Firozpur News : ਫ਼ਿਰੋਜ਼ਪੁਰ ਕੈਂਟ ਸਿਟੀ ਵਿੱਚ ਇੱਕ ਡਿਪੂ ਹੋਲਡਰ ਨੇ ਖ਼ੁਦ ਨੂੰ ਅੱਗ ਲਗਾ ਲਈ। 54 ਸਾਲਾ ਡਿਪੂ ਹੋਲਡਰ ਨੂੰ ਸੜਦਾ ਵੇਖ ਆਸ-ਪਾਸ ਦੇ ਲੋਕਾਂ ਨੇ ਤੁਰੰਤ ਉਸ 'ਤੇ ਪਾਣੀ ਪਾ ਕੇ ਅੱਗ ਬੁਝਾਈ। ਫਿਰ ਉਸ ਨੂੰ ਸੜੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ। ਮੁੱਢਲੀ ਜਾਣਕਾਰੀ ਅਨੁਸਾਰ ਉਕਤ ਵਿਅਕਤੀ ਦਾ ਕਹਿਣਾ ਹੈ ਕਿ ਉਸ ਨੇ ਬਲੈਕਮੇਲਿੰਗ ਤੋਂ ਤੰਗ ਆ ਕੇ ਆਪਣੇ ਆਪ ਨੂੰ ਜ਼ਿੰਦਾ ਸਾੜ ਕੇ ਮਰਨ ਦੀ ਕੋਸ਼ਿਸ਼ ਕੀਤੀ।


ਜਾਣਕਾਰੀ ਮੁਤਾਬਕ ਖ਼ੁਦ ਨੂੰ ਅੱਗ ਲਾਉਣ ਵਾਲੇ ਵਿਅਕਤੀ ਦੀ ਪਛਾਣ ਓਮ ਪ੍ਰਕਾਸ਼ ਉਰਫ਼ ਪਠਾਨ ਵਾਸੀ ਫ਼ਿਰੋਜ਼ਪੁਰ ਕੈਂਟ ਬਜ਼ਾਰ ਨੰਬਰ 2 ਵਜੋਂ ਹੋਈ ਹੈ। ਉਸ ਦੀ ਪਤਨੀ ਨੇ ਵੀ ਖੁਦਕੁਸ਼ੀ ਕਰ ਲਈ ਹੈ।


ਹਸਪਤਾਲ ਵਿੱਚ ਦਾਖ਼ਲ ਪਠਾਨ ਨੇ ਦੱਸਿਆ ਕਿ 3 ਸਤੰਬਰ ਨੂੰ ਇੱਕ ਲੜਕੀ ਉਸ ਦੇ ਨਾਲ ਆਪਣੀ ਮਰਜ਼ੀ ਨਾਲ ਗਈ ਸੀ। ਅਗਲੇ ਹੀ ਦਿਨ 4 ਸਤੰਬਰ ਨੂੰ ਉਸ ਨੇ 15 ਲੱਖ ਰੁਪਏ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ। ਇਹ ਸੁਣ ਕੇ ਉਸ ਨੇ ਲੜਕੀ ਨਾਲ ਰਹਿਣ ਤੋਂ ਇਨਕਾਰ ਕਰ ਦਿੱਤਾ। ਅਗਲੇ ਦਿਨ 5 ਸਤੰਬਰ ਨੂੰ ਉਹ ਦਿੱਲੀ ਚਲਾ ਗਿਆ।


9 ਸਤੰਬਰ ਨੂੰ ਲੜਕੀ ਨੇ ਅਚਾਨਕ ਹਸਪਤਾਲ ਜਾ ਕੇ ਆਪਣਾ ਮੈਡੀਕਲ ਕਰਵਾਇਆ ਅਤੇ ਉਸ ਦੇ ਖਿਲਾਫ਼ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਉਸ ਅਨੁਸਾਰ ਇਕ ਪੁਲਿਸ ਮੁਲਾਜ਼ਮ ਅਤੇ ਉਕਤ ਲੜਕੀ ਤੋਂ ਇਲਾਵਾ ਕੁਝ ਹੋਰ ਲੋਕ ਉਸ ਨੂੰ ਤੰਗ ਪ੍ਰੇਸ਼ਾਨ ਕਰ ਰਹੇ ਹਨ। ਵੀਰਵਾਰ ਨੂੰ ਜਦੋਂ ਉਹ ਲੜਕੀ ਦੀ ਦੁਕਾਨ ਤੋਂ ਲੰਘਿਆ ਤਾਂ ਉਸ 'ਤੇ ਫਿਰ ਟਿੱਪਣੀਆਂ ਕੀਤੀਆਂ ਗਈਆਂ। ਇਸ ਕਾਰਨ ਉਸ ਨੇ ਉਥੇ ਖੁਦ ਨੂੰ ਅੱਗ ਲਾ ਲਈ।


ਇਸ ਕਾਰਨ ਉਕਤ ਸ਼ੋਅਰੂਮ ਵੀ ਕਾਫੀ ਹੱਦ ਤੱਕ ਸੜ ਕੇ ਸੁਆਹ ਹੋ ਗਿਆ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਬੁਲਾ ਕੇ ਸ਼ੋਅਰੂਮ ਦੀ ਅੱਗ 'ਤੇ ਕਾਬੂ ਪਾਇਆ ਗਿਆ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









 


ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ