(Source: ECI/ABP News)
ਪੰਜਾਬ ਸਰਕਾਰ ਵੱਲੋਂ ਪੂਰੇ ਸਾਲ ਦੇ ਬਿਜਲੀ ਬਿੱਲਾਂ 'ਤੇ ਮਾਰੀ ਲੀਕ, ਇਨ੍ਹਾਂ ਨੂੰ ਨਹੀਂ ਮਿਲਿਆ ਲਾਭ
ਪਾਵਰਕੌਮ ਹੁਣ ਅਜਿਹੇ ਸਾਰੇ ਬਿਜਲੀ ਕੁਨੈਕਸ਼ਨਾਂ ਨੂੰ ਮੁੜ ਜੋੜੇਗੀ ਜਿਨ੍ਹਾਂ ਦੇ ਬਿੱਲ 31 ਦਸੰਬਰ 2021 ਤੱਕ ਭਰੇ ਨਹੀਂ ਗਏ ਸਨ। ਕੁਨੈਕਸ਼ਨ ਮੁੜ ਜੋੜਨ ਲਈ ਜੁਰਮਾਨੇ ਦੀ ਅਦਾਇਗੀ ਸਰਕਾਰ ਕਰੇਗੀ।
![ਪੰਜਾਬ ਸਰਕਾਰ ਵੱਲੋਂ ਪੂਰੇ ਸਾਲ ਦੇ ਬਿਜਲੀ ਬਿੱਲਾਂ 'ਤੇ ਮਾਰੀ ਲੀਕ, ਇਨ੍ਹਾਂ ਨੂੰ ਨਹੀਂ ਮਿਲਿਆ ਲਾਭ The Punjab government leaked the electricity bills for the whole year, they did not get the benefit ਪੰਜਾਬ ਸਰਕਾਰ ਵੱਲੋਂ ਪੂਰੇ ਸਾਲ ਦੇ ਬਿਜਲੀ ਬਿੱਲਾਂ 'ਤੇ ਮਾਰੀ ਲੀਕ, ਇਨ੍ਹਾਂ ਨੂੰ ਨਹੀਂ ਮਿਲਿਆ ਲਾਭ](https://feeds.abplive.com/onecms/images/uploaded-images/2022/08/04/3f4245693c62fdf11d2501cc7bc8696d1659583839_original.jpg?impolicy=abp_cdn&imwidth=1200&height=675)
ਚੰਡੀਗੜ੍ਹ: ਪੰਜਾਬ ਸਰਕਾਰ ਨੇ ਘਰੇਲੂ ਖਪਤਕਾਰਾਂ ਦੇ 31 ਦਸੰਬਰ 2021 ਤੱਕ ਦੇ ਬਿਜਲੀ ਬਿੱਲ ਬਕਾਏ ਮੁਆਫ ਕਰ ਦਿੱਤੇ ਹਨ। ਪੰਜਾਬ ਸਰਕਾਰ ਨੇ ਇਸ ਦਾ ਐਲਾਨ ਪਹਿਲਾਂ ਹੀ ਕੀਤਾ ਸੀ। ਹੁਣ ਪਾਵਰਕੌਮ ਨੇ ਇਸ ਸਬੰਧੀ ਸਰਕੁਲਰ ਜਾਰੀ ਕਰਕੇ ਘਰੇਲੂ ਖਪਤਕਾਰਾਂ ਵੱਲ ਖੜ੍ਹੇ ਬਿਜਲੀ ਬਿੱਲਾਂ ਦੇ ਬਕਾਇਆਂ ’ਤੇ ਲੀਕ ਮਾਰ ਦਿੱਤੀ ਹੈ। ਇਸ ਨਾਲ ਲੱਖਾਂ ਖਪਤਕਾਰਾਂ ਨੂੰ ਲਾਭ ਮਿਲਿਆ ਹੈ।
ਦੱਸ ਦਈਏ ਕਿ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਘਰੇਲੂ ਖਪਤਕਾਰਾਂ ਦੇ 31 ਦਸੰਬਰ 2021 ਤੱਕ ਦੇ ਬਿਜਲੀ ਬਿੱਲਾਂ ਦੇ ਸਾਰੇ ਬਕਾਏ ਮੁਆਫ ਕਰਨ ਦਾ ਫੈਸਲਾ ਲਿਆ ਗਿਆ ਸੀ ਜਿਸ ਨੂੰ ਹੁਣ ਅਮਲੀ ਰੂਪ ਦਿੱਤਾ ਗਿਆ ਹੈ। ਸਰਕੁਲਰ ਅਨੁਸਾਰ ਜਿਨ੍ਹਾਂ ਘਰੇਲੂ ਖਪਤਕਾਰਾਂ ਦੇ 31 ਦਸੰਬਰ 2021 ਤੱਕ ਦੇ ਬਿਜਲੀ ਬਿੱਲਾਂ ਦੇ ਬਕਾਏ ਦੀ ਰਕਮ ਦਾ ਭੁਗਤਾਨ 30 ਜੂਨ 2022 ਤੱਕ ਨਹੀਂ ਕੀਤਾ ਗਿਆ, ਉਹ ਮੁਆਫ ਕੀਤੇ ਗਏ ਹਨ।
ਪੰਜਾਬ ਸਰਕਾਰ ਵਲੋਂ ਰਿਹਾਇਸ਼ੀ ਬਿਜਲੀ ਸਪਲਾਈ ਵਿੱਚ ਪਹਿਲਾਂ ਆਉਂਦੇ ਸਰਕਾਰੀ ਹਸਪਤਾਲ, ਡਿਸਪੈਂਸਰੀਆਂ, ਸਾਰੇ ਧਾਰਮਿਕ ਸਥਾਨ, ਸਰਕਾਰੀ ਖੇਡ ਸੰਸਥਾਵਾਂ, ਸੈਨਿਕ ਰੈਸਟ ਹਾਊਸ, ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਵਿੱਦਿਅਕ ਸੰਸਥਾਵਾਂ ਤੇ ਅਟੈਚਡ ਹੋਸਟਲਾਂ ਨੂੰ ਇਸ ਬਕਾਇਆ ਮੁਆਫੀ ਸਕੀਮ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਹੈ।
ਪਾਵਰਕੌਮ ਹੁਣ ਅਜਿਹੇ ਸਾਰੇ ਬਿਜਲੀ ਕੁਨੈਕਸ਼ਨਾਂ ਨੂੰ ਮੁੜ ਜੋੜੇਗੀ ਜਿਨ੍ਹਾਂ ਦੇ ਬਿੱਲ 31 ਦਸੰਬਰ 2021 ਤੱਕ ਭਰੇ ਨਹੀਂ ਗਏ ਸਨ। ਕੁਨੈਕਸ਼ਨ ਮੁੜ ਜੋੜਨ ਲਈ ਜੁਰਮਾਨੇ ਦੀ ਅਦਾਇਗੀ ਸਰਕਾਰ ਕਰੇਗੀ। ਦੱਸ ਦਈਏ ਕਿ ਪਹਿਲੀ ਜੁਲਾਈ ਤੋਂ ਪੰਜਾਬ ਸਰਕਾਰ ਨੇ 300 ਯੂਨਿਟਾਂ ਪ੍ਰਤੀ ਮਹੀਨਾ ਤੱਕ ਦੇ ਬਿਜਲੀ ਬਿੱਲ ਮੁਆਫੀ ਦਾ ਐਲਾਨ ਕੀਤਾ ਹੈ। ਇਸ ਲਈ ਕੁਝ ਸ਼ਰਤਾਂ ਤੈਅ ਕੀਤੀਆਂ ਪਰ ਸੂਬੇ ਦੇ ਵੱਡੀ ਗਿਣਤੀ ਖਪਤਕਾਰਾਂ ਨੂੰ ਇਸ ਦਾ ਲਾਭ ਮਿਲੇਗਾ।
ਕੈਨੇਡਾ ਪੁਲਿਸ ਨੇ ਜਾਰੀ ਕੀਤੀ ਖ਼ਤਰਨਾਕ ਗੈਂਗਸਟਰਾਂ ਦੀ ਤਾਜ਼ਾ ਲਿਸਟ, 11 ਚੋਂ 9 ਪੰਜਾਬ ਮੂਲ ਦੇ ਸ਼ਾਮਲ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)