Amritpal Singh: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਪੁਲਿਸ ਲਈ ਵੱਡੀ ਵੱਡੀ ਚੁਣੌਤੀ ਬਣਿਆ ਹੋਇਆ ਹੈ। ਹੁਣ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਲਈ ਲੋਕਾਂ ਤੋਂ ਸਹਿਯੋਗ ਮੰਗਿਆ ਹੈ। ਬਟਾਲਾ ਰੇਲਵੇ ਸਟੇਸ਼ਨ 'ਤੇ ਅੰਮ੍ਰਿਤਪਾਲ ਸਿੰਘ ਦੇ ਪੋਸਟਰ ਲਾਏ ਹਨ। 


ਇਨ੍ਹਾਂ ਪੋਸਟਰਾਂ 'ਤੇ ਲਿਖਿਆ ਹੈ ਕਿ ਉਕਤ ਅੰਮ੍ਰਿਤਪਾਲ ਸਿੰਘ ਕਈ ਵੱਖ-ਵੱਖ ਕੇਸਾਂ ਵਿੱਚ ਪੁਲਿਸ ਨੂੰ ਲੋੜੀਂਦਾ ਹੈ। ਇਸ ਬਾਰੇ ਕਿਸੇ ਨੂੰ ਜਾਣਕਾਰੀ ਹੋਵੇ ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰੇ। ਸੂਚਨਾ ਦੇਣ ਵਾਲੇ ਨੂੰ ਇਨਾਮ ਦਿੱਤਾ ਜਾਵੇਗਾ ਤੇ ਉਸ ਦਾ ਨਾਂ ਗੁਪਤ ਰੱਖਿਆ ਜਾਵੇਗਾ। ਉਧਰ, ਇਸ ਉੱਤੇ ਕੋਈ ਵੀ ਅਧਿਕਾਰੀ ਕੈਮਰੇ ਸਾਹਮਣੇ ਬੋਲਣ ਲਈ ਤਿਆਰ ਨਹੀਂ।



ਹਾਈਕੋਰਟ ਵੱਲੋਂ ਜਵਾਬ ਤਲਬ



ਉਧਰ, ਅੰਮ੍ਰਿਤਪਾਲ ਸਿੰਘ ਬਾਰੇ ਹੈਬੀਅਸ ਕਾਰਪਸ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਰਕਾਰ ਤੋਂ ਜਵਾਬ ਤਲਬ ਕੀਤਾ ਹੈ। ਹੁਣ ਇਸ ਕੇਸ ਦੀ ਸੁਣਵਾਈ ਬਾਕੀ ਐਨਐਸਏ ਵਾਲੇ ਕੇਸਾਂ ਨਾਲ 24 ਅਪ੍ਰੈਲ ਨੂੰ ਹੋਵੇਗੀ।



'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਕਨੂੰਨੀ ਸਲਾਹਕਾਰ ਇਮਾਨ ਸਿੰਘ ਖਾਹਰਾ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਹੈਬੀਅਸ ਕਾਰਪਸ ਪਟੀਸ਼ਨ 'ਤੇ ਅੱਜ ਹਾਈਕੋਰਟ 'ਚ ਸੁਣਵਾਈ ਸੀ। ਇਸ ਵਿੱਚ ਸਟੇਟ ਆਫ ਇੰਡੀਆ ਤੋਂ ਜਵਾਬ ਤਲਬ ਕੀਤਾ ਗਿਆ ਹੈ। 


ਉਨ੍ਹਾਂ ਦੱਸਿਆ ਕਿ ਪਪਲਪ੍ਰੀਤ ਸਿੰਘ ਦਾ ਬਿਆਨ ਕਿ ਪੁਲਿਸ ਦੇ ਹਿਸਾਬ ਨਾਲ ਮੇਰੀ ਗ੍ਰਿਫਤਾਰੀ ਕੱਲ੍ਹ ਹੀ ਹੋਈ ਹੈ, ਵੀ ਕਈ ਸਵਾਲ ਖੜ੍ਹੇ ਕਰਦਾ ਹੈ ਕਿਉਂਕਿ ਪੁਲਿਸ ਕਸਟਡੀ ਵਿੱਚ ਬਿਆਨ ਅਕਸਰ ਦਬਾਅ ਹੇਠ ਦਿੱਤੇ ਜਾਂਦੇ ਹਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ : Punjab Breaking News LIVE : ਬਠਿੰਡਾ ਛਾਉਣੀ 'ਚ ਵਾਪਰੀ ਵੱਡੀ ਘਟਨਾ, 4 ਜਵਾਨਾਂ ਦੀ ਮੌਤ, ਕਣਕ ਦੇ ਭਾਅ 'ਚ ਕਟੌਤੀ ਦੀ ਸ਼ਰਤ ਤੋਂ ਭੜਕੇ ਕਿਸਾਨ, ਸਾਬਕਾ CM ਚੰਨੀ ਨੂੰ ਵਿਜੀਲੈਂਸ ਦਾ ਨੋਟਿਸ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ