Punjab News: ਪੰਜਾਬ ਦੀ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਦਾਅਵਾ ਕੀਤਾ ਹੈ ਦੇਸ਼ ਦੇ ਲੋਕਾਂ ਦੀ ਇੱਛਾ ਹੈ ਕਿ ਆਮ ਆਦਮੀ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇਸ਼ ਦੇ ਪ੍ਰਧਾਨ ਮੰਤਰੀ ਬਣਨ। ਉਨ੍ਹਾਂ ਕਿਹਾ ਕਿ ਦਿੱਲੀ ਦੇ ਸੀਐਮ ਕੇਜਰੀਵਾਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਕੌਮੀ ਪਾਰਟੀ ਬਣ ਗਈ ਹੈ। 


ਅਨਮੋਲ ਗਗਨ ਮਾਨ ਨੇ ਕਿਹਾ ਕਿ ਦੇਸ਼ ਦੇ ਲੋਕਾਂ ਦੀ ਇੱਛਾ ਹੈ ਕਿ ਕੇਜਰੀਵਾਲ ਜੀ ਪ੍ਰਧਾਨ ਮੰਤਰੀ ਬਣਨ। ਉਨ੍ਹਾਂ ਕਿਹਾ ਕਿ ਸਾਰੇ ਦੇਸ਼ ਵਾਸੀਆਂ ਨੂੰ ਆਮ ਆਦਮੀ ਪਾਰਟੀ ਦੇ ਨੈਸ਼ਨਲ ਪਾਰਟੀ ਬਣਨ 'ਤੇ ਬਹੁਤ-ਬਹੁਤ ਮੁਬਾਰਕਾਂ।


 







ਦੱਸ ਦਈਏ ਕਿ ਭਾਰਤੀ ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ (ਆਪ) ਨੂੰ ਕੌਮੀ ਪਾਰਟੀ ਦਾ ਦਰਜਾ ਦੇ ਦਿੱਤਾ ਹੈ, ਜਦੋਂਕਿ ਨੈਸ਼ਨਲ ਕਾਂਗਰਸ ਪਾਰਟੀ (ਐਨਸੀਪੀ), ਤ੍ਰਿਣਮੂਲ ਕਾਂਗਰਸ ਤੇ ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਦੀ ਕੌਮੀ ਪਾਰਟੀਆਂ ਵਜੋਂ ਮਾਨਤਾ ਰੱਦ ਕਰ ਦਿੱਤੀ ਗਈ ਹੈ।


ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਆਦੇਸ਼ ਵਿੱਚ ਉੱਤਰ ਪ੍ਰਦੇਸ਼ ਵਿੱਚ ਆਰਐਲਡੀ, ਆਂਧਰਾ ਪ੍ਰਦੇਸ਼ ਵਿੱਚ ਬੀਆਰਐਸ, ਮਨੀਪੁਰ ਵਿੱਚ ਪੀਡੀਏ, ਪੁਡੂਚੇਰੀ ਵਿੱਚ ਪੀਐਮਕੇ, ਪੱਛਮੀ ਬੰਗਾਲ ਵਿੱਚ ਆਰਐਸਪੀ ਤੇ ਮਿਜ਼ੋਰਮ ਵਿੱਚ ਐਮਪੀਸੀ ਦੀ ਵੀ ਸੂਬਾਈ ਪਾਰਟੀਆਂ ਵਜੋਂ ਮਾਨਤਾ ਰੱਦ ਕੀਤੀ ਗਈ ਹੈ। 



ਚੋਣ ਕਮਿਸ਼ਨ ਨੇ ਕਿਹਾ ਕਿ ‘ਆਪ’ ਨੂੰ ਚਾਰ ਸੂਬਿਆਂ ਦਿੱਲੀ, ਗੋਆ, ਪੰਜਾਬ ਤੇ ਗੁਜਰਾਤ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ’ਤੇ ਕੌਮੀ ਪਾਰਟੀ ਦਾ ਦਰਜਾ ਦਿੱਤਾ ਗਿਆ ਹੈ। ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਪਾਰਟੀ ਦਿੱਲੀ ਤੇ ਪੰਜਾਬ ਵਿੱਚ ਇਸ ਸਮੇਂ ਸੱਤਾ ਵਿੱਚ ਹੈ। 



ਚੋਣ ਕਮਿਸ਼ਨ ਨੇ ਕਿਹਾ ਕਿ ਐਨਸੀਪੀ, ਸੀਪੀਆਈ ਤੇ ਤ੍ਰਿਣਮੂਲ ਕਾਂਗਰਸ ਦਾ ਕੌਮੀ ਸਿਆਸੀ ਪਾਰਟੀਆਂ ਵਜੋਂ ਦਰਜਾ ਵਾਪਸ ਲੈ ਲਿਆ ਗਿਆ ਹੈ। ਚੋਣ ਪੈਨਲ ਨੇ ਕਿਹਾ ਕਿ ਐਨਸੀਪੀ ਤੇ ਟੀਐਮਸੀ ਨੂੰ ਕ੍ਰਮਵਾਰ ਨਾਗਾਲੈਂਡ ਅਤੇ ਮੇਘਾਲਿਆ ਵਿੱਚ ਹਾਲ ਹੀ ਵਿੱਚ ਹੋਈਆਂ ਚੋਣਾਂ ਦੌਰਾਨ ਕੀਤੇ ਪ੍ਰਦਰਸ਼ਨ ਦੇ ਆਧਾਰ ’ਤੇ ਸੂਬਾਈ ਪਾਰਟੀਆਂ ਵਜੋਂ ਮਾਨਤਾ ਦਿੱਤੀ ਜਾਵੇਗੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ : Punjab Breaking News LIVE : ਬਠਿੰਡਾ ਛਾਉਣੀ 'ਚ ਵਾਪਰੀ ਵੱਡੀ ਘਟਨਾ, 4 ਜਵਾਨਾਂ ਦੀ ਮੌਤ, ਕਣਕ ਦੇ ਭਾਅ 'ਚ ਕਟੌਤੀ ਦੀ ਸ਼ਰਤ ਤੋਂ ਭੜਕੇ ਕਿਸਾਨ, ਸਾਬਕਾ CM ਚੰਨੀ ਨੂੰ ਵਿਜੀਲੈਂਸ ਦਾ ਨੋਟਿਸ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ