Bathinda Election: ਕਿਸਾਨ ਖੇਤੀ ਬਿੱਲਾਂ ਦੇ ਵਿਰੋਧ ‘ਚ ਮੈਂ ਨਹੀਂ, ਪੋਸਟਰ ਫੜ੍ਹੇ ਹੋਏ ਹਰਸਿਮਰਤ ਬਾਦਲ ਦੀ ਤਸਵੀਰ ਵਾਇਰਲ, ਜਾਣੋ ਸੱਚਾਈ
ਪੀਟੀਸੀ ਨਿਊਜ਼ ਖਬਰ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਬਾਦਲ ਨੇ ਦੇਸ਼ ਦੀ ਪਾਰਲੀਮੈਂਟ ਵਿਖੇ ਕਿਸਾਨਾਂ ਦੇ ਹੱਕ ‘ਚ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਸੀ
Punjab Politics: ਸੋਸ਼ਲ ਮੀਡੀਆ ‘ਤੇ ਸ਼੍ਰੋਮਣੀ ਅਕਾਲੀ ਦਲ ਤੋਂ ਬਠਿੰਡਾ ਲੋਕ ਸਭ ਹਲਕੇ ਤੋਂ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੀ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿਚ ਉਨ੍ਹਾਂ ਨੂੰ ਦੇਸ਼ ਦੀ ਪਾਰਲੀਮੈਂਟ ਅੰਦਰ ਹੱਥ ਦੇ ਵਿੱਚ ਇੱਕ ਕਾਰਡ ਫੜ੍ਹਿਆ ਵੇਖਿਆ ਜਾ ਸਕਦਾ ਹੈ। ਇਸ ਕਾਰਡ ਉੱਤੇ ਲਿਖਿਆ ਹੈ, “ਕਿਸਾਨ ਹਨ ਖੇਤੀ ਬਿੱਲ ਦੇ ਵਿਰੋਧ ‘ਚ, ਮੈਂ ਨਹੀਂ : ਹਰਸਿਮਰਤ ਬਾਦਲ। ਇਸ ਤਸਵੀਰ ਨੂੰ ਅਸਲ ਦੱਸਦਿਆਂ ਖੂਬ ਵਾਇਰਲ ਕੀਤਾ ਜਾ ਰਿਹਾ ਹੈ।
ਫੇਸਬੁੱਕ ਯੂਜ਼ਰ ‘ਲਖਵੀਰ ਸਿੰਘ’ ਨੇ ਵਾਇਰਲ ਤਸਵੀਰ ਸਾਂਝੀ ਕਰਦਿਆਂ ਹਰਸਿਮਰਤ ਬਾਦਲ ‘ਤੇ ਨਿਸ਼ਾਨੇ ਸਾਧੇ। ਵਾਇਰਲ ਇਹ ਪੋਸਟ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।
ਅਸੀਂ ਵਾਇਰਲ ਹੋ ਰਹੇ ਦਾਅਵੇ ਦੀ ਪੜਤਾਲ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਇਸ ਤਸਵੀਰ ਨੂੰ ਧਿਆਨ ਨਾਲ ਵੇਖਿਆ ਅਤੇ ਤਸਵੀਰ ਨੂੰ ਰਿਵਰਸ ਇਮੇਜ ਸਰਚ ਕੀਤਾ।
ਸਾਨੂੰ ਅਸਲ ਤਸਵੀਰ ਮੀਡਿਆ ਅਦਾਰਾ PTC News ਦੁਆਰਾ 30 ਜੁਲਾਈ 2021 ਨੂੰ ਪ੍ਰਕਾਸ਼ਿਤ ਖਬਰ ਦੇ ਵਿਚ ਅਪਲੋਡ ਮਿਲੀ। ਪੀਟੀਸੀ ਨਿਊਜ਼ ਖਬਰ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਬਾਦਲ ਨੇ ਦੇਸ਼ ਦੀ ਪਾਰਲੀਮੈਂਟ ਵਿਖੇ ਕਿਸਾਨਾਂ ਦੇ ਹੱਕ ‘ਚ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਸੀ ਅਤੇ ਬਿਆਨ ਦਿੱਤਾ ਸੀ ਕਿ ਜਦੋਂ ਤਕ ਕਾਨੂੰਨ ਵਾਪਿਸ ਨਹੀਂ ਹੁੰਦੇ ਓਦੋਂ ਤੱਕ ਅਕਾਲੀ ਦਲ ਹਾਰ ਨਹੀਂ ਮੰਨੇਗਾ।
ਅਕਾਲੀ ਦਲ ਦੀ ਆਗੂ ਹਰਸਿਮਰਤ ਬਾਦਲ ਨੇ 30 ਜੁਲਾਈ 2021 ਨੂੰ ਇਸ ਤਸਵੀਰ ਨੂੰ ਆਪਣੇ ਐਕਸ (ਪਹਿਲਾ ਟਵਿੱਟਰ) ਤੇ ਵੀ ਸਾਂਝਾ ਕੀਤਾ ਸੀ
We won't give up till the anti-farmer laws are repealed.#ParliamentMonsoonSession#FarmersProtest pic.twitter.com/U9xmc4xSv9
— Harsimrat Kaur Badal (@HarsimratBadal_) July 30, 2021
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਹੀ ਇਹ ਤਸਵੀਰ ਐਡੀਟਡ ਹੈ। ਅਸਲ ਤਸਵੀਰ ਸਾਲ 2021 ਦੀ ਹੈ ਜਦੋਂ ਹਰਸਿਮਰਤ ਬਾਦਲ ਨੇ ਦੇਸ਼ ਦੀ ਪਾਰਲੀਮੈਂਟ ਵਿਚ 3 ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਸੀ।
This story was originally published by Newschecker.in, as part of the Shakti Collective. This story has not been edited by ABPLIVE staff.
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।