ਪੜਚੋਲ ਕਰੋ

Punjab News: ਹੁਣ ਹੁੱਕਾ ਬਾਰ ਚਲਾਉਣ ਵਾਲਿਆਂ ਦੀ ਖੈਰ ਨਹੀਂ, ਆਪ੍ਰੇਸ਼ਨ ’ਨਾਈਟ ਸਵੀਪ’ ਨੇ ਪਾਈਆਂ ਭਾਜੜਾਂ

ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਆਬਕਾਰੀ ਵਿਭਾਗ ਵੱਲੋਂ ਆਪ੍ਰੇਸ਼ਨ ’ਨਾਈਟ ਸਵੀਪ’ ਚਲਾਇਆ ਜਾ ਰਿਹਾ ਹੈ। ਇਸ ਆਪ੍ਰੇਸ਼ਨ ਨੇ ਹੁੱਕਾਂ ਬਾਰ ਚਲਾਉਣ ਵਾਲਿਆਂ ਨੂੰ ਭਾਜੜਾਂ ਪਾ ਦਿੱਤੀਆਂ ਹਨ।

Punjab News: ਪੰਜਾਬ ਅੰਦਰ ਹੁੱਕਾ ਬਾਰ ਚਲਾਉਣ ਵਾਲਿਆਂ ਦੀ ਖੈਰ ਨਹੀਂ। ਪੰਜਾਬ ਸਰਕਾਰ ਬਾਰਾਂ ਤੇ ਰੈਸਟੋਰੈਂਟਾਂ ਵਿੱਚ ਹੁੱਕਾ ਪੀਣ ’ਤੇ ਰੋਕ ਲਾਉਣ ਲਈ ਸਖਤੀ ਵਰਤਣ ਜਾ ਰਹੀ ਹੈ। ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਆਬਕਾਰੀ ਵਿਭਾਗ ਵੱਲੋਂ ਆਪ੍ਰੇਸ਼ਨ ’ਨਾਈਟ ਸਵੀਪ’ ਚਲਾਇਆ ਜਾ ਰਿਹਾ ਹੈ। ਇਸ ਆਪ੍ਰੇਸ਼ਨ ਨੇ ਹੁੱਕਾਂ ਬਾਰ ਚਲਾਉਣ ਵਾਲਿਆਂ ਨੂੰ ਭਾਜੜਾਂ ਪਾ ਦਿੱਤੀਆਂ ਹਨ।

ਉਨ੍ਹਾਂ ਕਿਹਾ ਕਿ ਆਬਕਾਰੀ ਵਿਭਾਗ ਦੇ ਇਸ ਆਪ੍ਰੇਸ਼ਨ ਦਾ ਉਦੇਸ਼ ਹੁੱਕਾ ਪੀਣ ਕਰਕੇ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਬਾਰਾਂ ਅਤੇ ਰੈਸਟੋਰੈਂਟਾਂ ਵਿੱਚ ਹੁੱਕਾ ਪੀਣ ’ਤੇ ਰੋਕ ਲਗਾਉਣਾ ਹੈ ਕਿਉਂਕਿ ਇਨਾਂ ਹੁੱਕਿਆਂ ਵਿੱਚ ਨਿਕੋਟੀਨ (ਕੈਂਸਰ ਪੈਦਾ ਕਰਨ ਵਾਲੇ) ਵਰਗੇ ਹਾਨੀਕਾਰਕ ਪਦਾਰਥ ਪਾਏ ਜਾਂਦੇ ਹਨ। 

ਉਨ੍ਹਾਂ ਅੱਗੇ ਕਿਹਾ ਕਿ ਇਸ ਦੇ ਨਾਲ ਹੀ ਹੁੱਕੇ ਵਿਚ ਤੰਬਾਕੂ ਨੂੰ ਸਾੜਨ ਲਈ ਵਰਤੇ ਜਾਣ ਵਾਲੇ ਚਾਰਕੋਲ ਤੋਂ ਅਜਿਹਾ ਧੂੰਆਂ ਪੈਦਾ ਹੁੰਦਾ ਹੈ ਜਿਸ ਵਿਚ ਨਾ ਸਿਰਫ ਕਾਰਬਨ ਮੋਨੋਆਕਸਾਈਡ ਹੁੰਦੀ ਹੈ, ਬਲਕਿ ਹੋਰ ਕੈਂਸਰ ਪੈਦਾ ਕਰਨ ਵਾਲੇ ਰਸਾਇਣ ਅਤੇ ਧਾਤਾਂ ਵੀ ਸ਼ਾਮਲ ਹੁੰਦੀਆਂ ਹਨ, ਕਿਉਂਕਿ ਧੂੰਏਂ ਨੂੰ ਫਿਲਟਰ ਕਰਨ ਲਈ ਵਰਤਿਆ ਜਾਣ ਵਾਲਾ ਪਾਣੀ ਅਸਲ ਵਿਚ ਇਨ੍ਹਾਂ ਖ਼ਤਰਨਾਕ ਰਸਾਇਣਾਂ ਨੂੰ ਰੋਕਣ ਦੇ ਯੋਗ ਨਹੀਂ ਹੁੰਦਾ। ਇਸ ਤੋਂ ਇਲਾਵਾ ਇੱਕੋ ਹੁੱਕੇ ਨੂੰ ਇੱਕੋ ਸਮੇਂ ਵੱਧ ਵਿੱਕਤੀਆਂ ਵੱਲੋਂ ਮਿਲ ਕੇ ਪੀਣ ਨਾਲ ਛੂਤ ਦੀਆਂ ਵੱਖ-ਵੱਖ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਵਧਦਾ ਹੈ।

ਹਰਪਾਲ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਹਰ ਤਰ੍ਹਾਂ ਦੀਆਂ ਗੈਰ-ਕਾਨੂੰਨੀ ਗਤੀਵਿਧੀਆਂ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਹੈ। ਉਨ੍ਹਾਂ ਅੱਗੇ ਕਿਹਾ ਕਿ ਆਬਕਾਰੀ ਵਿਭਾਗ ਦੀ ਹੁੱਕਾ ਬਾਰਾਂ ਤੇ ਇਸ ਤਰ੍ਹਾਂ ਦੀਆਂ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਵਿਰੁੱਧ ਮੁਹਿੰਮ ਨੂੰ ਭਵਿੱਖ ਵਿੱਚ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਨੇ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਅਜਿਹੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਚੀਮਾ ਨੇ ਦੱਸਿਆ ਕਿ ਆਬਕਾਰੀ ਵਿਭਾਗ ਵੱਲੋਂ ਸ਼ਨੀਵਾਰ ਰਾਤ ਸੂਬੇ ਭਰ ਵਿੱਚ ਸ਼ਰਾਬ ਦੇ ਬਾਰਾਂ ਦੀ ਚੈਕਿੰਗ ਤੇ ਨਿਗਰਾਨੀ ਲਈ “ਨਾਈਟ ਸਵੀਪ” ਨਾਮੀ ਵਿਆਪਕ ਆਪ੍ਰੇਸ਼ਨ ਚਲਾਇਆ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਟੀਮਾਂ ਵੱਲੋਂ ਰਾਤ ਸਮੇਂ ਮੋਹਾਲੀ, ਜਲੰਧਰ ਤੇ ਅੰਮ੍ਰਿਤਸਰ ਖੇਤਰ ਦੇ ਬਾਰਾਂ, ਪੱਬਾਂ ਤੇ ਰੈਸਟੋਰੈਂਟਾਂ ਵੱਲੋਂ ਵੱਖ-ਵੱਖ ਕਾਨੂੰਨਾਂ ਦੀ ਪਾਲਣਾ ਸਬੰਧੀ ਜਾਂਚ ਵੀ ਕੀਤੀ ਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਮੌਕੇ ’ਤੇ ਹੀ ਕਾਨੂੰਨ ਦੀਆਂ ਧਾਰਾਵਾਂ ਅਨੁਸਾਰ ਕਾਰਵਾਈ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਬਾਰਾਂ, ਪੱਬਾਂ ਅਤੇ ਰੈਸਟੋਰੈਂਟਾਂ ਵਿੱਚ ’ਹੁੱਕਾ’ ਪੀਣ ਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਇਹ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਗਿਆ। ਉਨ੍ਹਾਂ ਦੱਸਿਆ ਕਿ ਵਿੱਤ ਕਮਿਸ਼ਨਰ ਕਰ ਵਿਕਾਸ ਪ੍ਰਤਾਪ ਅਤੇ ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਦੀ ਨਿਗਰਾਨੀ ਹੇਠ ਬੀਤੀ ਰਾਤ ਨੂੰ 13 ਤੋਂ ਵੱਧ ਟੀਮਾਂ ਵੱਲੋਂ ਚੈਕਿੰਗ ਕੀਤੀ ਗਈ।

ਇਸ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਅਤੇ ਕਰ ਮੰਤਰੀ ਨੇ ਦੱਸਿਆ ਕਿ ਐਸ.ਏ.ਐਸ.ਨਗਰ (ਮੁਹਾਲੀ) ਜ਼ਿਲ੍ਹੇ ਦੇ ਨਯਾਗਾਓਂ ਖੇਤਰ ਵਿੱਚ, ’ਆਈ ਲਵ ਹੌਟ ਸ਼ਾਟ’ ਨਾਮੀ ਇੱਕ ਰੈਸਟੋਰੈਂਟ ਵੱਲੋਂ ਆਪਣੇ ਗਾਹਕਾਂ ਨੂੰ ਸਿਰਫ਼ ਚੰਡੀਗੜ੍ਹ ਖੇਤਰ ਵਿੱਚ ਵੇਚੀ ਜਾ ਸਕਣ ਵਾਲੀ ਬੀਅਰ ਦੇ ਨਾਲ ’ਹੁੱਕਾ’ ਪੀਣ ਨੂੰ ਦਿੱਤਾ ਜਾ ਰਿਹਾ ਸੀ, ਜਿਸ ਨਾਲ ਉਹ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਦੀ ਉਲੰਘਣਾ ਕਰ ਰਹੇ ਸਨ। 

ਰੈਸਟੋਰੈਂਟ ਦੀ ਤਲਾਸ਼ੀ ਦੌਰਾਨ 20 ਹੁੱਕੇ, ਬੀਅਰ ਦੀਆਂ 07 ਬੋਤਲਾਂ, ਤੰਬਾਕੂ ਦੇ ਵੱਖ-ਵੱਖ ਫਲੇਵਰ ਅਤੇ ਚਾਰਕੋਲ ਜ਼ਬਤ ਕੀਤਾ ਗਿਆ। ਇਸ ਮਾਮਲੇ ਵਿੱਚ ਰੈਸਟੋਰੈਂਟ ਦੇ ਮਾਲਕਾਂ ਵਿਰੁੱਧ ਪੰਜਾਬ ਐਕਸਾਈਜ਼ ਐਕਟ 1914, ਸਿਗਰੇਟ ਐਂਡ ਅਦਰ ਤੰਬਾਕੂ ਪ੍ਰੋਡੱਕਟ ਐਕਟ 2003, ਪੋਆਈਜ਼ਨ ਐਕਟ 1919 ਤੇ ਭਾਰਤੀ ਦੰਡਾਵਲੀ 1860 ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਨਯਾਗਾਓਂ, ਮੋਹਾਲੀ ਵਿਖੇ ਐਫ.ਆਈ.ਆਰ. ਨੰਬਰ 40 ਮਿਤੀ 28.05.2023 ਦਰਜ ਕੀਤੀ ਗਈ। 

ਇਸ ਤੋਂ ਇਲਾਵਾ, ਬੈਸਟੇਕ ਮਾਲ, ਸੈਕਟਰ 66 ਮੋਹਾਲੀ ਵਿੱਚ ’ਬੁਰਜ’ (ਡਬਲਯੂ ਵ੍ਹਾਈਟ ਹਾਸਪਿਟੈਲਿਟੀ), ’ਸਕੱਲ’ (ਫ੍ਰੈਂਡਜ਼ ਹਾਸਪਿਟੈਲਿਟੀ) ਅਤੇ ’ਮਾਸਕ ਲੌਂਜ ਐਂਡ ਬਾਰ’ ਨਾਮੀ ਤਿੰਨ ਬਾਰ ਨਿਰਧਾਰਤ ਸਮੇਂ ਤੋਂ ਬਾਅਦ ਵੀ ਖੁੱਲ੍ਹੇ ਪਾਏ ਗਏ। ਨਤੀਜੇ ਵਜੋਂ ਇਨ੍ਹਾਂ ਬਾਰਾਂ ਵਿਰੁੱਧ ਪੰਜਾਬ ਆਬਕਾਰੀ ਐਕਟ 1914 ਤੇ ਪੰਜਾਬ ਲਿਕਰ ਲਾਇਸੈਂਸ ਰੂਲਜ਼ 1956 ਦੀਆਂ ਸਬੰਧਤ ਧਾਰਾਵਾਂ ਤਹਿਤ ਕਾਰਵਾਈ ਕੀਤੀ ਗਈ।

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਵਿੱਚ ‘ਪੈਡਲਰਜ਼ ਬਾਰ’ ਨਾਮੀ ਬਾਰ ਨਿਰਧਾਰਤ ਸਮੇਂ ਤੋਂ ਬਾਅਦ ਵੀ ਖੁੱਲ੍ਹਾ ਸੀ ਅਤੇ 25 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਵੀ ਸ਼ਰਾਬ ਪਰੋਸ ਰਿਹਾ ਸੀ। ਬਾਰ ਦੀ ਤਲਾਸ਼ੀ ਦੌਰਾਨ 17 ਬੋਤਲਾਂ ਬਿਨਾਂ ਡਿਊਟੀ ਵਾਲੀ ਸ਼ਰਾਬ ਤੇ ਮਿਆਦ ਪੁੱਗ ਚੁੱਕੀ ਬੀਅਰ ਦੀਆਂ 05 ਬੋਤਲਾਂ ਵੀ ਬਰਾਮਦ ਹੋਈਆਂ ਜਿਨ੍ਹਾਂ ਨੂੰ ਮੌਕੇ ’ਤੇ ਜ਼ਬਤ ਕਰ ਲਿਆ ਗਿਆ। 

ਉਨ੍ਹਾਂ ਅੱਗੇ ਦੱਸਿਆ ਕਿ ਇਸੇ ਤਰ੍ਹਾਂ, ਜਲੰਧਰ ਵਿੱਚ ‘ਪੈਡਲਰਜ਼’ ਨਾਮੀ ਬਾਰ ਤੈਅ ਸਮਾਂ-ਸੀਮਾਂ ਤੋਂ ਬਾਅਦ ਵੀ ਖੁੱਲ੍ਹਾ ਸੀ। ਬਾਰ ਦੀ ਤਲਾਸ਼ੀ ਦੌਰਾਨ ਮਿਆਦ ਪੁੱਗ ਚੁੱਕੀ ਬੀਅਰ ਦੀਆਂ 03 ਬੋਤਲਾਂ ਵੀ ਬਰਾਮਦ ਹੋਈਆਂ ਜਿਨ੍ਹਾਂ ਨੂੰ ਮੌਕੇ ’ਤੇ ਜ਼ਬਤ ਕਰ ਲਿਆ ਗਿਆ। ਇਹਨਾਂ ਉਲੰਘਣਾਵਾਂ ਨੂੰ ਵੇਖਦਿਆਂ ਬਾਰ ਖਿਲਾਫ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਸਖ਼ਤ ਕਾਰਵਾਈ ਆਰੰਭੀ ਗਈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ
ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪੰਚ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ
ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪੰਚ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ
ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ
ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ
ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪੰਚ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ
ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪੰਚ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ
ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ
ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
179.28 ਕਰੋੜ ਦੀ ਬੈਂਕ ਧੋਖਾਧੜੀ 'ਚ ED ਦਾ ਐਕਸ਼ਨ, ਚੰਡੀਗੜ੍ਹ-ਪੰਚਕੂਲਾ ਅਤੇ ਬੱਦੀ ਸਣੇ 11 ਥਾਵਾਂ 'ਤੇ ਕੀਤੀ ਛਾਪੇਮਾਰੀ
179.28 ਕਰੋੜ ਦੀ ਬੈਂਕ ਧੋਖਾਧੜੀ 'ਚ ED ਦਾ ਐਕਸ਼ਨ, ਚੰਡੀਗੜ੍ਹ-ਪੰਚਕੂਲਾ ਅਤੇ ਬੱਦੀ ਸਣੇ 11 ਥਾਵਾਂ 'ਤੇ ਕੀਤੀ ਛਾਪੇਮਾਰੀ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Embed widget