Punjab News: ਪੰਜਾਬ ਵਾਸੀਆਂ ਨੂੰ ਝੱਲਣੀ ਪਏਗੀ ਮੁਸੀਬਤ, ਭੱਖਦੀ ਗਰਮੀ ਵਿਚਾਲੇ PSPCL ਵਰਕਰਾਂ ਦਾ ਵੱਡਾ ਐਲਾਨ! 16 ਤੇ 17 ਤਰੀਕ ਨੂੰ...
Punjab News: ਪੰਜਾਬ ਵਾਸੀਆਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਭੱਖਦੀ ਗਰਮੀ ਵਿਚਾਲੇ ਉਨ੍ਹਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਏਗਾ। ਦੱਸ ਦੇਈਏ ਕਿ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਵੱਲੋਂ ਆਊਟਸੋਰਸ...

Punjab News: ਪੰਜਾਬ ਵਾਸੀਆਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਭੱਖਦੀ ਗਰਮੀ ਵਿਚਾਲੇ ਉਨ੍ਹਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਏਗਾ। ਦੱਸ ਦੇਈਏ ਕਿ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਵੱਲੋਂ ਆਊਟਸੋਰਸ ਕਰਮਚਾਰੀਆਂ ਨਾਲ ਕੀਤੇ ਗਏ ਸਮਝੌਤੇ ਨੂੰ ਸਮੇਂ ’ਤੇ ਲਾਗੂ ਨਾ ਕੀਤੇ ਜਾਣ ਦੇ ਵਿਰੋਧ ਵਿਚ ਆਊਟਸੋਰਸ ਇੰਪਲਾਈਜ਼ ਫੈੱਡਰੇਸ਼ਨ ਪੰਜਾਬ (ਪੀ. ਐੱਸ. ਪੀ. ਸੀ. ਐੱਲ.) ਨੇ 16 ਜੂਨ ਯਾਨੀ ਕਿ ਕੱਲ੍ਹ ਤੋਂ ਹੜਤਾਲ ’ਤੇ ਜਾਣ ਦਾ ਐਲਾਨ ਕੀਤਾ ਹੈ। ਫੈੱਡਰੇਸ਼ਨ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ 15 ਜੂਨ ਤਕ ਕਰਮਚਾਰੀਆਂ ਨੂੰ ਵਿਭਾਗ ਵਿਚ ਸਿੱਧਾ ਕਾਂਟਰੈਕਟ ’ਤੇ ਲੈਣ ਅਤੇ ਤਨਖ਼ਾਹ ਵਾਧੇ ਦੀ ਪ੍ਰਕਿਰਿਆ ਪੂਰੀ ਨਾ ਕੀਤੀ ਗਈ ਤਾਂ 16 ਜੂਨ ਤੋਂ ਸੂਬੇ ਭਰ ਦੇ ਆਊਟਸੋਰਸ ਕਰਮਚਾਰੀ ਕੰਮਕਾਜ ਬੰਦ ਕਰਕੇ ਸੰਘਰਸ਼ ਸ਼ੁਰੂ ਕਰਨਗੇ, ਜਦਕਿ 17 ਜੂਨ ਨੂੰ ਪਟਿਆਲਾ ਵਿਚ ਪੱਕਾ ਧਰਨਾ ਲਾਇਆ ਜਾਵੇਗਾ।
ਜਾਣੋ ਕੀ ਬੋਲੇ ਫੈੱਡਰੇਸ਼ਨ ਆਗੂ
ਜਾਣਕਾਰੀ ਮੁਤਾਬਕ ਇਹ ਫ਼ੈਸਲਾ ਫੈੱਡਰੇਸ਼ਨ ਦੀ ਸੂਬਾ ਪੱਧਰੀ ਹੰਗਾਮੀ ਮੀਟਿੰਗ ਵਿੱਚ ਲਿਆ ਗਿਆ, ਜਿਸ ਦੀ ਪ੍ਰਧਾਨਗੀ ਸੂਬਾ ਪ੍ਰਧਾਨ ਕੁਲਜੀਤ ਸਿੰਘ ਲੌਹਕਾ ਨੇ ਕੀਤੀ। ਮੀਟਿੰਗ ਵਿਚ 24 ਮਈ ਨੂੰ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਨਾਲ ਹੋਏ ਸਮਝੌਤੇ ਅਤੇ ਉਸ ਦੀ ਮੌਜੂਦਾ ਸਥਿਤੀ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਦੌਰਾਨ ਮੀਟਿੰਗ ਵਿੱਚ ਜਨਰਲ ਸਕੱਤਰ ਤਰੁਣਜੀਤ ਸਿੰਘ, ਮੀਤ ਪ੍ਰਧਾਨ ਅਮਿਤ ਸ਼ਰਮਾ, ਸੂਬਾ ਖਜ਼ਾਨਚੀ ਤਰਨਦੀਪ ਸਿੰਘ ਵਿਰਦੀ, ਮੁੱਖ ਸਲਾਹਕਾਰ ਵਿਸ਼ਾਲ ਸ਼ਰਮਾ, ਸਕੱਤਰ ਅਮਨਦੀਪ ਸਿੰਘ, ਬਾਰਡਰ ਜ਼ੋਨ ਪ੍ਰਧਾਨ ਪਵਨਦੀਪ ਸਿੰਘ ਪੱਟੀ ਅਤੇ ਹੋਰ ਅਹੁਦੇਦਾਰ ਮੌਜੂਦ ਰਹੇ।
ਇਸ ਦੌਰਾਨ ਫੈੱਡਰੇਸ਼ਨ ਆਗੂਆਂ ਨੇ ਦੱਸਿਆ ਕਿ 24 ਮਈ ਨੂੰ ਸਰਕਾਰ ਅਤੇ ਮੈਨੇਜਮੈਂਟ ਨੇ ਸਪੱਸ਼ਟ ਭਰੋਸਾ ਦਿੱਤਾ ਸੀ ਕਿ 15 ਜੂਨ ਤੱਕ ਸਾਰੇ ਆਊਟਸੋਰਸ ਕਰਮਚਾਰੀਆਂ ਨੂੰ ਵਿਭਾਗ ਵਿਚ ਸਿੱਧਾ ਕਾਂਟਰੈਕਟ ’ਤੇ ਲਿਆ ਜਾਵੇਗਾ ਅਤੇ ਉਨ੍ਹਾਂ ਦੀ ਤਨਖ਼ਾਹ ਵਿਚ ਉਚਿਤ ਵਾਧਾ ਕੀਤਾ ਜਾਵੇਗਾ। ਹਾਲਾਂਕਿ ਹੁਣ ਤਕ ਕੀਤੀ ਕਾਰਵਾਈ ਨਾਲ ਇਹ ਸਪੱਸ਼ਟ ਹੋ ਗਿਆ ਹੈ ਕਿ ਮੈਨੇਜਮੈਂਟ ਤੈਅ ਸਮਾਂਹੱਦ ਅੰਦਰ ਆਪਣੇ ਵਾਅਦੇ ਨੂੰ ਪੂਰਾ ਕਰਨ ਪ੍ਰਤੀ ਗੰਭੀਰ ਨਹੀਂ ਹੈ। ਵਾਰ-ਵਾਰ ਮੀਟਿੰਗਾਂ ਜ਼ਰੀਏ ਸਿਰਫ ਸਮਾਂ ਬਤੀਤ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਫੈੱਡਰੇਸ਼ਨ ਨੇ ਕਿਹਾ ਕਿ ਸੂਬੇ ਭਰ ਦੇ ਆਊਟਸੋਰਸ ਕਰਮਚਾਰੀਆਂ ਵਿਚ ਭਾਰੀ ਰੋਸ ਹੈ ਅਤੇ ਵੱਖ-ਵੱਖ ਜ਼ਿਲ੍ਹਿਆਂ ਤੇ ਸਰਕਲਾਂ ਤੋਂ ਲਗਾਤਾਰ ਸੰਘਰਸ਼ ਤੇਜ਼ ਕਰਨ ਦੀ ਮੰਗ ਉੱਠ ਰਹੀ ਹੈ। ਇਸ ਦੇ ਮੱਦੇਨਜ਼ਰ ਸੂਬਾ ਕਮੇਟੀ ਨੇ ਸਰਬਸੰਮਤੀ ਨਾਲ ਫ਼ੈਸਲਾ ਲਿਆ ਹੈ ਕਿ ਜੇਕਰ 15 ਜੂਨ ਤਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਤਾਂ 16 ਜੂਨ ਤੋਂ ਕੰਮ ਬੰਦ ਕਰਕੇ ਧਰਨੇ-ਪ੍ਰਦਰਸ਼ਨ ਅਤੇ ਰੋਸ ਮਾਰਚ ਸ਼ੁਰੂ ਕੀਤੇ ਜਾਣਗੇ।
ਫੈੱਡਰੇਸ਼ਨ ਨੇ ਦਿੱਤੀ ਚੇਤਾਵਨੀ
ਫੈੱਡਰੇਸ਼ਨ ਨੇ ਅੱਗੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਕਰਮਚਾਰੀਆਂ ਨਾਲ ਕੀਤੀ ਗਈ ਵਾਅਦਾਖ਼ਿਲਾਫ਼ੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਆਪਣੇ ਅਧਿਕਾਰਾਂ ਦੀ ਪ੍ਰਾਪਤੀ ਲਈ ਲੋਕਤੰਤਰਿਕ ਤਰੀਕੇ ਨਾਲ ਸੰਘਰਸ਼ ਜਾਰੀ ਰੱਖਿਆ ਜਾਵੇਗਾ।
Before You Go
ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਟ੍ਰੈਂਡਿੰਗ ਟੌਪਿਕ



















