦੀ ਸੇਵਕ ਸਿੰਘ ਨਾਲ ਗੱਲ ਹੋਈ ਸੀ। ਸੇਵਕ ਸਿੰਘ ਨੇ ਕਿਹਾ ਸੀ ਕਿ ਉਹ ਖਾਣਾ ਲੈ ਕੇ ਆ ਰਹੇ ਹਨ। ਸੇਵਕ ਸਿੰਘ ਜੋ ਅਜੇ ਕੁਆਰਾ ਸੀ, ਦੋ ਭੈਣਾਂ ਦਾ ਇਕਲੌਤਾ ਭਰਾ ਸੀ।
ਸ਼ਹੀਦ ਸੇਵਕ ਸਿੰਘ ਦੀ ਮਾਤਾ ਨੇ ਦੱਸਿਆ ਕਿ ਉਸ ਵੱਲੋਂ ਫਿਰ ਛੁੱਟੀ ਆ ਕੇ ਪਹਿਲਾਂ ਆਪਣੀ ਭੈਣ ਦੇ ਵਿਆਹ ਕਰਨ ਦੀ ਗੱਲ ਆਖੀ ਗਈ ਸੀ ਤੇ ਉਸ ਤੋਂ ਬਾਅਦ ਹੀ ਆਪਣਾ ਵਿਆਹ ਕਰਵਾਉਣ ਬਾਰੇ ਸੋਚਣ ਦਾ ਕਿਹਾ ਸੀ ਪਰ ਅੱਜ ਇਹ ਮੰਦਭਾਗੀ ਘਟਨਾ ਵਾਪਰ ਗਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ






















