Punjab News: ਸੂਬੇ ਦੇ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਦੇ ਹੋਰ ਮੌਕੇ ਖੋਲ੍ਹਣ ਦੀ ਕਵਾਇਦ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਆਮ ਰਾਜ ਪ੍ਰਬੰਧ ਵਿਭਾਗ, ਪੰਜਾਬ, ਸਿਵਲ ਸਕੱਤਰੇਤ ਚੰਡੀਗੜ੍ਹ, ਵਿੱਚ ਕਲਰਕ ਕੇਡਰ ਦੀਆਂ 106 ਆਸਾਮੀਆਂ ਭਰਨ ਲਈ ਸਹਿਮਤੀ ਦੇ ਦਿੱਤੀ।
ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਅਗਵਾਈ ਹੇਠ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿੱਚ ਉਨ੍ਹਾਂ ਦੇ ਦਫ਼ਤਰ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।


ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੰਤਰੀ ਸਮੂਹ ਨੇ ਆਮ ਰਾਜ ਪ੍ਰਬੰਧ ਵਿਭਾਗ, ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿੱਚ ਕਲਰਕ ਕੇਡਰ ਦੀਆਂ 106 ਆਸਾਮੀਆਂ (69 ਸੁਰਜੀਤ ਕੀਤੀਆਂ ਆਸਾਮੀਆਂ ਸਮੇਤ) ਭਰਨ ਦੀ ਤਜਵੀਜ਼ ਨੂੰ ਪ੍ਰਵਾਨ ਕਰ ਲਿਆ।


ਇਨ੍ਹਾਂ ਆਸਾਮੀਆਂ ਉਤੇ ਭਰਤੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਦਾ ਕੰਮਕਾਜ ਸੁਚਾਰੂ ਤਰੀਕੇ ਨਾਲ ਚੱਲ ਸਕੇਗਾ ਅਤੇ ਇੱਥੇ ਆਉਣ ਵਾਲੇ ਲੋਕਾਂ ਨੂੰ ਸਹੂਲਤ ਹੋਵੇਗੀ। ਇਸੇ ਤਰ੍ਹਾਂ ਨੌਜਵਾਨਾਂ ਨੂੰ ਰੋਜ਼ਗਾਰ ਦਾ ਮੌਕਾ ਵੀ ਮਿਲੇਗਾ ਅਤੇ ਉਹ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨਗੇ।
ਲੀਗਲ ਤੇ ਲੈਜਿਸਲੇਟਿਵ ਮਾਮਲਿਆਂ ਵਿਭਾਗ (ਗਰੁੱਪ ਬੀ) ਸੇਵਾ ਨਿਯਮ, 2023 ਨੂੰ ਮਨਜ਼ੂਰੀ


ਕੈਬਨਿਟ ਨੇ ਲੀਗਲ ਤੇ ਲੈਜਿਸਲੇਟਿਵ ਮਾਮਲੇ (ਗਰੁੱਪ ਬੀ) ਸੇਵਾ ਨਿਯਮ 2023 ਬਣਾਉਣ ਨੂੰ ਵੀ ਮਨਜ਼ੂਰੀ ਦੇ ਦਿੱਤੀ। ਇਸ ਨਾਲ ਵਿਭਾਗ ਵਿੱਚ ਨਵੀਂ ਭਰਤੀ ਪ੍ਰਕਿਰਿਆ ਵਿੱਚ ਸਹੂਲਤ ਹੋਵੇਗੀ ਅਤੇ ਇਸ ਨਾਲ ਲੀਗਲ ਤੇ ਲੈਜਿਸਲੇਟਿਵ ਮਾਮਲਿਆਂ, ਪੰਜਾਬ ਦੀ ਰੋਜ਼ਾਨਾ ਦੀ ਕਾਰਜਪ੍ਰਣਾਲੀ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਵਿੱਚ ਮਦਦ ਮਿਲੇਗੀ


ਇਹ ਵੀ ਪੜ੍ਹੋ: Punjab News: ਹਨੀ ਟਰੈਪ ਮਾਮਲੇ 'ਚ ਇੰਸਪੈਕਟਰ, ਵਕੀਲ ਅਤੇ ਭਾਜਪਾ ਨੇਤਾ ਸਮੇਤ 6 ਖਿਲਾਫ ਮਾਮਲਾ ਦਰਜ


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial