ਮਾਨਸਾ : ਪੰਜਾਬ ਵਿੱਚੋਂ ਗੈਂਗਵਾਰ ਨੂੰ ਖ਼ਤਮ ਕਰਨ ਲਈ ਪੰਜਾਬ ਸਰਕਾਰ ਵੱਲੋਂ ਠੋਸ ਕਦਮ ਚੁੱਕੇ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਨਸਾ ਪਹੁੰਚੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਡਾ. ਵਿਜੇ ਸਿੰਗਲਾ ਨੇ ਮਾਨਸਾ ਵਿਖੇ ਕੀਤਾ। ਇਸ ਮੌਕੇ ਅਨਾਜ ਮੰਡੀ ਵਿੱਚ ਕਣਕ ਦੀ ਖਰੀਦ ਦਾ ਜਾਇਜ਼ਾ ਲਿਆ ਤੇ ਅਨਾਜ ਮੰਡੀ ਵਿੱਚ ਨਵੇਂ ਸੈਡਾਂ ਦੀ ਉਸਾਰੀ, ਫੜਾਂ ਉਪਰ ਸੀ.ਸੀ. ਫਲੋਰਿੰਗ ਅਤੇ ਪਾਰਕਿੰਗ ਨੂੰ ਉੱਚਾ ਚੁੱਕਣ ਦੇ ਕਰਵਾਏ ਜਾ ਚੁੱਕੇ 1.75 ਕਰੋੜ ਰੁਪਏ ਦੇ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ। ਉਹਨਾਂ ਕਿਹਾ ਕਿ ਕਣਕ ਦੀ ਖਰੀਦ ਤੈਅ ਕੀਤੇ ਟੀਚੇ ਅਨੁਸਾਰ ਲਗਾਤਾਰ ਜਾਰੀ ਹੈ।

 

ਮਾਨਸਾ ਦੀ ਅਨਾਜ ਮੰਡੀ ਵਿੱਚ ਪਹੁੰਚੇ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਅਨਾਜ ਮੰਡੀ ਵਿਚ ਪਹੁੰਚੀ ਕਣਕ ਦੀ ਖਰੀਦ ਤੈਅ ਕੀਤੇ ਟੀਚੇ ਅਨੁਸਾਰ ਨਿਰਵਿਘਨ ਜਾਰੀ ਹੈ। ਉਨ੍ਹਾਂ ਕਿਹਾ ਕਿ  ਮਾਰਕੀਟ ਕਮੇਟੀ ਮਾਨਸਾ ਵੱਲੋਂ ਮੰਡੀ ਬੋਰਡ ਦੇ ਸਹਿਯੋਗ ਨਾਲ ਕੁਝ ਅਧੂਰੇ ਪਏ ਵਿਕਾਸ ਕਾਰਜ ਪਿਛਲੇ ਦਿਨਾਂ ਵਿੱਚ ਪੂਰੇ ਕੀਤੇ ਗਏ ਹਨ, ਜਿਨ੍ਹਾਂ ਦਾ ਅੱਜ ਉਦਘਾਟਨ ਕੀਤਾ ਗਿਆ ਹੈ। ਉਨਾਂ ਕਿਹਾ ਕਿ ਕਰੀਬ 1.75 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਪੂਰੇ ਕੀਤੇ ਗਏ ਹਨ, ਜਿਨਾਂ ਵਿੱਚ ਨਵੇਂ ਸੈਡਾਂ ਦੀ ਉਸਾਰੀ, ਫੜਾਂ ਉਪਰ ਸੀ.ਸੀ. ਫਲੋਰਿੰਗ ਅਤੇ ਪਾਰਕਿੰਗ ਨੂੰ ਉੱਚਾ ਚੁੱਕਣ ਦਾ ਕੰਮ ਸ਼ਾਮਿਲ ਹੈ।

 

ਪੰਜਾਬ ਵਿੱਚ ਦਿਨੋਂ ਦਿਨ ਵਧ ਰਹੇ ਗੈਂਗਵਾਰ ਨੂੰ ਲੈ ਕੇ ਸਿਹਤ ਮੰਤਰੀ ਡਾ ਵਿਜੈ ਸਿੰਗਲਾ ਨੇ ਕਿਹਾ ਕਿ ਪੰਜਾਬ ਵਿੱਚੋਂ ਗੈਂਗਵਾਰ ਨੂੰ ਖਤਮ ਕਰ ਲਈ ਪੰਜਾਬ ਸਰਕਾਰ ਵੱਲੋਂ ਠੋਸ ਕਦਮ ਉਠਾਏ ਜਾ ਰਹੇ ਹਨ ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਗੈਂਗਵਾਰ ਨੂੰ ਰੋਕਣ ਲਈ ਕੋਈ ਠੋਸ ਕਦਮ ਨਹੀਂ ਉਠਾਇਆ ਗਿਆ। ਉਥੇ ਹੀ ਉਨ੍ਹਾਂ ਕਿਹਾ ਕਿ ਹਸਪਤਾਲਾਂ ਵਿਚ ਖਾਲੀ ਪਈਆਂ ਡਾਕਟਰਾਂ ਦੀਆਂ ਅਸਾਮੀਆਂ ਜਲਦ ਭਰੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਨੂੰ ਕਾਫ਼ੀ ਠੱਲ੍ਹ ਪਈ ਹੈ ਤੇ ਪੰਜਾਬ ਦੇ ਲੋਕਾਂ ਨੂੰ ਸੁਵਿਧਾਵਾਂ ਪ੍ਰਦਾਨ ਕਰਨ ਲਈ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਹਰ ਯਤਨ ਕਰੇਗੀ।  

iframe width="790" height="444" src="https://www.youtube.com/embed/LCFi-825T1U" title="YouTube video player" frameborder="0" allow="accelerometer; autoplay; clipboard-write; encrypted-media; gyroscope; picture-in-picture" allowfullscreen>