ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਬਜ਼ੁਰਗ ਪੈਨਸ਼ਨ ਧਾਰਕਾਂ ਨੂੰ ਜੁਲਾਈ ਮਹੀਨੇ ਤੱਕ ਦੀ ਪੈਨਸ਼ਨ ਰਾਸ਼ੀ ਦੇ 1494.76 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ।
ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਵੱਖ-ਵੱਖ ਵਰਗਾਂ ਦੇ ਕੁੱਲ 30,67,927 ਲਾਭਪਾਤਰੀ ਹਨ, ਜਿਨ੍ਹਾਂ ਵਿੱਚ ਬਜ਼ੁਰਗ, ਦਿਵਿਆਂਗ, ਵਿਧਵਾ ਤੇ ਬੇਸਹਾਰਾ ਔਰਤਾਂ ਅਤੇ ਆਸ਼ਰਿਤ ਬੱਚੇ ਸ਼ਾਮਲ ਹਨ।ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਕੁੱਲ 20,78,886 ਬਜ਼ੁਰਗ ਲਾਭਪਾਤਰੀ ਹਨ, ਜਿਨ੍ਹਾਂ ਨੂੰ ਜੁਲਾਈ ਮਹੀਨੇ ਤੱਕ ਦੀ ਪੈਨਸ਼ਨ ਰਾਸ਼ੀ ਦੇ 1494.76 ਕਰੋੜ ਵੰਡੇ ਜਾ ਚੁੱਕੇ ਹਨ।
ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਵੱਖ-ਵੱਖ ਪੈਨਸ਼ਨ ਸਕੀਮਾਂ ਲਈ ਕੁੱਲ 4647.82 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਹੈ ਜਿਸ ਵਿੱਚੋਂ ਬੁਢਾਪਾ ਪੈਨਸ਼ਨ ਲਈ ਚਾਲੂ ਸਾਲ ਦੌਰਾਨ 3100.27 ਕਰੋੜ ਰੁਪਏ ਦੇ ਬਜਟ ਦਾ ਉਪਬੰਧ ਕੀਤਾ ਗਿਆ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ 65 ਜਾਂ ਉਸ ਤੋਂ ਉਪਰ ਉਮਰ ਦੇ ਬਜ਼ੁਰਗ ਆਦਮੀਂ ਅਤੇ 58 ਸਾਲ ਜਾਂ ਉਸ ਤੋਂ ਉਪਰ ਉਮਰ ਦੀਆਂ ਔਰਤਾਂ, ਜਿਨ੍ਹਾਂ ਦੀ ਸਾਲਾਨਾ ਆਮਦਨ 60,000 ਰੁਪਏ ਤੋਂ
ਵੱਧ ਨਾ ਹੋਵੇ, ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।
ਮੰਤਰੀ ਨੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ, ਜਿਨ੍ਹਾਂ ਨੂੰ ਆਧਾਰ ਨਾਲ ਜੋੜਿਆ ਜਾ ਰਿਹਾ ਹੈ ਅਤੇ ਹੁਣ ਤੱਕ 96 ਫੀਸਦੀ ਬੈਂਕ ਖਾਤੇ ਆਧਾਰ ਨਾਲ ਜੋੜ ਦਿੱਤੇ ਗਏ ਹਨ।
ਇਹ ਵੀ ਪੜ੍ਹੋ: Viral Video: ਲਾਲ ਮਿਰਚ ਨੇ ਇਸ ਖਤਰਨਾਕ ਪੌਦੇ ਦਾ ਕੀਤਾ ਬੁਰਾ ਹਾਲ, ਦੇਖੋ ਵਾਇਰਲ ਵੀਡੀਓ
ਇਹ ਵੀ ਪੜ੍ਹੋ: Viral News: ਪਾਲਤੂ ਅਜਗਰ ਨੇ ਖੋਹਿਆ ਮਾਲਕ ਦਾ ਸਾਹ, ਬੇਰਹਿਮੀ ਨਾਲ ਉਤਾਰ ਦਿੱਤਾ ਮੌਤ ਦੇ ਘਾਟ!
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ