Farmer Protest: ਮੋਦੀ ਸਰਕਾਰ ਦੀਆਂ ਧੱਕੇਸ਼ਾਹੀਆਂ ਖ਼ਿਲਾਫ਼ ਡਟ ਕੇ ਖੜ੍ਹੇ ਪੰਜਾਬ ਸਰਕਾਰ, ਕਾਂਗਰਸ ਨੇ ਕੀਤੀ ਅਪੀਲ
ਪਰਗਟ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਤੋਂ ਰੋਕਣਾ, ਪੰਜਾਬ ਸੂਬੇ ਦੀਆਂ ਸਰਹੱਦਾਂ ਬੰਦ ਕਰਨਾ, ਰਬੜ ਗੋਲੀਆਂ ਨਾਲ ਜਾਨਲੇਵਾ ਹਮਲੇ ਕਰਨਾ ਗ਼ੈਰ ਸੰਵਿਧਾਨਿਕ ਹੈ, ਭਗਵੰਤ ਮਾਨ ਸਰਕਾਰ ਮੋਦੀ ਸਰਕਾਰ ਦੀਆਂ ਧੱਕੇਸ਼ਾਹੀਆਂ ਖਿਲਾਫ ਡਟ ਕੇ ਆਪਣਾ ਪੱਖ ਰੱਖੇ।
Farmer Protest: ਦਿੱਲੀ ਵੱਲ ਕਿਸਾਨਾਂ ਦੇ ਮਾਰਚ ਦਾ ਅੱਜ ਤੀਜਾ ਦਿਨ ਹੈ। ਇਸ ਸਮੇਂ ਕਿਸਾਨ ਅੰਬਾਲਾ ਨੇੜੇ ਪੰਜਾਬ-ਹਰਿਆਣਾ ਦੀ ਸ਼ੰਭੂ ਸਰਹੱਦ 'ਤੇ ਖੜ੍ਹੇ ਹੋ ਕੇ ਦਿੱਲੀ ਵੱਲ ਵਧਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਤੋਂ ਪਹਿਲਾਂ ਮੰਗਲਵਾਰ ਅਤੇ ਬੁੱਧਵਾਰ ਨੂੰ ਪੁਲਿਸ ਨੇ ਬੈਰੀਕੇਡ ਹਟਾਉਣ ਦੀ ਕੋਸ਼ਿਸ਼ ਕਰ ਰਹੀ ਭੀੜ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ। ਇਸ ਮੌਕੇ ਕਈ ਕਿਸਾਨ ਵੀ ਜ਼ਖ਼ਮੀ ਹੋ ਗਏ। ਇਸ ਮੌਕੇ ਦੇਖਿਆ ਗਿਆ ਕਿ ਹਰਿਆਣਾ ਪੁਲਿਸ ਨੇ ਪੰਜਾਬ ਵਿੱਚ ਦਾਖ਼ਲ ਹੋ ਕੇ ਕਾਰਵਾਈ ਕੀਤੀ ਹੈ।
ਕਾਂਗਰਸ ਦੇ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਨੂੰ ਅਪੀਲ ਕਰਦਾ ਹਾਂ, ਅੱਜ ਮਾਣਯੋਗ ਹਾਈਕੋਰਟ ਵਿੱਚ ਅਹਿਮ ਪਟੀਸ਼ਨ ਦੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਕਿਸਾਨਾਂ ਦੇ ਪੱਖ ਵਿੱਚ ਡਟ ਕੇ ਖੜ੍ਹੇ ਹੋਣ ਦਾ ਸਬੂਤ ਦੇਵੇ। ਹਰਿਆਣਾ ਪੁਲਿਸ ਵੱਲੋਂ ਪੰਜਾਬ ਦੀ ਹੱਦ ਅੰਦਰ ਡਰੋਨਾਂ ਨਾਲ ਕੀਤੇ ਜਾ ਰਹੇ ਤਸ਼ੱਦਦ ਖਿਲਾਫ ਸਖ਼ਤ ਕਾਰਵਾਈ ਕਰੇ।
ਮੁੱਖ ਮੰਤਰੀ @BhagwantMann ਨੂੰ ਅਪੀਲ ਕਰਦਾ ਹਾਂ, ਅੱਜ ਮਾਣਯੋਗ ਹਾਈਕੋਰਟ ਵਿੱਚ ਅਹਿਮ ਪਟੀਸ਼ਨ ਦੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਕਿਸਾਨਾਂ ਦੇ ਪੱਖ ਵਿੱਚ ਡਟ ਕੇ ਖੜ੍ਹੇ ਹੋਣ ਦਾ ਸਬੂਤ ਦੇਵੇ। ਹਰਿਆਣਾ ਪੁਲਿਸ ਵੱਲੋਂ ਪੰਜਾਬ ਦੀ ਹੱਦ ਅੰਦਰ ਡਰੋਨਾਂ ਨਾਲ ਕੀਤੇ ਜਾ ਰਹੇ ਤਸ਼ੱਦਦ ਖਿਲਾਫ ਸਖ਼ਤ ਕਾਰਵਾਈ ਕਰੇ।
— Pargat Singh (@PargatSOfficial) February 15, 2024
ਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਤੋਂ… pic.twitter.com/37iCQeNXDV
ਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਤੋਂ ਰੋਕਣਾ, ਪੰਜਾਬ ਸੂਬੇ ਦੀਆਂ ਸਰਹੱਦਾਂ ਬੰਦ ਕਰਨਾ, ਰਬੜ ਗੋਲੀਆਂ ਨਾਲ ਜਾਨਲੇਵਾ ਹਮਲੇ ਕਰਨਾ ਗ਼ੈਰ ਸੰਵਿਧਾਨਿਕ ਹੈ, ਭਗਵੰਤ ਮਾਨ ਸਰਕਾਰ ਮੋਦੀ ਸਰਕਾਰ ਦੀਆਂ ਧੱਕੇਸ਼ਾਹੀਆਂ ਖਿਲਾਫ ਡਟ ਕੇ ਆਪਣਾ ਪੱਖ ਰੱਖੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।