Punjab News: ਪੰਜਾਬ 'ਚ ਵੱਜਿਆ ਚੋਣ ਬਿਗੁਲ, ਪੰਜ ਨਗਰ ਨਿਗਮਾਂ ਦੀਆਂ ਚੋਣਾਂ ਦਾ ਫੈਸਲਾ
Punjab News: ਪੰਜਾਬ ਸਰਕਾਰ ਬੇਸ਼ੱਕ ਸਮੇਂ ਤੋਂ ਪਹਿਲਾਂ ਪੰਚਾਇਤੀ ਚੋਣਾਂ ਨਹੀਂ ਕਰਵਾ ਸਕੀ ਪਰ ਨਗਰ ਨਿਗਮ ਚੋਣਾਂ ਦਾ ਬਿਗੁਲ ਵੱਜ ਗਿਆ ਹੈ। ਪੰਜਾਬ ਸਰਕਾਰ ਨੇ ਪੰਜ ਨਗਰ ਨਿਗਮਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਤੇ ਫਗਵਾੜਾ ਦੀਆਂ ਚੋਣਾਂ..
Punjab News: ਪੰਜਾਬ ਸਰਕਾਰ ਬੇਸ਼ੱਕ ਸਮੇਂ ਤੋਂ ਪਹਿਲਾਂ ਪੰਚਾਇਤੀ ਚੋਣਾਂ ਨਹੀਂ ਕਰਵਾ ਸਕੀ ਪਰ ਨਗਰ ਨਿਗਮ ਚੋਣਾਂ ਦਾ ਬਿਗੁਲ ਵੱਜ ਗਿਆ ਹੈ। ਪੰਜਾਬ ਸਰਕਾਰ ਨੇ ਪੰਜ ਨਗਰ ਨਿਗਮਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਤੇ ਫਗਵਾੜਾ ਦੀਆਂ ਚੋਣਾਂ 15 ਨਵੰਬਰ ਤੱਕ ਕਰਾਉਣ ਦਾ ਫ਼ੈਸਲਾ ਕੀਤਾ ਹੈ। ਸਥਾਨਕ ਸਰਕਾਰਾਂ ਵਿਭਾਗ ਨੇ ਇਸ ਬਾਰੇ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ।
ਹਾਸਲ ਜਾਣਕਾਰੀ ਮੁਤਾਬਕ ਪੰਜ ਨਿਗਮਾਂ ਦੀਆਂ ਚੋਣਾਂ ਦੀ ਤਿਆਰੀ ਦਾ ਕੰਮ ਸ਼ੁਰੂ ਹੋ ਗਿਆ ਹੈ। ਸਥਾਨਕ ਸਰਕਾਰਾਂ ਵਿਭਾਗ ਨੇ ਚੋਣਾਂ ਕਰਾਉਣ ਬਾਰੇ ਰਸਮੀ ਪੱਤਰ ਰਾਜ ਚੋਣ ਕਮਿਸ਼ਨ ਨੂੰ ਭੇਜ ਦਿੱਤਾ ਹੈ। ਅੰਮ੍ਰਿਤਸਰ, ਪਟਿਆਲਾ, ਜਲੰਧਰ ਤੇ ਲੁਧਿਆਣਾ ਦੇ ਮੇਅਰਾਂ ਅਤੇ ਕੌਂਸਲਰਾਂ ਦੀ ਮਿਆਦ ਇਸ ਸਾਲ ਜਨਵਰੀ ਵਿਚ ਖ਼ਤਮ ਹੋ ਚੁੱਕੀ ਹੈ ਜਦਕਿ ਫਗਵਾੜਾ ਨਗਰ ਨਿਗਮ ਦੇ ਹੋਂਦ ਵਿੱਚ ਆਉਣ ਤੋਂ ਬਾਅਦ ਉਥੇ ਚੋਣ ਨਹੀਂ ਹੋਈ।
ਸੂਬਾ ਸਰਕਾਰ ਨੇ ਇਨ੍ਹਾਂ ਨਿਗਮਾਂ ਵਿੱਚ ਵਾਰਡਬੰਦੀ ਆਦਿ ਦਾ ਕੰਮ ਮੁਕੰਮਲ ਕਰ ਲਿਆ ਹੈ। ਸੂਤਰਾਂ ਮੁਤਾਬਕ ਚੋਣਾਂ ਕਰਾਉਣ ਲਈ 15 ਨਵੰਬਰ ਤੱਕ ਦਾ ਸਮਾਂ ਬਹੁਤ ਥੋੜ੍ਹਾ ਹੈ ਤੇ ਦੇਖਣਾ ਹੋਵੇਗਾ ਕਿ ਰਾਜ ਚੋਣ ਕਮਿਸ਼ਨ ਇਸ ’ਤੇ ਕੀ ਫ਼ੈਸਲਾ ਲੈਂਦਾ ਹੈ। ਪੰਜਾਬ ਅੰਦਰ 34 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀ ਮਿਆਦ ਵੀ ਦਸੰਬਰ 2022 ਤੇ ਫਰਵਰੀ 2023 ਦਰਮਿਆਨ ਖ਼ਤਮ ਹੋ ਚੁੱਕੀ ਹੈ।
ਪੰਜਾਬ ਸਰਕਾਰ ਵੱਲੋਂ ਇਨ੍ਹਾਂ ਚੋਣਾਂ ਦੇ ਨਾਲ ਹੀ 39 ਨਗਰ ਕੌਂਸਲਾਂ ਦੀਆਂ ਚੋਣਾਂ ਵੀ ਕਰਵਾਈਆਂ ਜਾ ਰਹੀਆਂ ਹਨ ਜਿਨ੍ਹਾਂ ਸਬੰਧੀ ਪਹਿਲਾਂ ਹੀ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ। ਦਿੜ੍ਹਬਾ ਤੇ ਖਨੌਰੀ ਦੀ ਕਮੇਟੀ ’ਤੇ ਅਦਾਲਤੀ ਰੋਕ ਲੱਗੀ ਹੋਈ ਹੈ।
ਇਹ ਵੀ ਪੜ੍ਹੋ: Amritsar News: ਡਾ. ਬਹਿਲ ਨੂੰ ਮਹਿੰਗੀ ਪਈ ਰਾਹੁਲ ਗਾਂਧੀ ਨੂੰ ਸਿੱਖ ਇਤਿਹਾਸ ਦੀ ਜਾਣਕਾਰੀ ਦੇਣੀ? ਅਸਤੀਫਾ ਬਣਿਆ ਚਰਚਾ ਦਾ ਵਿਸ਼ਾ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Share Market Opening on 12 October: ਸ਼ੇਅਰ ਬਾਜ਼ਾਰ ਦੀ ਮੱਠੀ ਸ਼ੁਰੂਆਤ, ਆਈਟੀ ਸ਼ੇਅਰਾਂ ਦਾ ਬੁਰਾ ਹਾਲ