CM Bhagwant Mann: ਪੰਜਾਬ ਸਰਕਾਰ ਇੰਡਸਟਰੀ ਸੈਕਟਰ ਨੂੰ ਵੱਡਾ ਤੋਹਫਾ ਦੇਣ ਜਾ ਰਹੀ ਹੈ। ਇਸ ਦਾ ਐਲਾਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਖੁਦ ਕਰਨਗੇ। ਉਨ੍ਹਾਂ ਨੇ ਦਾਅਵਾ ਕੀਤਾ ਕਿ ਅਸੀਂ ਇਤਿਹਾਸਕ ਫੈਸਲਾ ਲੈਣ ਜਾ ਰਹੇ ਹਾਂ ਤੇ ਅਜਿਹਾ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ ਜੋ ਬਾਕੀਆਂ ਨੂੰ ਵੀ ਪ੍ਰੇਰਿਤ ਕਰੇਗਾ। 



ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਅੱਜ ਅਸੀਂ ਇੱਕ ਇਤਿਹਾਸਿਕ ਫੈਸਲਾ ਲੈਣ ਜਾ ਰਹੇ ਹਾਂ ਜਿਸ ਨਾਲ ਇੰਡਸਟਰੀ ਨੂੰ ਇੱਕ ਵੱਡੀ ਰਾਹਤ ਮਿਲੇਗੀ ਤੇ ਪੰਜਾਬ 'ਚ ਨਿਵੇਸ਼ ਕਰਨ ਵਾਲਿਆਂ ਨੂੰ  ਖੱਜਲ-ਖੁਆਰੀ ਤੇ ਭ੍ਰਿਸ਼ਟਾਚਾਰ ਤੋਂ ਰਾਹਤ ਮਿਲੇਗੀ…ਅਜਿਹਾ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ ਜੋ ਬਾਕੀਆਂ ਨੂੰ ਵੀ ਪ੍ਰੇਰਿਤ ਕਰੇਗਾ...ਦੁਪਹਿਰ ਨੂੰ ਮੈਂ ਆਪ LIVE ਹੋ ਕੇ ਤੁਹਾਡੇ ਨਾਲ ਵੇਰਵੇ ਸਾਂਝੇ ਕਰਾਂਗਾ...