ਚੰਡੀਗੜ੍ਹ: ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਮੀਟਿੰਗ 25 ਅਗਸਤ ਨੂੰ ਹੋ ਰਹੀ ਹੈ। ਇਹ ਮੀਟਿੰਗ ਵੀਰਵਾਰ ਨੂੰ ਸਵੇਰੇ 11 ਵਜੇ ਹੋਏਗੀ ਜਿਸ ਵਿੱਚ ਅਹਿਮ ਫੈਸਲਿਆਂ 'ਤੇ ਮੋਹਰ ਲੱਗਣ ਦੀ ਉਮੀਦ ਹੈ। ਬੇਸ਼ੱਕ ਸਰਕਾਰ ਵੱਲੋਂ ਮੀਟਿੰਗ ਦਾ ਏਜੰਡਾ ਜਾਰੀ ਨਹੀਂ ਕੀਤਾ ਗਿਆ ਪਰ ਚਰਚਾ ਹੈ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਬਾਰੇ ਵਿਚਾਰ ਕੀਤੀ ਜਾ ਸਕਦੀ ਹੈ।