ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਸੋਸ਼ਲ ਮੀਡਿਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਇੱਕ ਪੁਲਿਸ ਮੁਲਾਜਮ ਨੂੰ ਕੋਲ ਖੜੀ ਰੇਹੜੀ ਤੋਂ ਆਂਡੇ ਆਪਣੀ ਜੇਬ ‘ਚ ਰੱਖਦੇ ਦੇਖਿਆ ਜਾ ਸਕਦਾ ਹੈ। ਹੁਣ ਕੁਝ ਯੂਜ਼ਰਸ ਇਸ ਵੀਡੀਓ ਨੂੰ ਹਾਲੀਆ ਦੱਸ ਕੇ ਸ਼ੇਅਰ ਕਰ ਪੰਜਾਬ ਪੁਲਿਸ ‘ਤੇ ਤੰਜ ਕਸ ਰਹੇ ਹਨ।

ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਵਾਇਰਲ ਦਾਅਵਾ ਗੁੰਮਰਾਹਕੁੰਨ ਹੈ। ਅਸਲ ਵਿੱਚ ਵਾਇਰਲ ਵੀਡੀਓ ਸਾਲ 2021 ਦੀ ਫ਼ਤਹਿਗੜ੍ਹ ਸਾਹਿਬ ਦੀ ਘਟਨਾ ਦਾ ਹੈ। ਜਿਸਨੂੰ ਹੁਣ ਹਾਲੀਆ ਦੱਸ ਕੇ ਵਾਇਰਲ ਕੀਤਾ ਜਾ ਰਿਹਾ ਹੈ। ਵੀਡੀਓ ਦਾ ਹਾਲ-ਫਿਲਹਾਲ ਨਾਲ ਕੋਈ ਸੰਬੰਧ ਨਹੀਂ ਹੈ।

ਕੀ ਹੋ ਰਿਹਾ ਹੈ ਵਾਇਰਲ?

ਸੋਸ਼ਲ ਮੀਡਿਆ ਯੂਜ਼ਰ mani_bholon2 ਨੇ 24 ਮਾਰਚ 2025 ਨੂੰ ਵਾਇਰਲ ਵੀਡੀਓ ਨੂੰ ਸ਼ੇਅਰ ਕੀਤਾ ਹੈ ਅਤੇ ਲਿਖਿਆ ਹੈ,”ਪੰਜਾਬ ਪੁਲਿਸ ਦਾ ਇਕ ਹੋਰ ਰੂਪ”

ਵਾਇਰਲ ਪੋਸਟ ਦਾ ਆਰਕਾਈਵ ਲਿੰਕ ਇੱਥੇ ਵੇਖੋ।

ਪੜਤਾਲ

ਵਾਇਰਲ ਦਾਅਵੇ ਦੀ ਪੜਤਾਲ ਲਈ ਅਸੀਂ ਸੰਬੰਧਿਤ ਕੀਵਰਡ ਨਾਲ ਗੂਗਲ ‘ਤੇ ਸਰਚ ਕੀਤਾ। ਸਾਨੂੰ ਵੀਡੀਓ ਨਾਲ ਜੁੜੀ ਖਬਰ ਪੰਜਾਬੀ ਜਾਗਰਣ ਦੀ ਵੈੱਬਸਾਈਟ ‘ਤੇ ਮਿਲੀ। ਰਿਪੋਰਟ ਨੂੰ 14 ਮਈ 2021 ਨੂੰ ਪ੍ਰਕਾਸ਼ਤ ਕੀਤਾ ਗਿਆ ਹੈ। ਦਿੱਤੀ ਗਈ ਜਾਣਕਾਰੀ ਅਨੁਸਾਰ, ਇਹ ਘਟਨਾ ਫ਼ਤਹਿਗੜ੍ਹ ਸਾਹਿਬ ਦੀ ਹੈ। ਜਿੱਥੇ ਆਂਡੇ ਸਪਲਾਈ ਕਰਨ ਵਾਲਾ ਇੱਕ ਆਦਮੀ ਆਂਡੇ ਸਪਲਾਈ ਕਰਨ ਲਈ ਦੁਕਾਨ ‘ਤੇ ਗਿਆ, ਤਾਂ ਵੀਡੀਓ ‘ਚ ਦਿੱਖ ਰਹੇ ਪੁਲਿਸ ਮੁਲਾਜਮ ਨੇ ਟਰੇਅ ਵਿੱਚੋਂ ਆਂਡੇ ਕੱਢ ਲਏ। ਮੌਕੇ ’ਤੇ ਮੌਜੂਦ ਕੁੱਝ ਵਿਅਕਤੀਆਂ ਨੇ ਪੁਲਿਸ ਮੁਲਾਜ਼ਮ ਦਾ ਵੀਡੀਓ ਬਣਾ ਕੇ ਵਾਇਰਲ ਕਰ ਦਿੱਤਾ।”

ਵਾਇਰਲ ਵੀਡੀਓ ਨਾਲ ਜੁੜੀ ਰਿਪੋਰਟ ਐਨਡੀਟੀਵੀ ਦੀ ਵੈੱਬਸਾਈਟ ‘ਤੇ ਮਿਲੀ। 15 ਮਈ 2021 ਨੂੰ ਪ੍ਰਕਾਸ਼ਤ ਖਬਰ ਵਿੱਚ ਦੱਸਿਆ ਗਿਆ, “ਇਹ ਘਟਨਾ ਫਤਿਹਗੜ ਸਾਹਿਬ ਦੀ ਹੈ, ਜਿੱਥੇ ਇੱਕ ਹੈੱਡ ਕਾਂਸਟੇਬਲ ਆਂਡੇ ਚੁਰਾਉਂਦਾ ਹੋਇਆ ਕੈਮਰੇ ਵਿੱਚ ਕੈਦ ਹੋ ਗਿਆ। ਕਾਂਸਟੇਬਲ ਦੀ ਪਹਿਚਾਣ ਪ੍ਰੀਤਪਾਲ ਸਿੰਘ ਵਜੋਂ ਹੋਈ ਹੈ ਅਤੇ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਵਿਭਾਗ ਨੇ ਪ੍ਰੀਤਪਾਲ ਨੂੰ ਮੁਅੱਤਲ ਕਰ ਦਿੱਤਾ ਸੀ।”

ਵਾਇਰਲ ਵੀਡੀਓ ਨੂੰ ਪੰਜਾਬ ਪੁਲਿਸ ਇੰਡੀਆ ਨੇ ਆਪਣੇ ਵੇਰੀਫਾਈਡ ਐਕਸ ਹੈਂਡਲ ਤੋਂ ਸ਼ੇਅਰ ਕੀਤਾ ਸੀ। 15 ਮਈ 2021 ਨੂੰ ਕੀਤੀ ਪੋਸਟ ਵਿੱਚ ਦੱਸਿਆ ਗਿਆ ਕਿ ਹੈੱਡ ਕਾਂਸਟੇਬਲ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।ਵਾਇਰਲ ਵੀਡੀਓ ਨਾਲ ਜੁੜੀ ਹੋਰ ਖਬਰਾਂ ਇੱਥੇ ਪੜ੍ਹੀ ਜਾ ਸਕਦੀ ਹੈ।

 

ਵੀਡੀਓ ਬਾਰੇ ਅਸੀਂ ਪੰਜਾਬੀ ਜਾਗਰਣ, ਫ਼ਤਹਿਗੜ੍ਹ ਸਾਹਿਬ ਦੇ ਡਿਸਟ੍ਰਿਕਟ ਇੰਚਾਰਜ ਗੁਰਪ੍ਰੀਤ ਸਿੰਘ ਮਹਿਕ ਨਾਲ ਗੱਲ ਕੀਤੀ। ਉਨ੍ਹਾਂ ਨੇ ਦੱਸਿਆ ਕਿ ਇਹ ਫ਼ਤਹਿਗੜ੍ਹ ਸਾਹਿਬ ਦਾ ਪੁਰਾਣਾ ਵੀਡੀਓ ਹੈ।

ਅੰਤ ਵਿੱਚ ਅਸੀਂ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ। ਪਤਾ ਲੱਗਿਆ ਕਿ 25 ਹਜਾਰ ਤੋਂ ਵੱਧ ਲੋਕ ਯੂਜ਼ਰ ਨੂੰ ਫੋਲੋ ਕਰਦੇ ਹਨ।

ਨਤੀਜਾ: ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਆਂਡੇ ਚੋਰੀ ਕਰਦੇ ਪੁਲਿਸ ਮੁਲਾਜਮ ਦਾ ਵਾਇਰਲ ਵੀਡੀਓ ਹਾਲੀਆ ਨਹੀਂ, ਸੰਗੋ ਸਾਲ 2021 ਦਾ ਹੈ। ਵੀਡੀਓ ਨੂੰ ਹਾਲੀਆ ਦੱਸ ਕੇ ਗੁੰਮਰਾਹਕੁੰਨ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

Disclaimer: This story was originally published by vishvasnews.com as part of the Shakti Collective. Except for the headline, this story has not been edited by ABP Sanjha staff.