(Source: ECI/ABP News/ABP Majha)
Sri Muktsar Sahib: ਸਰਕਾਰ ਦੇ ਦਾਅਵੇ ਖੋਖਲੇ ! ਪਹਿਲੇ ਮੀਂਹ ਨਾਲ ਹੀ ਟੁੱਟਿਆ ਰਜਬਾਹਾ, ਕਿਸਾਨਾਂ ਨੇ ਵਿਭਾਗ ਨੂੰ ਦੱਸਿਆ ਜ਼ਿੰਮੇਵਾਰ
ਕਿਸਾਨਾਂ ਨੇ ਕਿਹਾ ਕਿ ਇਹ ਰਜਬਾਹਾ ਵਿਭਾਗ ਦੀ ਗ਼ਲਤੀ ਕਾਰਨ ਟੁੱਟਿਆ ਹੈ ਅਸੀਂ ਵਿਭਾਗ ਨੂੰ ਅਪੀਲ ਕਰਦੇ ਹਾਂ ਕਿ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇ ਜੇਕਰ ਅਜਿਹਾ ਨਾ ਹੋਇਆ ਤਾਂ ਅਸੀਂ ਕਿਸਾਨਾਂ ਦੇ ਹੋਏ ਨੁਕਸਾਨ ਲਈ ਸੰਘਰਸ਼ ਕਰਾਂਗੇ
Rain Alert: ਸ੍ਰੀ ਮੁਕਤਸਰ ਸਾਹਿਬ ਦੇ ਨਜਦੀਕੀ ਪਿੰਡ ਸੱਕਾਂਵਾਲੀ ਤੋਂ ਲੰਘਦੇ ਰਜਬਾਹੇ ਵਿੱਚ ਪਾੜ ਪੈਣ ਕਾਰਨ ਪਿੰਡ ਦੀ ਕਾਫੀ ਜ਼ਮੀਨ ਪਾਣੀ ਵਿੱਚ ਡੁੱਬ ਗਈ ਹੈ ਜਿਸ ਨਾਲ ਮੱਕੀ ਅਤੇ ਝੋਨੇ ਦੀ ਫਸਲ ਦਾ ਭਾਰੀ ਨੁਕਸਾਨ ਹੋਇਆ ਹੈ। ਕਿਸਾਨਾਂ ਮੁਤਾਬਕ, ਵਿਭਾਗ ਵੱਲੋਂ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਅਤੇ ਨਾ ਹੀ ਕਿਸੇ ਵੀ ਅਧਿਕਾਰੀ ਨੇ ਮੌਕੇ 'ਤੇ ਪਹੁੰਚ ਕੇ ਜਾਇਜ਼ਾ ਲਿਆ।
ਇਹ ਵੀ ਪੜ੍ਹੋ: Amritsar News: ਗੁਰਬਾਣੀ ਦੇ ਸਿੱਧੇ ਪ੍ਰਸਾਰਣ ਬਾਰੇ ਸੋਧ ਬਿੱਲ 'ਤੇ ਸ਼੍ਰੋਮਣੀ ਕਮੇਟੀ ਦਾ ਵੱਡਾ ਐਕਸ਼ਨ, ਭਗਵੰਤ ਮਾਨ ਸਰਕਾਰ ਨੂੰ ਚੇਤਾਵਨੀ
ਇਸ ਦੌਰਾਨ ਪਿੰਡ ਵਾਸੀਆਂ ਨੇ ਦੱਸਿਆ ਕਿ ਬੀਤੀ ਰਾਤ ਹੋਈ ਭਾਰੀ ਬਰਸਾਤ ਕਾਰਨ ਰਜਬਾਹਾ ਟੁੱਟ ਗਿਆ, ਜਿਸ ਦਾ ਪਾਣੀ ਉਨ੍ਹਾਂ ਦੀਆਂ ਜ਼ਮੀਨਾਂ ਵਿੱਚ ਦਾਖਲ ਹੋ ਗਿਆ, ਜਿਸ ਨਾਲ ਮੱਕੀ ਅਤੇ ਝੋਨੇ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ। ਇੱਕ ਅੰਦਾਜ਼ੇ ਮੁਤਾਬਕ, ਰਜਬਾਰੇ ਵਿੱਚ ਪਾੜ ਪਾਏ ਜਾਣ ਤੋਂ ਬਾਅਦ 100 ਏਕੜ ਜ਼ਮੀਨ ਇਸ ਦੀ ਲਪੇਟ ਵਿੱਚ ਆ ਗਈ ਹੈ। ਪਿੰਡ ਵਾਸੀਆਂ ਅਨੁਸਾਰ ਰਜਬਾਹਾ 3 ਵਜੇ ਤੋਂ ਟੁੱਟਿਆ ਹੋਇਆ ਹੈ ਪਰ ਹਾਲੇ ਤੱਕ ਕੋਈ ਵੀ ਅਧਿਕਾਰੀ ਇਸ ਦਾ ਜਾਇਜ਼ਾ ਲੈਣ ਲਈ ਨਹੀਂ ਆਇਆ ਹੈ।
ਇਹ ਵੀ ਪੜ੍ਹੋ: Pearl scam : ਪਰਲਜ਼ ਗਰੁੱਪ 'ਤੇ ਵਿਜੀਲੈਂਸ ਦੀ ਇੱਕ ਹੋਰ ਕਾਰਵਾਈ, ਖ਼ੁਰਦ ਬੁਰਦ ਕੀਤੀਆਂ ਜਾਇਦਾਦਾਂ ਦਾ ਮੰਗ ਲਿਆ ਹਿਸਾਬ
ਇਸ ਬਾਬਤ, ਕਿਸਾਨਾਂ ਨੇ ਕਿਹਾ ਕਿ ਇਹ ਰਜਬਾਹਾ ਵਿਭਾਗ ਦੀ ਗ਼ਲਤੀ ਕਾਰਨ ਟੁੱਟਿਆ ਹੈ ਅਸੀਂ ਵਿਭਾਗ ਨੂੰ ਅਪੀਲ ਕਰਦੇ ਹਾਂ ਕਿ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇ ਜੇਕਰ ਅਜਿਹਾ ਨਾ ਹੋਇਆ ਤਾਂ ਅਸੀਂ ਕਿਸਾਨਾਂ ਦੇ ਹੋਏ ਨੁਕਸਾਨ ਲਈ ਸੰਘਰਸ਼ ਕਰਾਂਗੇ |
ਇਸ ਤੋਂ ਇਲਾਵਾ ਇਲਾਕੇ ਦੇ ਪਿੰਡ ਵੜਿੰਗ ਦੇ ਰਜਬਾਹਾ ਵਿੱਚ ਜ਼ਿਆਦਾ ਪਾਣੀ ਆਉਣ ਕਾਰਨ ਖਾਰਾ ਮਾਈਨਰ ਟੁੱਟ ਗਿਆ ਅਤੇ ਸਾਰਾ ਪਾਣੀ ਕਿਸਾਨਾਂ ਦੇ ਖੇਤਾਂ ਵਿੱਚ ਪਹੁੰਚ ਗਿਆ। ਉੱਥੇ ਹੀ ਕਿਸਾਨਾਂ ਦਾ ਕਹਿਣਾ ਹੈ ਕਿ ਇਸ ਮਾਈਨਰ ਦੀ ਕਮਜ਼ੋਰੀ ਅਤੇ ਜ਼ਿਆਦਾ ਪਾਣੀ ਹੋਣ ਕਾਰਨ ਇਹ ਮਾਈਨਰ ਟੁੱਟ ਗਿਆ ਹੈ ਅਤੇ ਇਸ ਦਾ ਪਾਣੀ ਘੱਟੋ-ਘੱਟ 50 ਤੋਂ 60 ਏਕੜ ਰਕਬੇ ਵਿੱਚ ਫੈਲ ਗਿਆ ਹੈ ਅਤੇ ਕਿਸਾਨਾਂ ਦਾ ਕਹਿਣਾ ਹੈ ਕਿ ਇਹ ਸਭ ਸਬੰਧਤ ਵਿਭਾਗ ਦੀ ਅਣਗਹਿਲੀ ਅਤੇ ਇਸ ਮਾਈਨਰ ਦੀ ਸਫ਼ਾਈ ਨਾ ਹੋਣ ਕਾਰਨ ਵਾਪਰਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।