Punjab News: ਬਠਿੰਡਾ ਦੇ ਗੁਰੂਦੁਆਰਾ ਸਾਹਿਬ ਸੰਗਤ ਸਿਵਲ ਸਟੇਸ਼ਨ ਨੇੜੇ 100 ਫੁੱਟੀ ਰੋਡ ਬਠਿੰਡਾ ਵਿਖੇ ਇੱਟਾਂ ਰੋੜੇ ਮਾਰਨ ਵਾਲੇ ਸ਼ਰਾਰਤੀ ਅਨਸਰ ਨੂੰ ਪੁਲਿਸ ਨੇ ਕਾਬੂ ਕੀਤਾ ਹੈ। ਦਰਅਸਲ, ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਇਸ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਮਿਲੀ ਹੈ।
ਦਰਅਸਲ, ਤੜਕਸਾਰ ਸਿਵਲ ਲਾਈਨਜ ਬਠਿੰਡਾ ਨੂੰ ਇੱਕ ਇਤਲਾਹ ਮਿਲੀ ਕਿ ਗੁਰੂਦੁਆਰਾ ਸਾਹਿਬ ਸੰਗਤ ਸਿਵਲ ਸਟੇਸ਼ਨ ਨੇੜੇ 100 ਫੁੱਟੀ ਰੋਡ ਬਠਿੰਡਾ ਵਿਖੇ ਕਿਸੇ ਸ਼ਰਾਰਤੀ ਅਨਸਰ ਵੱਲੋਂ ਗੁਰੂਦੁਆਰਾ ਸਾਹਿਬ ਦੀਆਂ ਬਾਹਰ ਵਾਲੀਆਂ ਖਿੜਕੀਆਂ ਦੇ ਇੱਟਾਂ ਰੋੜੇ ਮਾਰ ਕੇ ਸ਼ੀਸ਼ੇ ਤੋੜ ਦਿੱਤੇ ਸਨ। ਇਸ ਵਾਰਦਾਤ ਨੂੰ ਟਰੇਸ ਕਰਨ ਲਈ ਇੰਚਾਰਜ ਸੀ.ਆਈ.ਏ-1/2 ਅਤੇ ਥਾਣਾ ਸਿਵਲ ਲਾਈਨਜ ਦੀਆਂ ਟੀਮਾਂ ਗਠਿਤ ਕੀਤੀਆਂ ਗਈਆਂ। ਜਿਨ੍ਹਾਂ ਵੱਲੋਂ ਰਸਤੇ ਵਿੱਚ ਲੱਗੇ ਵੱਖ-ਵੱਖ ਸੀ.ਸੀ.ਟੀ.ਵੀ. ਕੈਮਰਿਆਂ ਤੇ ਟੈਕਨੀਕਲ ਸੋਰਸਾਂ ਦੀ ਮਦਦ ਨਾਲ ਮੁੱਕਦਮਾ ਉਕਤ ਨੂੰ ਟਰੇਸ ਕਰਕੇ ਦੋਸ਼ੀ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ।
ਦੋਸ਼ੀ ਦੀ ਪਛਾਣ ਗੁਰਦੀਪ ਉਰਫ ਫੌਜੀ ਉਰਫ ਪੌਪੀ ਪੁੱਤਰ ਛੋਟਾ ਸਿੰਘ ਵਾਸੀ ਝੁੱਗੀਆਂ 100 ਫੁੱਟ ਰੋਡ ਸ਼ਾਤ ਨਗਰ ਬਠਿੰਡਾ ਵਜੋਂ ਹੋਈ ਹੈ। ਦੋਸ਼ੀ ਨੂੰ ਗ੍ਰਿਫਤਾਰ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਤੋਂ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।