ਚੰਡੀਗੜ੍ਹ : ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਪੰਜਾਬ ਪੁਲਿਸ ਦੇ ਡੀਜੀਪੀ ਨੂੰ ਪੱਤਰ ਲਿਖ ਕੇ ਪੰਜਾਬ ਵਿਚ ਕਿਸਾਨਾਂ ਵਿਰੁੱਧ ਦਰਜ ਐਫਆਈਆਰ ਰੱਦ ਕਰਨ ਲਈ ਕਿਹਾ ਗਿਆ ਹੈ। ਲਕਡਾਊਨ ਅਤੇ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਵਿਰੁੱਧ ਦਰਜ FIR ਨੂੰ ਰੱਦ ਕਰਨ ਲਈ ਪੱਤਰ ਲਿਖਿਆ ਗਿਆ ਹੈ।


 


ਪੱਤਰ 'ਚ ਲਿਖਿਆ ਗਿਆ ਹੈ ਕਿ ਪੰਜਾਬ ਸਰਕਾਰ ਦੀ 17 ਨਵੰਬਰ ਨੂੰ ਕਿਸਾਨਾਂ ਨਾਲ ਹੋਈ ਮੀਟਿੰਗ 'ਚ ਵਿਚਾਰੀ ਗਈ ਮੰਗ ਨੂੰ ਧਿਆਨ 'ਚ ਰੱਖਦਿਆਂ ਫੈਸਲਾ ਕੀਤਾ ਗਿਆ ਹੈ ਕਿ ਪੰਜਾਬ 'ਚ ਕਿਸਾਨ ਅੰਦੋਲਨ ਅਤੇ ਲਕਡਾਊਨ ਦੌਰਾਨ ਦਰਜ ਕੀਤੀ ਗਈ ਐਫਆਈਆਰ ਰੱਦ ਕੀਤੀ ਜਾਵੇ।


 


ਕਿਸਾਨ ਅੰਦੋਲਨ ਦੌਰਾਨ ਰੇਲਵੇ ਪੁਲਿਸ ਵੱਲੋਂ ਦਰਜ ਕੀਤੀਆਂ ਐਫਆਈਆਰਜ਼ ਲਈ ਰੇਲਵੇ ਪੁਲਿਸ ਤੇ ਰੇਲਵੇ ਬੋਰਡ ਨੂੰ ਲਿਖਿਆ ਗਿਆ ਹੈ। ਕਿਸਾਨਾਂ ਦਾ ਮਾਮਲਾ ਚੰਡੀਗੜ੍ਹ ਪ੍ਰਸ਼ਾਸਕ ਕੋਲ ਉਠਾਇਆ ਜਾਵੇਗਾ।


ਇਹ ਵੀ ਪੜ੍ਹੋ: ਮਜੀਠੀਆ ਖਿਲਾਫ ਕੋਈ ਬਦਲਾ ਨਹੀਂ; ਕਾਨੂੰਨ ਸਿਰਫ ਆਪਣਾ ਕੰਮ ਕਰ ਰਿਹੈ


 





 


 


 





 


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


 





 


 


 





 


https://play.google.com/store/


 





 


 


 





 


https://apps.apple.com/in/app/811114904


ਇਸ ਨਾਲ ਹੀ ਪੰਜਾਬ ਦੇ ਡੀਜੀਪੀ ਨੂੰ ਪਰਾਲੀ ਸਾੜਨ ਸਬੰਧੀ ਕਿਸਾਨਾਂ ਖ਼ਿਲਾਫ਼ ਦਰਜ ਐਫਆਈਆਰ ਰੱਦ ਕਰਨ ਲਈ ਪੱਤਰ ਲਿਖਿਆ ਗਿਆ ਹੈ।