ਪੜਚੋਲ ਕਰੋ

Punjab News: ਰੰਗਲਾ ਪੰਜਾਬ ਬਣਾਉਣ ਦੀ ਕਾਰਵਾਈ ਸ਼ੁਰੂ, CM ਮਾਨ ਨੇ ਹਾਲੈਂਡ ਦੇ ਸਫ਼ੀਰ ਨਾਲ ਕੀਤੀ ਮੁਲਾਕਾਤ, 138 ਕਰੋੜ ਦੀ ਲਾਗਤ ਨਾਲ ਬਣੇਗਾ ਪਲਾਂਟ

ਹਾਲੈਂਡ ਦੇ ਮੋਹਰੀ ਸਨਅਤਕਾਰ ਪਹਿਲਾਂ ਹੀ ਸੂਬੇ ਵਿੱਚ ਵੱਡੇ ਪੱਧਰ 'ਤੇ ਨਿਵੇਸ਼ ਕਰ ਰਹੇ ਹਨ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਰਾਜਪੁਰਾ ਵਿੱਚ 138 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕੈਟਲ ਫੀਡ ਪਲਾਂਟ ਦਾ ਨੀਂਹ ਪੱਥਰ ਰੱਖਣ ਦਾ ਸੱਦਾ ਦਿੱਤਾ।

Punjab News: ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਹਾਲੈਂਡ ਆਧਾਰਤ ਕੰਪਨੀ 138 ਕਰੋੜ ਰੁਪਏ ਦੀ ਲਾਗਤ ਨਾਲ ਕੈਟਲ ਫੀਡ ਪਲਾਂਟ ਸਥਾਪਤ ਕਰ ਰਹੀ ਹੈ, ਜਿਸ ਦਾ ਨੀਂਹ ਪੱਥਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਐਤਵਾਰ (1 ਅਕਤੂਬਰ) ਨੂੰ ਰੱਖਣਗੇ।

ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਨੀਦਰਲੈਂਡ ਦੀ ਸਫ਼ੀਰ ਮੈਰੀਸਾ ਗੇਰਾਡਜ਼ ਨਾਲ ਹੋਈ ਮੀਟਿੰਗ ਦੌਰਾਨ ਲਿਆ ਗਿਆ, ਜਿਨ੍ਹਾਂ ਨੇ ਇੱਥੇ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਵਿਚਾਰ-ਵਟਾਂਦਰੇ ਦੌਰਾਨ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਦੱਸਦਿਆਂ ਸਫ਼ੀਰ ਨੂੰ ਜਾਣੂ ਕਰਵਾਇਆ ਕਿ ਸੂਬੇ ਵਿੱਚ ਸਨਅਤਕਾਰਾਂ ਦੀ ਭਲਾਈ ਲਈ ਸਮਰਪਿਤ ਸਿੰਗਲ ਵਿੰਡੋ ਪ੍ਰਣਾਲੀ ਲਾਗੂ ਕਰਨ ਵਾਲੀ ਉਦਯੋਗਿਕ ਪੱਖੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਮੌਕਿਆਂ ਦੀ ਧਰਤੀ ਹੈ ਅਤੇ ਵਿਸ਼ਵ ਭਰ ਦੀਆਂ ਪ੍ਰਮੁੱਖ ਕੰਪਨੀਆਂ ਸੂਬੇ ਵਿੱਚ ਨਿਵੇਸ਼ ਕਰਨ ਲਈ ਤਿਆਰ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਨੀਦਰਲੈਂਡ ਦੇ ਉੱਦਮੀਆਂ ਨੂੰ ਵੀ ਪੰਜਾਬ ਵਿੱਚ ਨਿਵੇਸ਼ ਕਰਕੇ ਬਹੁਤ ਫਾਇਦਾ ਹੋਵੇਗਾ, ਜੋ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਭਾਈਚਾਰਕ ਸਾਂਝ, ਉਦਯੋਗਿਕ ਸ਼ਾਂਤੀ ਅਤੇ ਉਦਯੋਗਿਕ ਵਿਕਾਸ ਲਈ ਅਨੁਕੂਲ ਮਾਹੌਲ ਹੈ, ਜੋ ਸਨਅਤਾਂ ਦੇ ਸਰਵਪੱਖੀ ਵਿਕਾਸ, ਖੁਸ਼ਹਾਲੀ ਅਤੇ ਤਰੱਕੀ ਨੂੰ ਹੁਲਾਰਾ ਦੇ ਰਿਹਾ ਹੈ।

ਉਨ੍ਹਾਂ ਨੇ ਹਾਲੈਂਡ ਦੇ ਸਫ਼ੀਰ ਨੂੰ ਕਿਹਾ ਕਿ ਉਹ ਆਪਣੇ ਸਨਅਤਕਾਰਾਂ ਨੂੰ ਪੰਜਾਬ ਵਿੱਚ ਆਪਣੀਆਂ ਕੰਪਨੀਆਂ ਦੇ ਕਾਰੋਬਾਰ ਨੂੰ ਫੈਲਾਉਣ ਲਈ ਸ਼ਾਨਦਾਰ ਬੁਨਿਆਦੀ ਢਾਂਚੇ, ਬਿਜਲੀ, ਹੁਨਰਮੰਦ ਮਨੁੱਖੀ ਵਸੀਲਿਆਂ ਤੇ ਬਿਹਤਰੀਨ ਉਦਯੋਗਿਕ ਤੇ ਕੰਮਕਾਜੀ ਸੱਭਿਆਚਾਰ ਨਾਲ ਭਰਪੂਰ ਅਨੁਕੂਲ ਮਾਹੌਲ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਉਤਸ਼ਾਹਿਤ ਕਰਨ।

ਨੀਦਰਲੈਂਡ ਦੇ ਸਨਅਤਕਾਰਾਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੇਂ ਵਿਚਾਰਾਂ ਅਤੇ ਕਾਢਾਂ ਲਈ ਹਮੇਸ਼ਾ ਤਿਆਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਤੇਜ਼ੀ ਨਾਲ ਹਰ ਖੇਤਰ ਵਿੱਚ ਸਫ਼ਲਤਾ ਦੀ ਨਵੀਂ ਕਹਾਣੀ ਲਿਖ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਉਦਯੋਗੀਕਰਨ ਨੂੰ ਹੁਲਾਰਾ ਦੇਣ ਦਾ ਮੁੱਖ ਮੰਤਵ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹ ਕੇ ਸੂਬੇ ਵਿੱਚ ਬਰੇਨ ਡਰੇਨ ਦੇ ਰੁਝਾਨ ਨੂੰ ਪਲਟਾਉਣਾ ਹੈ।

ਇਸ ਦੌਰਾਨ ਨੀਦਰਲੈਂਡ ਦੇ ਸਫ਼ੀਰ ਨੇ ਭਗਵੰਤ ਸਿੰਘ ਮਾਨ ਨੂੰ ਦੱਸਿਆ ਕਿ ਹਾਲੈਂਡ ਦੇ ਮੋਹਰੀ ਸਨਅਤਕਾਰ ਪਹਿਲਾਂ ਹੀ ਸੂਬੇ ਵਿੱਚ ਵੱਡੇ ਪੱਧਰ 'ਤੇ ਨਿਵੇਸ਼ ਕਰ ਰਹੇ ਹਨ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਰਾਜਪੁਰਾ ਵਿੱਚ 138 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕੈਟਲ ਫੀਡ ਪਲਾਂਟ ਦਾ ਨੀਂਹ ਪੱਥਰ ਰੱਖਣ ਦਾ ਸੱਦਾ ਦਿੱਤਾ। ਇਸ ਸੱਦੇ ਨੂੰ ਪ੍ਰਵਾਨ ਕਰਦਿਆਂ ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਪਲਾਂਟ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਰੰਗਲਾ ਪੰਜਾਬ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
Advertisement
ABP Premium

ਵੀਡੀਓਜ਼

Sonia Maan | ਕਾਲਾ ਪਾਣੀ ਮੋਰਚੇ 'ਤੋਂ ਸੋਨੀਆ ਮਾਨ ਦਾ  ਵੱਡਾ ਬਿਆਨ! |Abp SanjhaFarmers Protest | ਕਿਸਾਨਾਂ ਨੂੰ ਲੈਕੇ ਪ੍ਰਤਾਪ ਬਾਜਵਾ ਦਾ ਵੱਡਾ ਧਮਾਕਾ! |Abp Sanjha |Partap BazwaFarmer Protest | ਕਿਸਾਨਾਂ 'ਤੇ ਸਿਆਸਤ ਜਾਰੀ! 'ਆਪ' ਨੇ BJP 'ਤੇ ਚੁੱਕੇ ਸਵਾਲ |Abp SanjhaMc Election | ਨਗਰ ਨਿਗਮ ਚੋਣਾਂ 'ਤੋਂ ਪਹਿਲਾਂ'ਆਪ' ਦੇ ਹੋਏ ਟੁਕੜੇ-ਟੁਕੜੇ  |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
Flax seeds: ਸਿਆਲ 'ਚ ਅਲਸੀ ਦੀਆਂ ਪਿੰਨੀਆਂ ਤਾਂ ਸਾਰੇ ਹੀ ਖਾਂਦੇ ਪਰ ਬਹੁਤ ਘੱਟ ਲੋਕ ਜਾਣਦੇ ਇਸ ਦੇ ਗੁੱਝੇ ਫਾਇਦੇ
Flax seeds: ਸਿਆਲ 'ਚ ਅਲਸੀ ਦੀਆਂ ਪਿੰਨੀਆਂ ਤਾਂ ਸਾਰੇ ਹੀ ਖਾਂਦੇ ਪਰ ਬਹੁਤ ਘੱਟ ਲੋਕ ਜਾਣਦੇ ਇਸ ਦੇ ਗੁੱਝੇ ਫਾਇਦੇ
ਲੁਧਿਆਣਾ 'ਚ ਪ੍ਰਸ਼ਾਸਨ ਨੇ ਮੰਗਿਆ 7 ਦਿਨਾਂ ਦਾ ਸਮਾਂ, ਨਜ਼ਰਬੰਦ ਪ੍ਰਦਰਸ਼ਨਕਾਰੀ ਰਿਹਾਅ, ਲੱਖਾ ਸਿਧਾਣਾ ਨੂੰ ਵੀ ਰਿਹਾਅ ਕਰਨ ਦਾ ਐਲਾਨ
ਲੁਧਿਆਣਾ 'ਚ ਪ੍ਰਸ਼ਾਸਨ ਨੇ ਮੰਗਿਆ 7 ਦਿਨਾਂ ਦਾ ਸਮਾਂ, ਨਜ਼ਰਬੰਦ ਪ੍ਰਦਰਸ਼ਨਕਾਰੀ ਰਿਹਾਅ, ਲੱਖਾ ਸਿਧਾਣਾ ਨੂੰ ਵੀ ਰਿਹਾਅ ਕਰਨ ਦਾ ਐਲਾਨ
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
Sukhbir Badal: ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
Embed widget