ਪੜਚੋਲ ਕਰੋ

Punjab Vidhan Sabha: ਪੰਜਾਬ ਸਰਕਾਰ ਦਵਾਈਆਂ ਦੀਆਂ ਕੀਮਤਾਂ ਨਿਰਧਾਰਿਤ ਕਰਨ ਦਾ ਮਾਮਲਾ ਕੇਂਦਰ ਸਰਕਾਰ ਕੋਲ ਉਠਾਏਗੀ

ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਹਾਲ ਹੀ ਵਿੱਚ ਇਹ ਮਾਮਲਾ ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮੰਡਵੀਆ ਦੇ ਧਿਆਨ ਵਿੱਚ ਲਿਆਂਦਾ ਸੀ, ਜੋ ਕੁਝ ਦਿਨ ਪਹਿਲਾਂ ਪਟਿਆਲਾ ਦੇ ਦੌਰੇ ‘ਤੇ ਆਏ ਹੋਏ ਸਨ।

Punjab News: ਪੰਜਾਬ ਵਿਧਾਨ ਸਭਾ ਵੱਲੋਂ ਅੱਜ ਸਰਬਸੰਮਤੀ ਨਾਲ ਇੱਕ ਗੈਰ-ਸਰਕਾਰੀ ਮਤਾ ਪਾਸ ਕੀਤਾ ਗਿਆ ਹੈ ਜਿਸ ਤਹਿਤ ਮਹਿੰਗੀਆਂ ਦਰਾਂ ‘ਤੇ ਦਵਾਈਆਂ ਦੀ ਕੀਮਤ ਨਿਰਧਾਰਤ ਕਰਕੇ ਆਮ ਆਦਮੀ ਨੂੰ ਲੁੱਟਣ ਦਾ ਮਾਮਲਾ ਕੇਂਦਰ ਸਰਕਾਰ ਕੋਲ ਉਠਾਇਆ ਜਾਵੇਗਾ। ਇਹ ਗੈਰ-ਸਰਕਾਰੀ ਮਤਾ ਅੱਜ ਇੱਥੇ 16ਵੀਂ ਵਿਧਾਨ ਸਭਾ ਦੇ ਚੱਲ ਰਹੇ ਬਜਟ ਸੈਸ਼ਨ ਦੌਰਾਨ ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਪੇਸ਼ ਕੀਤਾ ਗਿਆ।

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪੇਸ਼ ਕੀਤੇ ਜਵਾਬ ਉਪਰੰਤ ਸਦਨ ਵਿੱਚ ਹਾਜ਼ਰ ਸਮੂਹ ਮੈਂਬਰਾਂ ਵੱਲੋਂ ਇਸ ਮਾਮਲੇ ਦੀ ਕੇਂਦਰ ਸਰਕਾਰ ਨੂੰ ਸਿਫ਼ਾਰਸ਼ ਕਰਨ ਲਈ ਗੈਰ-ਸਰਕਾਰੀ ਮਤਾ ਪਾਸ ਕੀਤਾ ਗਿਆ।

ਆਪਣੇ ਜਵਾਬ ਦੌਰਾਨ ਡਾ. ਬਲਬੀਰ ਸਿੰਘ ਨੇ ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਪੇਸ਼ ਕੀਤੇ ਮਤੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਮਸਲਾ ਪਹਿਲਾਂ ਹੀ ਉਨ੍ਹਾਂ ਦੇ ਧਿਆਨ ਵਿਚ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹਾਲ ਹੀ ਵਿੱਚ ਇਹ ਮਾਮਲਾ ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮੰਡਵੀਆ ਦੇ ਧਿਆਨ ਵਿੱਚ ਲਿਆਂਦਾ ਸੀ, ਜੋ ਕੁਝ ਦਿਨ ਪਹਿਲਾਂ ਪਟਿਆਲਾ ਦੇ ਦੌਰੇ ‘ਤੇ ਆਏ ਹੋਏ ਸਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੈਂਸਰ ਦੀਆਂ ਦਵਾਈਆਂ ਨੂੰ ਪਹਿਲਾਂ ਹੀ ਨਿਯਮਤ ਕੀਤਾ ਜਾ ਚੁੱਕਾ ਹੈ, ਪਰ ਨਾਨ-ਸਡਿਊਲਡ ਮੈਡੀਸਨ ਅਤੇ ਈ-ਫਾਰਮੇਸੀ ਨੂੰ ਅਜੇ ਨਿਯਮਤ ਕੀਤਾ ਜਾਣਾ ਬਾਕੀ ਹੈ।

ਉਨ੍ਹਾਂ ਕਿਹਾ ਕਿ ਜਦੋਂ ਤੱਕ ਇਨ੍ਹਾਂ ਦਵਾਈਆਂ ਨੂੰ ਨਿਯਮਤ ਨਹੀਂ ਕੀਤਾ ਜਾਂਦਾ, ਉਦੋਂ ਤੱਕ ਆਮ ਲੋਕਾਂ ਨੂੰ ਸਸਤੀਆਂ ਦਵਾਈਆਂ ਮੁਹੱਈਆ ਕਰਵਾਉਣ ਦਾ ਸਭ ਤੋਂ ਆਸਾਨ ਤਰੀਕਾ ਸੂਬੇ ਵਿੱਚ ਵੱਧ ਤੋਂ ਵੱਧ ‘ਜਨ ਔਸ਼ਧੀ ਕੇਂਦਰ’ ਖੋਲ੍ਹਣਾ ਹੈ।

ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਸੂਬੇ ਵਿੱਚ 25 ਜਨ ਔਸ਼ਧੀ ਕੇਂਦਰ ਹਨ ਅਤੇ ਹੋਰ 16 ਕੇਂਦਰਾਂ ਨੂੰ ਮਨਜ਼ੂਰੀ ਮਿਲ ਚੁੱਕੀ ਹੈ, ਜੋ ਜਲਦ ਹੀ ਖੋਲ੍ਹੇ ਜਾਣਗੇ। ਉਨ੍ਹਾਂ ਸਮੂਹ ਵਿਧਾਇਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪੋ-ਆਪਣੇ ਹਲਕਿਆਂ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਇਹ ਕੇਂਦਰ ਖੋਲ੍ਹਣ ਲਈ ਪ੍ਰੇਰਿਤ ਕਰਨ, ਜਿਸ ਨਾਲ ਨਾ ਸਿਰਫ਼ ਆਮ ਲੋਕਾਂ ਨੂੰ ਸਸਤੀਆਂ ਦਵਾਈਆਂ ਉਪਲਬਧ ਹੋਣਗੀਆਂ ਸਗੋਂ ਰੋਜ਼ਗਾਰ ਪੈਦਾ ਕਰਨ ਵਿੱਚ ਵੀ ਮਦਦ ਮਿਲੇਗੀ।

ਉਨ੍ਹਾਂ ਵਿਧਾਨ ਸਭਾ ਵਿੱਚ ਇਹ ਅਹਿਦ ਲਈ ਲਿਆ ਕਿ ਉਹ ਹਰ ਬਜਟ ਸੈਸ਼ਨ ਦੌਰਾਨ ਆਪਣੇ ਕੀਤੇ ਕੰਮਾਂ ਬਾਰੇ ਆਪਣੀ ‘ਸਾਲਾਨਾ ਰਿਪੋਰਟ’ ਪੇਸ਼ ਕਰਨਗੇ – ਭਾਵੇਂ ਇਹ ਡਾਕਟਰਾਂ ਅਤੇ ਸਟਾਫ ਦੀ ਭਰਤੀ ਹੋਵੇ ਜਾਂ ਨਵੇਂ ਮੈਡੀਕਲ ਪ੍ਰੋਜੈਕਟ ਨਾਲ ਸਬੰਧਤ ਹੋਵੇ। ਉਹਨਾਂ ਵਿਧਾਨ ਸਭਾ ਨੂੰ ਦੱਸਿਆ ਕਿ ਸੂਬੇ ਵਿੱਚ 504 ਆਮ ਆਦਮੀ ਕਲੀਨਿਕ (ਏ.ਏ.ਸੀ.) ਕਾਰਜਸ਼ੀਲ ਹਨ, ਜਿਨਾਂ ਵਿੱਚੋਂ 353 ਕਲੀਨਿਕ, ਜੋ ਕਿ 70 ਫੀਸਦ ਤੋਂ ਵੱਧ ਹਨ, ਪਿੰਡਾਂ ਵਿੱਚ ਸਥਾਪਿਤ ਕੀਤੇ ਗਏ ਹਨ।

ਜ਼ਿਕਰਯੋਗ ਹੈ ਕਿ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਸੇਵਾਵਾਂ ਵਿੱਚ ਸੁਧਾਰ ਲਿਆਉਣ ਲਈ ਕੰਮ ਕਰ ਰਹੀ ਹੈ, ਜਿਸ ਤਹਿਤ ਸਰਕਾਰੀ ਹਸਪਤਾਲਾਂ ਵਿੱਚ ਯੋਗਸ਼ਾਲਾਵਾਂ ਸਥਾਪਿਤ ਕੀਤੀਆਂ ਜਾਣਗੀਆਂ ਜਾਣਗੀਆਂ ਅਤੇ ਮਰੀਜਾਂ ਨੂੰ ਦਵਾਈਆਂ ਦੇਣ ਦੀ ਬਜਾਏ ਉੱਥੇ ਜਾ ਕੇ ਯੋਗਾ ਅਤੇ ਕਸਰਤ ਕਰਨ ਲਈ ਉਤਸ਼ਾਹਿਤ ਕੀਤਾ ਜਾਵੇਗਾ ਤਾਂ ਜੋ ਉਨਾਂ ਦਾ ਕੁਦਰਤੀ ਢੰਗ ਨਾਲ ਇਲਾਜ ਕੀਤਾ ਜਾ ਸਕੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Advertisement
ABP Premium

ਵੀਡੀਓਜ਼

Akali Dal | Sukhbir Badal ਦੇ ਅਸਤੀਫ਼ੇ 'ਤੇ ਅਕਾਲੀ ਦਲ ਦਾ ਵੱਡਾ ਫ਼ੈਸਲਾ! |Abp SanjhaEncounter News|Crime|ਲੁੱਟਾਂ ਖੋਹਾਂ ਕਰਨ ਵਾਲਿਆਂ ਦੀ ਨਹੀਂ ਖ਼ੈਰ!Mohali ਪੁਲਿਸ ਤੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂChandigradh Haryana Vidhan Sbah|ਚੰਡੀਗੜ੍ਹ 'ਚ ਹਰਿਆਣਾ ਨੂੰ ਨਹੀਂ ਮਿਲੇਗੀ ਥਾਂ?Punjab ਗਵਰਨਰ ਨੇ ਖ਼ੁਲਾਸਾ!Canada ਸਰਕਾਰ ਦਾ ਪੰਜਾਬੀਆਂ ਨੂੰ ਵੱਡਾ ਝੱਟਕਾ ! ਪੰਜਾਬੀ ਨਹੀਂ ਕਰ ਪਾਉਣਗੇ ਕੈਨੇਡਾ 'ਚ ਇਹ ਕੰਮ.. | Justin Trudeau

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Punjab Election ਜ਼ਿਮਨੀ ਚੋਣਾਂ ਦੇ ਪ੍ਰਚਾਰ 'ਤੇ ਅੱਜ ਤੋਂ ਬ੍ਰੇਕ, 'ਆਪ' ਦੀ ਅਗਨੀ ਪ੍ਰੀਖਿਆ, ਰਾਜਾ ਵੜਿੰਗ, ਰੰਧਾਵਾ ਤੇ ਮੀਤ ਹੇਅਰ ਦੀ ਇੱਜ਼ਤ ਦਾ ਸਵਾਲ
Punjab Election ਜ਼ਿਮਨੀ ਚੋਣਾਂ ਦੇ ਪ੍ਰਚਾਰ 'ਤੇ ਅੱਜ ਤੋਂ ਬ੍ਰੇਕ, 'ਆਪ' ਦੀ ਅਗਨੀ ਪ੍ਰੀਖਿਆ, ਰਾਜਾ ਵੜਿੰਗ, ਰੰਧਾਵਾ ਤੇ ਮੀਤ ਹੇਅਰ ਦੀ ਇੱਜ਼ਤ ਦਾ ਸਵਾਲ
Punjab News: ਅਕਾਲੀ ਦਲ ਨੂੰ ਲੈ ਬੈਠੇ ਸੁਖਬੀਰ ਬਾਦਲ! ਜੇ ਪ੍ਰਕਾਸ਼ ਸਿੰਘ ਬਾਦਲ ਮੰਨ ਲੈਂਦੇ ਢੀਂਡਸਾ ਦੀ ਸਲਾਹ ਤਾਂ ਇਹ ਦਿਨ ਨਾ ਵੇਖਣ ਪੈਂਦੇ...
ਅਕਾਲੀ ਦਲ ਨੂੰ ਲੈ ਬੈਠੇ ਸੁਖਬੀਰ ਬਾਦਲ! ਜੇ ਪ੍ਰਕਾਸ਼ ਸਿੰਘ ਬਾਦਲ ਮੰਨ ਲੈਂਦੇ ਢੀਂਡਸਾ ਦੀ ਸਲਾਹ ਤਾਂ ਇਹ ਦਿਨ ਨਾ ਵੇਖਣ ਪੈਂਦੇ...
Embed widget