Joint Police Operation Seal: ਦੋ ਰਾਜਾਂ ਪੰਜਾਬ ਤੇ ਹਰਿਆਣਾ ਦੀ ਪੁਲਿਸ ਵੱਲੋਂ ਸਾਂਝੇ ਤੌਰ 'ਤੇ ਆਪਰੇਸ਼ਨ ਸੀਲ-4 ਚਲਾਇਆ ਗਿਆ। ਪੁਲਿਸ ਵੱਲੋਂ ਨਸ਼ਾ ਤਸਕਰਾਂ ਤੇ ਸ਼ਰਾਰਤੀ ਅਨਸਰਾਂ ਖਿਲਾਫ ਆਪਰੇਸ਼ਨ ਸੀਲ-4 ਚਲਾਇਆ ਗਿਆ। ਪੁਲਿਸ ਮੁਤਾਬਕ ਇਹ ਅਪਰੇਸ਼ਨ ਸੀਲ-4 ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਚਲਾਇਆ ਜਾ ਰਿਹਾ ਹੈ। ਇਸ ਦੇ ਚੱਲਦਿਆਂ ਦੋਵਾਂ ਰਾਜਾਂ ਦੇ ਵੱਡੀ ਗਿਣਤੀ ਪੁਲਿਸ ਮੁਲਾਜ਼ਮਾਂ ਵੱਲੋਂ ਸਾਰੇ ਪੁਲਿਸ ਪੁਆਇੰਟਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।
ਹਾਸਲ ਜਾਣਕਾਰੀ ਮੁਤਾਬਕ ਜਿੱਥੇ ਪੰਜਾਬ ਪੁਲਿਸ ਵੱਲੋਂ ਪੰਜਾਬ ਭਰ ਦੀਆਂ ਅੰਤਰਰਾਜੀ ਪੁਲਿਸ ਚੌਕੀਆਂ 'ਤੇ ਆਪਰੇਸ਼ਨ ਸੀਲ-4 ਚਲਾਇਆ ਜਾ ਰਿਹਾ ਹੈ, ਉੱਥੇ ਹੀ ਸ੍ਰੀ ਮੁਕਤਸਰ ਸਾਹਿਬ ਵਿਖੇ ਵੀ ਪੰਜਾਬ ਪੁਲਿਸ ਵੱਲੋਂ ਦੋ ਰਾਜਾਂ, ਪੰਜਾਬ ਤੇ ਹਰਿਆਣਾ ਪੁਲਿਸ ਵੱਲੋਂ ਅੰਤਰਰਾਜੀ ਪੁਲਿਸ ਚੌਕੀਆਂ 'ਤੇ ਆਪਰੇਸ਼ਨ ਸੀਲ-4 ਚਲਾਇਆ ਗਿਆ।
ਇਸ ਦੌਰਾਨ ਨਸ਼ਾ ਤਸਕਰਾਂ, ਸ਼ਰਾਰਤੀ ਅਨਸਰਾਂ ਤੇ ਹਰਿਆਣਾ ਤੇ ਦਿੱਲੀ ਆਦਿ ਰਾਜਾਂ ਤੋਂ ਆਉਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਮੁਤਾਬਕ ਨਸ਼ਾ ਵੇਚਣ ਵਾਲਿਆਂ 'ਤੇ ਸ਼ਿਕੰਜਾ ਕੱਸਣ ਲਈ ਇਹ ਅਪਰੇਸ਼ਨ ਸੀਲ-4 ਚਲਾਇਆ ਜਾ ਰਿਹਾ ਹੈ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਪੰਜ ਦੇ ਕਰੀਬ ਅੰਤਰਰਾਜੀ ਪੁਲਿਸ ਚੌਕੀਆਂ 'ਤੇ ਨਾਕੇ ਲਾਏ ਹਨ।
ਡੀਐਸਪੀ ਲੰਬੀ ਜਸਪਾਲ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਪੁਲਿਸ ਤੇ ਹਰਿਆਣਾ ਪੁਲਿਸ ਵੱਲੋਂ ਨਸ਼ਿਆਂ ਦੇ ਖਾਤਮੇ, ਨਸ਼ਾ ਤਸਕਰਾਂ ਤੇ ਸ਼ਰਾਰਤੀ ਅਨਸਰਾਂ 'ਤੇ ਸ਼ਿਕੰਜਾ ਕੱਸਣ ਲਈ ਸ਼੍ਰੀ ਮੁਕਤਸਰ ਸਾਹਿਬ ਦੀ ਮੰਡੀ ਕਿੱਲਿਆਂ ਵਾਲੀ ਵਿਖੇ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਆਪਰੇਸ਼ਨ ਸੀਲ 4 ਚਲਾਇਆ ਜਾ ਰਿਹਾ ਹੈ। ਇਸ ਵਿੱਚ ਡੀਐਸਪੀ ਲੰਬੀ ਜਸਪਾਲ ਸਿੰਘ ਧਾਲੀਵਾਲ ਦੀ ਅਗਵਾਈ ਵਿੱਚ ਹਰਿਆਣਾ ਪੁਲਿਸ ਦੇ ਮੁਲਾਜ਼ਮਾਂ ਵੱਲੋਂ ਆਮ ਲੋਕਾਂ ਤੇ ਸ਼ੱਕੀ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।