Punjab News : ਗੈਰ-ਕਾਨੂੰਨੀ ਆਨਲਾਈਨ ਲਾਟਰੀਆਂ ਪਾਉਣ ਵਾਲਿਆਂ 'ਤੇ ਪੰਜਾਬ ਸਰਕਾਰ ਸ਼ਿਕੰਜਾ ਕੱਸਣ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਤੋਂ ਬਾਅਦ ਨਾਜਾਇਜ਼ ਆਨਲਾਈਨ ਲਾਟਰੀ ਸੰਚਾਲਕਾਂ ਉੱਤੇ ਸਖ਼ਤ ਕਾਰਵਾਈ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਤੋਂ ਬਾਅਦ ਪੱਕੇ ਤੌਰ ‘ਤੇ ਆਨਲਾਈਨ ਲਾਟਰੀ ਦਾ ਨਾਜਾਇਜ਼ ਕਾਰੋਬਾਰ ਰੋਕਣ ਦੇ ਹੁਕਮ ਦਿੱਤੇ ਗਏ ਹਨ।


ਪੁਲਿਸ ਦੇ ਨਾਲ-ਨਾਲ ਹੁਣ ਸਾਈਬਰ ਕ੍ਰਾਈਮ ਨੂੰ ਆਨਲਾਈਨ ਲਾਟਰੀ ਦੇ ਨਾਮ ਉੱਤੇ ਠੱਗੀ ਕਰ ਰਹੇ ਲੋਕਾਂ ਉੱਤੇ ਸ਼ਿਕੰਜਾ ਕੱਸਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, ਸਾਈਬਰ ਕ੍ਰਾਈਮ ਵਿੰਗ ਨੂੰ ਐਕਸਾਈਜ਼ ਵਿਭਾਗ ਦੇ ਅਧਿਕਾਰੀ ਵੀ ਸਹਿਯੋਗ ਕਰਨਗੇ।


ਇਸ ਕਾਰਨ ਲਿਆ ਸਖ਼ਤ ਫੈਸਲਾ 


ਦੱਸ ਦੇਈਏ ਕਿ ਪੰਜਾਬ ਵਿਚ ਗੈਰ-ਕਾਨੂੰਨੀ ਆਨਲਾਈਨ ਲਾਟਰੀ ਕਾਰਨ ਹਰ ਸਾਲ 100 ਕਰੋੜ ਰੁਪਏ ਤੋਂ ਵੱਧ ਦਾ ਮਾਲੀਆ ਨੁਕਸਾਨ ਹੋ ਰਿਹਾ ਹੈ। ਸਰਕਾਰ ਦਾ ਮੰਨਣਾ ਹੈ ਕਿ ਗੈਰ-ਕਾਨੂੰਨੀ ਲਾਟਰੀ ਉੱਤੇ ਰੋਕ ਨਾਲ ਸਰਕਾਰ ਦਾ ਖਜ਼ਾਨਾ ਵਧੇਗਾ। ਸਾਈਬਰ ਕ੍ਰਾਈਮ ਵਿੰਗ ਸ਼ੁਰੂਆਤ ਵਿਚ ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਪਟਿਆਲਾ, ਮੋਹਾਲੀ, ਨਵਾਂਸ਼ਹਿਰ, ਸੰਗਰੂਰ ਤੇ ਬਠਿੰਡਾ ਉੱਤੇ ਧਿਆਨ ਕੇਂਦਰਿਤ ਕਰੇਗੀ ਪਰ ਬਾਅਦ ਵਿਚ ਸਾਰੇ ਜ਼ਿਲ੍ਹਿਆਂ ਨੂੰ ਜਾਂਚ ਦੇ ਘੇਰੇ ਵਿੱਚ ਲਿਆਂਦਾ ਜਾਵੇਗਾ। ਸੂਬਾ ਪੁਲਿਸ ਨੇ ਛਾਪੇਮਾਰੀ ਕਰਕੇ ਗੈਰ-ਕਾਨੂੰਨੀ ਆਨਲਾਈਨ ਲਾਟਰੀ ਕਾਰੋਬਾਰੀਆਂ ‘ਤੇ ਲਗਾਮ ਲਗਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਜ਼ਿਆਦਾ ਫਾਇਦਾ ਨਹੀਂ ਹੋਇਆ। ਕੁਝ ਸਮੇਂ ਬਾਅਦ ਫਿਰ ਤੋਂ ਲਾਟਰੀ ਵਿਕਣੀ ਸ਼ੁਰੂ ਹੋ ਜਾਂਦੀ ਹੈ ਜਿਸ ਤਹਿਤ ਹੁਣ ਸੂਬਾ ਸਰਕਾਰ ਵੱਲੋਂ ਸਖ਼ਤ ਕਦਮ ਚੁੱਕੇ ਗਏ ਹਨ।


 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ