ਪੜਚੋਲ ਕਰੋ

Punjab News: ਸਿੱਖਿਆ ਬੋਰਡ ਯੂਨੀਅਨ ਨੇ ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ, ਕਿਹਾ, ਨਹੀਂ ਕਰਾਂਗੇ ਕਿਤਾਬਾਂ ਦੀ ਛਪਾਈ, ਜਾਣੋ ਮਾਮਲਾ

ਪੰਜਾਬ ਸਕੂਲ ਸਿੱਖਿਆ ਕਰਮਚਾਰੀ ਐਸੋਸੀਏਸ਼ਨ ਵੱਲੋਂ ਇਹ ਸਪੱਸ਼ਟ ਸਟੈਂਡ ਲੈ ਲਿਆ ਗਿਆ ਹੈ ਕਿ ਜਦੋਂ ਤੱਕ ਪੰਜਾਬ ਸਰਕਾਰ ਸਾਲ 2024-25 ਦੀਆਂ ਕਿਤਾਬਾਂ ‘ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਲਈ ਰਾਸ਼ੀ ਜਾਰੀ ਨਹੀਂ ਕਰਦੀ ਉਨੀ ਦੇਰ ਕਿਤਾਬਾਂ ਦੀ ਛਪਾਈ ਦਾ ਕਾਰਜ ਸ਼ੁਰੂ ਨਹੀਂ ਹੋਣ ਦਿੱਤਾ ਜਾਵੇਗਾ

Punjab News: ਪੰਜਾਬ ਸਕੂਲ ਸਿੱਖਿਆ ਕਰਮਚਾਰੀ ਐਸੋਸੀਏਸ਼ਨ ਵੱਲੋਂ ਬੋਰਡ ਦੀ ਵਿੱਤੀ ਹਾਲਤ ਸੁਧਾਰਨ ਸਬੰਧੀ ਪਿਛਲੇ ਲੰਮੇ ਸਮੇਂ ਤੋਂ ਗੇਟ ਰੈਲੀਆਂ, ਧਰਨੇ ਮੁਜ਼ਾਹਰੇ ਆਦਿ ਕੀਤੇ ਜਾ ਰਹੇ ਹਨ। ਵਿੱਤੀ ਹਾਲਤ ਅਜੇ ਵੀ ਜਿਉਂ ਦੀ ਤਿਉਂ ਖੜ੍ਹੀ ਹੈ। ਸਰਕਾਰ ਵੱਲ ਕਿਤਾਬਾਂ ਅਤੇ ਪ੍ਰੀਖਿਆ ਫੀਸਾਂ ਅਤੇ ਬਿਲਡਿੰਗ ਦੇ ਕਿਰਾਏ ਦੀ ਲੱਗਭਗ 600 ਕਰੋੜ ਰੁਪਏ ਦੀ ਰਾਸ਼ੀ ਲੈਣਯੋਗ ਪਈ ਹੈ। ਜਿਸ ਨੂੰ ਜਾਰੀ ਕਰਨ ਵਿੱਚ ਸਰਕਾਰ ਆਨਾਕਾਨੀ ਕਰ ਰਹੀ ਹੈ। ਇਸ ਸਤੰਬਰ ਮਹੀਨੇ ਦੀ ਮੁਲਾਜ਼ਮਾਂ ਨੂੰ ਤਨਖਾਹ ਅਤੇ ਪੈਨਸ਼ਨ ਜਾਰੀ ਕਰਨ ਲਈ ਵੀ ਬੋਰਡ ਕੋਲ ਲੋੜੀਂਦੇ ਫੰਡ ਨਹੀਂ ਹਨ। ਇਸ ਤੋਂ ਇਲਾਵਾ ਬੋਰਡ ਦੀਆਂ ਕਰੋੜਾਂ ਰੁਪਏ ਦੀਆਂ ਹੋਰ ਦੇਣਦਾਰੀਆਂ ਰੁਕੀਆਂ ਪਈਆਂ ਹਨ।

ਸਰਕਾਰਾਂ ਮੁਫ਼ਤ ਕਿਤਾਬਾਂ ਵੰਡ ਕੇ ਆਪਣੀ ਵਾਹ-ਵਾਹ ਤਾਂ ਖੱਟ ਲੈਂਦੀਆਂ ਹਨ ਪਰ...

ਪੰਜਾਬ ਸਰਕਾਰ ਵੱਲੋਂ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਪਾਠ ਪੁਸਤਕਾਂ ਮੁਫਤ ਵੰਡੀਆਂ ਜਾਂਦੀਆਂ ਹਨ ਅਤੇ ਬੋਰਡ ਵੱਲੋਂ ਛਪਵਾਈਆਂ ਜਾਂਦੀਆਂ ਹਨ। ਪਾਠ ਪੁਸਤਕਾਂ ਦੀ ਛਪਾਈ / ਸਪਲਾਈ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਪੰਜਾਬ ਸਰਕਾਰ ਵੱਲੋਂ ਬੋਰਡ ਦਫ਼ਤਰ ਨੂੰ ਕੀਤੀ ਜਾਂਦੀ ਹੈ ਪਰੰਤੂ ਪਿਛਲੇ ਲੰਮੇ ਸਮੇਂ ਤੋਂ ਇਹ ਰਾਸ਼ੀ ਬੋਰਡ ਦਫ਼ਤਰ ਨੂੰ ਪ੍ਰਾਪਤ ਨਹੀਂ ਹੋ ਰਹੀ ਹੈ। ਸਮੇਂ ਸਮੇਂ ਦੀਆਂ ਸਰਕਾਰਾਂ ਮੁਫ਼ਤ ਕਿਤਾਬਾਂ ਵੰਡ ਕੇ ਆਪਣੀ ਵਾਹ-ਵਾਹ ਤਾਂ ਖੱਟ ਲੈਂਦੀਆਂ ਹਨ ਪਰੰਤੂ ਅਦਾਇਗੀਆਂ ਨਾ ਹੋਣ ਕਾਰਨ ਬੋਰਡ ਨੂੰ ਵਿੱਤੀ ਤੌਰ ‘ਤੇ ਖਤਮ ਕਰ ਦਿੱਤਾ ਹੈ।

ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ 2020 ਤੋਂ ਪੰਜਾਬ ਸਕੂਲ ਸਿੱਖਿਆ ਬੋਰਡ ਪ੍ਰਾਇਮਰੀ ਅਤੇ ਮਿਡਲ ਦੀ ਪ੍ਰੀਖਿਆ ਕਰਵਾਉਂਦਾ ਆ ਰਿਹਾ ਹੈ ਪਰੰਤੂ ਸਰਕਾਰ ਵੱਲੋਂ ਪ੍ਰੀਖਿਆ ਫੀਸਾਂ ਦੀ ਬਣਦੀ ਲੱਗਭਗ 100 ਕਰੋੜ ਰਾਸ਼ੀ ਦੀ ਅਦਾਇਗੀ ਨਹੀਂ ਕੀਤੀ ਗਈ।

ਪੰਜਾਬ ਸਕੂਲ ਸਿੱਖਿਆ ਕਰਮਚਾਰੀ ਐਸੋਸੀਏਸ਼ਨ ਵੱਲੋਂ ਇਹ ਸਪੱਸ਼ਟ ਸਟੈਂਡ ਲੈ ਲਿਆ ਗਿਆ ਹੈ ਕਿ ਜਦੋਂ ਤੱਕ ਪੰਜਾਬ ਸਰਕਾਰ ਸਾਲ 2024-25 ਦੀਆਂ ਕਿਤਾਬਾਂ ‘ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਲਈ ਰਾਸ਼ੀ ਜਾਰੀ ਨਹੀਂ ਕਰਦੀ ਉਨੀ ਦੇਰ ਕਿਤਾਬਾਂ ਦੀ ਛਪਾਈ ਦਾ ਕਾਰਜ ਸ਼ੁਰੂ ਨਹੀਂ ਹੋਣ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਮਿਡਲ/ਪ੍ਰਾਇਮਰੀ ਦੀਆਂ ਪ੍ਰੀਖਿਆ ਫੀਸਾਂ ਦੀ ਰਹਿੰਦੀ ਅਦਾਇਗੀ ਜਾਰੀ ਨਹੀਂ ਕਰਦੀ, ਉਨੀ ਦੇਰ ਤੱਕ ਮਿਡਲ/ਪ੍ਰਾਇਮਰੀ ਦੀ 2023-24 ਦੀਆਂ ਪ੍ਰੀਖਿਆਵਾਂ ਸਬੰਧੀ ਕੋਈ ਕਾਰਜ ਸ਼ੁਰੂ ਨਹੀਂ ਹੋਣ ਦਿੱਤਾ ਜਾਵੇਗਾ।

ਟਾਪ ਹੈਡਲਾਈਨ

ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget