Punjab News: ਪੰਜਾਬ ਦੇ ਲੋਕਾਂ ਨੂੰ ਸਸਤੀਆਂ ਦਰਾਂ 'ਤੇ ਰੇਤਾ ਤੇ ਬਜਰੀ ਮਿਲਣ ਦੀ ਉਮੀਦ ਬੱਢੀ ਹੈ। ਸਸਤਾ ਰੇਤਾ ਤੇ ਬਜਰੀ ਉਪਲਬਧ ਕਰਾਉਣ ਤੇ ਇਸ ਦੀ ਸਪਲਾਈ ਨੂੰ ਨਿਰਵਿਘਨ ਬਣਾਈ ਰੱਖਣ ਲਈ ਸਰਕਾਰ ਨੇ 'ਪੰਜਾਬ ਕਰੱਸ਼ਰ ਨੀਤੀ 2023' ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਪ੍ਰਵਾਨਗੀ ਸ਼ਨੀਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਦਿੱਤੀ ਗਈ।
ਇਸ ਨੀਤੀ ਤਹਿਤ, ਕਰੱਸ਼ਰ ਯੂਨਿਟਾਂ ਦੀਆਂ ਦੋ ਮੁੱਖ ਸ਼੍ਰੇਣੀਆਂ ਕਮਰਸ਼ੀਅਲ ਕਰੱਸ਼ਰ ਯੂਨਿਟ (ਸੀਸੀਯੂ) ਤੇ ਪਬਲਿਕ ਕਰੱਸ਼ਰ ਯੂਨਿਟ (ਪੀਸੀਯੂ) ਹੋਣਗੀਆਂ। ਇਸ ਤੋਂ ਇਲਾਵਾ ਸਕ੍ਰੀਨਿੰਗ-ਕਮ-ਵਾਸ਼ਿੰਗ ਪਲਾਂਟ ਵੀ ਕਰੱਸ਼ਰ ਯੂਨਿਟਾਂ ਦੀ ਸ਼੍ਰੇਣੀ ਵਿੱਚ ਆਉਣਗੇ। ਪਬਲਿਕ ਕਰੱਸ਼ਰ ਯੂਨਿਟ (ਪੀਸੀਯੂ) ਇੱਕ ਰਜਿਸਟਰਡ ਕਰੱਸ਼ਰ ਯੂਨਿਟ ਹੋਵੇਗੀ, ਜੋ ਪੰਜਾਬ ਪਾਰਦਰਸ਼ਤਾ ਇਨ ਪਬਲਿਕ ਪ੍ਰੋਕਿਓਰਮੈਂਟ ਐਕਟ ਅਧੀਨ ਨਿਰਧਾਰਿਤ ਇੱਕ ਪਾਰਦਰਸ਼ੀ ਈ-ਟੈਂਡਰਿੰਗ ਪ੍ਰਕਿਰਿਆ ਦੁਆਰਾ ਚੁਣੀ ਜਾਵੇਗੀ ਤੇ ਕਰੱਸ਼ਰ ਯੂਨਿਟ ਦੁਆਰਾ ਦਰਸਾਏ ਗਏ ਘੱਟੋ-ਘੱਟ ਖਣਿਜ ਮੁੱਲ (ਲੋਡਿੰਗ ਖਰਚਿਆਂ ਸਮੇਤ) ਤੋਂ ਵੱਧ ਨਹੀਂ ਹੋਵੇਗੀ।
ਹਾਸਲ ਜਾਣਕਾਰੀ ਮੁਤਾਬਕ ਸਰਕਾਰ ਸਮੇਂ-ਸਮੇਂ 'ਤੇ ਕਰੱਸ਼ਰ ਦੀ ਵਿਕਰੀ ਕੀਮਤ (ਸੀਐਸਪੀ) ਤੈਅ ਕਰੇਗੀ ਤੇ ਕੋਈ ਵੀ ਕਰੱਸ਼ਰ ਯੂਨਿਟ ਇਸ ਤੋਂ ਵੱਧ ਵਸੂਲੀ ਨਹੀਂ ਕਰ ਸਕੇਗਾ। CSP ਵਿੱਚ ਖਣਿਜ ਦੀ ਲਾਗਤ, ਮਾਈਨਿੰਗ ਸਾਈਟ ਤੋਂ ਕਰੱਸ਼ਰ ਯੂਨਿਟ ਤੱਕ ਦੀ ਢੋਆ-ਢੁਆਈ, ਪ੍ਰੋਸੈਸਿੰਗ ਲਾਗਤ ਤੇ ਮੁਨਾਫਾ ਤੇ ਆਵਾਜਾਈ ਵਾਹਨਾਂ ਦੀ ਕਿਸੇ ਵੀ ਮਨਜ਼ੂਰ ਸ਼੍ਰੇਣੀ ਵਿੱਚ ਖਣਿਜ ਦੀ ਲੋਡਿੰਗ ਸ਼ਾਮਲ ਹੋਵੇਗੀ। ਕਰੱਸ਼ਰ ਯੂਨਿਟਾਂ ਦੀ ਰਜਿਸਟ੍ਰੇਸ਼ਨ ਲਈ ਖਾਣਾਂ ਤੇ ਭੂ-ਵਿਗਿਆਨ ਵਿਭਾਗ ਦੁਆਰਾ ਇੱਕ ਔਨਲਾਈਨ ਪੋਰਟਲ ਪ੍ਰਣਾਲੀ ਵਿਕਸਿਤ ਕੀਤੀ ਜਾਵੇਗੀ। ਨੀਤੀ ਦਾ ਉਦੇਸ਼ ਲੋਕਾਂ ਨੂੰ ਵਾਜਬ ਦਰਾਂ 'ਤੇ ਰੇਤਾ ਅਤੇ ਬਜਰੀ ਉਪਲਬਧ ਕਰਵਾਉਣਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ