ਪੜਚੋਲ ਕਰੋ

Punjab Government: ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੀ ਭਲਾਈ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ

Punjab News: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ  ਭਲਾਈ ਵਿਭਾਗ ਵਲੋਂ ਜੁਆਇੰਟ ਡਾਇਰੈਕਟਰ ਹੋਮੋਪੈਥਿਕ ਦੇ ਪੱਤਰ ਦੀ ਕਾਪੀ ਭੇਜਦੇ ਹੋਏ ਲਿਖਿਆ ਗਿਆ ਸੀ ਕਿ ਡਾ. ਦਵਿੰਦਰ ਕੌਰ ਪੁੱਤਰੀ ਝੰਡਾ ਸਿੰਘ...

Punjab News : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੀ ਭਲਾਈ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸੇ ਤਹਿਤ ਕੰਮ ਕਰਦਿਆਂ, ਦਵਿੰਦਰ ਕੌਰ ਪੁੱਤਰੀ ਝੰਡਾ ਸਿੰਘ ਜਿਲਾ ਲੁਧਿਆਣਾ ਅਤੇ ਅਮ੍ਰਿੰਤ ਕੌਰ ਪੁੱਤਰੀ ਹਰਜੀਤ ਸਿੰਘ ਜ਼ਿਲ੍ਹਾ ਪਟਿਆਲਾ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰ ਪੱਧਰ 'ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ।

ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ  ਭਲਾਈ ਵਿਭਾਗ ਵਲੋਂ ਜੁਆਇੰਟ ਡਾਇਰੈਕਟਰ ਹੋਮੋਪੈਥਿਕ ਦੇ ਪੱਤਰ ਦੀ ਕਾਪੀ ਭੇਜਦੇ ਹੋਏ ਲਿਖਿਆ ਗਿਆ ਸੀ ਕਿ ਡਾ. ਦਵਿੰਦਰ ਕੌਰ ਪੁੱਤਰੀ ਝੰਡਾ ਸਿੰਘ ਜੋ ਕਿ ਜਨਮ ਤੋਂ ਲੋਹਾਰ ਜਾਤੀ ਨਾਲ ਸਬੰਧ ਰੱਖਦੀ ਸੀ ਪ੍ਰੰਤੂ ਉਸ ਵੱਲੋਂ ਅਨੁਸੂਚਿਤ ਜਾਤੀ ਦੇ ਵਿਅਕਤੀ ਨਾਲ ਵਿਆਹ ਕਰਵਾਉਣ ਉਪਰੰਤ ਆਪਣੇ ਪਤੀ ਦੇ ਨਾਂ 'ਤੇ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਪ੍ਰਾਪਤ ਕੀਤਾ, ਜਿਸ ਅਧਾਰ 'ਤੇ ਉਸ ਵੱਲੋਂ ਹੋਮੋਪੈਥਿਕ ਮੈਡੀਕਲ ਅਫ਼ਸਰ ਵੱਜੋਂ ਸਰਕਾਰੀ ਨੋਕਰੀ ਹਾਸਲ ਕੀਤੀ। 

ਇਸੇ ਤਰ੍ਹਾਂ ਹੀ ਡਾ. ਅੰਮ੍ਰਿਤ ਕੌਰ ਪੁਤਰੀ ਹਰਜੀਤ ਸਿੰਘ ਪਟਿਆਲਾ ਦੀ ਵਸਨੀਕ ਸੀ ਅਤੇ ਜਨਮ ਤੋ ਅਰੋੜਾ ਜਾਤੀ ਨਾਲ ਸਬੰਧ ਰੱਖਦੀ ਸੀ। ਉਸ ਵੱਲੋਂ ਵੀ ਅਨੁਸੂਚਿਤ ਜਾਤੀ ਦੇ ਵਿਅਕਤੀ ਨਾਲ ਵਿਆਹ ਕਰਵਾਉਣ ਉਪਰੰਤ ਆਪਣੇ ਪਤੀ ਦੇ ਨਾਂ 'ਤੇ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਪ੍ਰਾਪਤ ਕੀਤਾ ਗਿਆ ਸੀ ਜਿਸ ਅਧਾਰ 'ਤੇ ਉਸ ਵੱਲੋਂ ਹੋਮੋਪੈਥਿਕ ਮੈਡੀਕਲ ਅਫਸਰ ਵੱਜੋ ਨੋਕਰੀ ਹਾਸਲ ਕੀਤੀ ਗਈ ਸੀ। 

ਮੰਤਰੀ ਨੇ ਅੱਗੇ ਕਿਹਾ ਕਿ ਪੜਤਾਲ ਰਿਪੋਰਟ ਵਿੱਚ ਸਾਹਮਣੇ ਆਇਆ ਹੈ ਕਿ ਅਨੁਸੂਚਿਤ ਜਾਤੀ ਦਾ ਲਾਭ ਉਹ ਵਿਅਕਤੀ ਹੀ ਪ੍ਰਾਪਤ ਕਰ ਸਕਦਾ ਹੈ ਜੋ ਜਨਮ ਤੋਂ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦਾ ਹੋਵੇ। ਪ੍ਰੰਤੂ ਇਹਨਾਂ ਦੋਵੇਂ ਕੇਸਾਂ ਵਿੱਚ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਅਨੁਸੂਚਿਤ ਜਾਤੀ ਦੇ ਵਿਅਕਤੀ ਨਾਲ ਵਿਆਹ ਕਰਵਾਉਣ ਉਪਰੰਤ ਹਾਸਲ ਕੀਤਾ ਗਿਆ ਹੈ ਜੋ ਕਿ ਕਿਸੇ ਵੀ ਤਰ੍ਹਾਂ ਦੇ ਲਾਭ ਲਈ ਵੈਧ ਨਹੀਂ ਹੈ। ਜਿਸ ਕਰਕੇ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਇਹਨਾਂ ਵਿਰੁੱਧ ਬਣਦੀ ਕਾਰਵਾਈ ਕਰਨ ਦੀ ਰਿਪੋਰਟ ਵਿਭਾਗ ਨੂੰ ਸੌਂਪੀ ਗਈ ਹੈ।

ਮੰਤਰੀ ਨੇ ਅੱਗੇ ਕਿਹਾ ਕਿ ਰਾਜ ਪੱਧਰੀ ਸਕਰੂਟਨੀ ਕਮੇਟੀ ਦੀ ਕਾਰਵਾਈ ਰਿਪੋਰਟ ਡਿਪਟੀ ਕਮਿਸ਼ਨਰ ਪਟਿਆਲਾ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੂੰ ਭੇਜਦੇ ਹੋਏ ਦੋਸ਼ੀਆਂ ਵਿਰੁੱਧ ਬਣਦੀ ਕਾਰਵਾਈ ਕਰਨ ਲਈ ਲਿਖਿਆ ਜਾ ਚੁੱਕਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Embed widget