ਪੜਚੋਲ ਕਰੋ

Punjab News: ਸਰਕਾਰ ਦਾ ਵਧੀਆ ਉਪਾਰਾਲਾ, ਸ਼ੁਰੂ ਕੀਤੀ 'ਇੱਕ ਪੌਦਾ ਆਪਣੀ ਮਾਂ ਦੇ ਨਾਮ' ਮੁਹਿੰਮ, ਹਰ ਪਰਿਵਾਰ ਨੂੰ ਜੁੜਨ ਦਾ ਦਿੱਤਾ ਸੱਦਾ, ਜਾਣੋ ਪੂਰੀ ਯੋਜਨਾ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਹਰਾ ਭਰਾ ਬਣਾਉਣ ਦੇ ਸੰਕਲਪ ਦੀ ਪ੍ਰੇਰਣਾ ਨਾਲ–ਇਕ ਪੌਦਾ ਆਪਣੀ ਮਾਂ ਦੇ ਨਾਮ- ਪੋਸ਼ਣ ਮਾਹ ਦੌਰਾਨ ਮੁੱਖ ਵਿਸ਼ਾ ਰੱਖਿਆ ਗਿਆ ਹੈ।

Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਸਤੰਬਰ ਮਹੀਨੇ ਨੂੰ ਪੋਸ਼ਣ ਮਾਹ ਵਜੋਂ ਮਨਾਇਆ ਜਾ ਰਿਹਾ ਹੈ। ਪੋਸ਼ਨ ਮਾਹ ਦੌਰਾਨ ਸੂਬੇ ਵਿੱਚ 'ਇੱਕ ਪੌਦਾ ਆਪਣੀ ਮਾਂ ਦੇ ਨਾਮ' ਤੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ।
 
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਹਰਾ ਭਰਾ ਬਣਾਉਣ ਦੇ ਸੰਕਲਪ ਦੀ ਪ੍ਰੇਰਣਾ ਨਾਲ–ਇਕ ਪੌਦਾ ਆਪਣੀ ਮਾਂ ਦੇ ਨਾਮ- ਪੋਸ਼ਣ ਮਾਹ ਦੌਰਾਨ ਮੁੱਖ ਵਿਸ਼ਾ ਰੱਖਿਆ ਗਿਆ ਹੈ।
 
ਡਾ: ਬਲਜੀਤ ਕੌਰ ਨੇ ਦੱਸਿਆ ਕਿ ਗੰਧਲਾ ਹੋ ਰਿਹਾ ਵਾਤਾਵਰਨ ਅੱਜ ਪੂਰੀ ਮਨੁੱਖਤਾ ਲਈ ਇਕ ਵੱਡੀ ਚੁਣੌਤੀ ਹੈ ਅਤੇ ਇਸ ਨਾਲ ਕਾਦਰ ਦੀ ਕੁਦਰਤ ਵੱਲੋਂ ਸਾਜੀ ਇਸ ਧਰਤ ਸੁਹਾਵਣੀ ਤੇ ਮਾਨਵ ਜਾਤੀ ਦਾ ਭਵਿੱਖ ਅਸੁਰੱਖਿਅਤ ਹੋਣ ਲੱਗਿਆ ਹੈ। ਇਸ ਲਈ ਜਰੂਰੀ ਹੈ ਕਿ ਜਿਆਦਾ ਤੋਂ ਜਿਆਦਾ ਰੁੱਖ ਲਗਾਏ ਜਾਣ। ਰੁੱਖ ਸਿਰਫ ਲਗਾਏ ਹੀ ਨਾ ਜਾਣ ਸਗੋਂ ਉਨ੍ਹਾਂ ਨੂੰ ਸੰਭਾਲਿਆਂ ਵੀ ਜਾਵੇ। 
 
ਇਸ ਲਈ ਪੰਜਾਬ ਸਰਕਾਰ ਦੇ ਵਾਤਾਵਰਨ ਨੂੰ ਬਚਾਉਣ ਦੇ ਸੁਹਿਰਦ ਯਤਨਾਂ ਦੀ ਲੜੀ ਤਹਿਤ ਇਹ ਮੁਹਿੰਮ ਆਰੰਭ ਕੀਤੀ ਜਾ ਰਹੀ ਹੈ। ਜਿਕਰਯੋਗ ਹੈ ਕਿ ਪੋਸ਼ਣ ਮਾਹ ਇੱਕ ਸਤੰਬਰ ਤੋਂ 30 ਸਤੰਬਰ ਤੱਕ ਸੂਬੇ ਭਰ ਵਿੱਚ ਮਨਾਇਆ ਜਾ ਰਿਹਾ ਹੈ।
 
ਮੰਤਰੀ ਨੇ ਦੱਸਿਆ ਕਿ ਇਸ ਅਭਿਆਨ ਤਹਿਤ ਆਪਣੀ ਮਾਂ ਦੇ ਨਾਮ ਤੇ ਪੌਦੇ ਲਗਾਉਣ ਦੀ ਮੁਹਿੰਮ ਇਸ ਲਈ ਸ਼ੁਰੂ ਕੀਤੀ ਗਈ ਹੈ ਤਾਂ ਕਿ ਇਸ ਮੁਹਿੰਮ ਤਹਿਤ ਲਗਾਏ ਪੌਦਿਆਂ ਨਾਲ ਲਗਾਉਣ ਵਾਲਿਆਂ ਦੀ ਭਾਵਨਾਤਮਕ ਸਾਂਝ ਪਾਈ ਜਾ ਸਕੇ ਅਤੇ ਉਹ ਪੌਦਾ ਲਗਾਉਣ ਤੋਂ ਬਾਅਦ ਉਸਨੂੰ ਭੁੱਲ ਨਾ ਜਾਣ ਸਗੋਂ ਉਸਦੀ ਸਾਂਭ ਸੰਭਾਲ ਕਰਦੇ ਰਹਿਣ ਤਾਂ ਜੋ ਇਸ ਮੁਹਿੰਮ ਤਹਿਤ ਲਗਾਏ ਪੌਦੇ ਇਕ ਵੱਡੇ ਰੁੱਖ ਬਣਕੇ ਸਾਨੂੰ ਪ੍ਰਾਣ ਵਾਯੂ ਦੇ ਸਕਣ। ਉਨ੍ਹਾਂ ਨੇ ਇਸ ਮੁਹਿੰਮ ਨਾਲ ਹਰੇਕ ਪਰਿਵਾਰ ਨੂੰ ਜੁੜਨ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਜਨਭਾਗੀਦਾਰੀ ਨਾਲ ਅਸੀਂ ਇਸ ਨੂੰ ਸਫਲ ਕਰਾਂਗੇ।
 
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਮੁਹਿੰਮ ਸਿਰਫ ਸਰਕਾਰੀ ਉਪਰਾਲਾ ਨਹੀਂ, ਇਸ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦਾ ਸਟਾਫ ਆਂਗਣਵਾੜੀ ਵਰਕਰਾਂ, ਹੈਲਪਰਾਂ, ਸੁਪਰਵਾਈਜ਼ਰਾਂ ਅਤੇ ਸੀਡੀਪੀਓਜ਼ ਵੱਲੋਂ ਐਨ.ਜੀ.ਓਜ਼, ਆਸ਼ਾ ਵਰਕਰਾਂ, ਏਐਨਐਮਜ਼, ਖੇਤੀਬਾੜੀ ਸਭਾਵਾਂ, ਸਹਿਕਾਰੀ ਸਭਾਵਾਂ, ਸਵੈ-ਸਹਾਇਤਾ ਸਮੂਹਾਂ, ਯੂਥ ਕਲੱਬਾਂ ਆਦਿ ਨਾਲ ਮਿਲ ਕੇ ਕੰਮ ਕੀਤਾ ਜਾ ਰਿਹਾ ਹੈ।
 
 

ਟਾਪ ਹੈਡਲਾਈਨ

Punjab Weather Update: ਪੰਜਾਬ 'ਚ ਮੌਸਮ ਬਦਲਿਆ, ਮੋਹਾਲੀ 'ਚ ਛਮ-ਛਮ ਵਰ੍ਹ ਰਿਹਾ ਮੀਂਹ; ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ; ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ...
ਪੰਜਾਬ 'ਚ ਮੌਸਮ ਬਦਲਿਆ, ਮੋਹਾਲੀ 'ਚ ਛਮ-ਛਮ ਵਰ੍ਹ ਰਿਹਾ ਮੀਂਹ; ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ; ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ...
Punjab-Chandigarh Power Cut: ਪੰਜਾਬ-ਚੰਡੀਗੜ੍ਹ 'ਚ ਲੋਕ ਹੋਣਗੇ ਪਰੇਸ਼ਾਨ, ਭੱਖਦੀ ਗਰਮੀ ਵਿਚਾਲੇ ਲੱਗਣਗੇ ਲੰਬੇ ਬਿਜਲੀ ਕੱਟ; ਜਾਣੋ ਕਿੰਨਾ ਇਲਾਕਿਆਂ 'ਚ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ...
ਪੰਜਾਬ-ਚੰਡੀਗੜ੍ਹ 'ਚ ਲੋਕ ਹੋਣਗੇ ਪਰੇਸ਼ਾਨ, ਭੱਖਦੀ ਗਰਮੀ ਵਿਚਾਲੇ ਲੱਗਣਗੇ ਲੰਬੇ ਬਿਜਲੀ ਕੱਟ; ਜਾਣੋ ਕਿੰਨਾ ਇਲਾਕਿਆਂ 'ਚ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ...
Punjab News: ਪੰਜਾਬ ਤੋਂ ਵੱਡੀ ਖਬਰ, 'ਭਾਜਪਾ' ਨੂੰ ਮਿਲੀ ਨਵੀਂ ਟੀਮ, ਕੇਵਲ ਸਿੰਘ ਨੇ ਨਵੇਂ ਚਿਹਰਿਆਂ ਦਾ ਕੀਤਾ ਐਲਾਨ; ਜਾਣੋ ਕੌਣ...
ਪੰਜਾਬ ਤੋਂ ਵੱਡੀ ਖਬਰ, 'ਭਾਜਪਾ' ਨੂੰ ਮਿਲੀ ਨਵੀਂ ਟੀਮ, ਕੇਵਲ ਸਿੰਘ ਨੇ ਨਵੇਂ ਚਿਹਰਿਆਂ ਦਾ ਕੀਤਾ ਐਲਾਨ; ਜਾਣੋ ਕੌਣ...
Punjab News: ਪੰਜਾਬ ਦੇ ਇਨ੍ਹਾਂ ਕਰਮਚਾਰੀਆਂ 'ਚ ਮੱਚਿਆ ਹਾਹਾਕਾਰ, ਸੂਬਾ ਸਰਕਾਰ ਵੱਲੋਂ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ; 18 ਸਾਲਾਂ ਬਾਅਦ ਸੇਵਾ ਸਮਾਪਤੀ 'ਤੇ ਭੜਕਿਆ ਗੁੱਸਾ...
ਪੰਜਾਬ ਦੇ ਇਨ੍ਹਾਂ ਕਰਮਚਾਰੀਆਂ 'ਚ ਮੱਚਿਆ ਹਾਹਾਕਾਰ, ਸੂਬਾ ਸਰਕਾਰ ਵੱਲੋਂ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ; 18 ਸਾਲਾਂ ਬਾਅਦ ਸੇਵਾ ਸਮਾਪਤੀ 'ਤੇ ਭੜਕਿਆ ਗੁੱਸਾ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
Zodiac Sign: ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
Embed widget