Sidhu Moosewala Murder Case: ਸਿੱਧੂ ਮੂਸੇਵਾਲਾ ਦੇ ਅਸਲ ਕਾਤਲ ਅਜੇ ਵੀ ਕਾਨੂੰਨੀ ਸ਼ਿਕੰਜੇ ਤੋਂ ਬਾਹਰ!
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਲੜਕੇ ਦੀ ਮੌਤ ਇੱਕ ਸਾਜ਼ਿਸ਼ ਤਹਿਤ ਕੀਤੀ ਗਈ ਹੈ। ਕਤਲ ਦੀ ਸਾਜ਼ਿਸ਼ ਰਚਣ ਵਾਲੇ ਅਜੇ ਵੀ ਕਾਨੂੰਨੀ ਸ਼ਿਕੰਜੇ ਤੋਂ ਬਾਹਰ ਹਨ।
Sidhu Moosewala Murder Case: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਲੜਕੇ ਦੀ ਮੌਤ ਇੱਕ ਸਾਜ਼ਿਸ਼ ਤਹਿਤ ਕੀਤੀ ਗਈ ਹੈ। ਕਤਲ ਦੀ ਸਾਜ਼ਿਸ਼ ਰਚਣ ਵਾਲੇ ਅਜੇ ਵੀ ਕਾਨੂੰਨੀ ਸ਼ਿਕੰਜੇ ਤੋਂ ਬਾਹਰ ਹਨ।
ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦਾ ਕਤਲ ਕਰਨ ਵਾਲੇ ਤਾਂ ਭਾੜੇ 'ਤੇ ਭੇਜੇ ਬਦਮਾਸ਼ ਸਨ ਪਰ ਅਸਲ ਕਾਤਲ ਤਾਂ ਕੋਈ ਹੋਰ ਹੀ ਹਨ, ਜਿਨ੍ਹਾਂ ਨੂੰ ਲੱਭਣ ਦੀ ਲੋੜ ਹੈ। ਬਲਕੌਰ ਸਿੰਘ ਸ਼ਨੀਵਾਰ ਨੂੰ ਹਰਿਆਣਾ ਦੇ ਕੈਥਲ ਦੇ ਚੀਕਾ ਵਿਖੇ ਪਹੁੰਚੇ ਸੀ।
ਬਲਕੌਰ ਸਿੰਘ ਨੇ ਕਿਹਾ ਕਿ ਪੁੱਤਰ ਨੂੰ ਗੁਆਉਣ ਦਾ ਦਰਦ ਉਹ ਪਿਤਾ ਹੀ ਮਹਿਸੂਸ ਕਰ ਸਕਦਾ ਹੈ ਜਿਸ ਨੇ ਆਪਣੇ ਜਵਾਨ ਪੁੱਤਰ ਨੂੰ ਗੁਆ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰੱਬ ਨੇ ਮੂਸੇਵਾਲਾ ਦੇ ਰੂਪ ਵਿੱਚ ਇੱਕ ਦੁਰਲੱਭ ਹੀਰਾ ਦਿੱਤਾ ਸੀ, ਪਰ ਅਫਸੋਸ ਕਿ ਉਹ ਉਸ ਨੂੰ ਪਛਾਣ ਨਹੀਂ ਸਕੇ ਤੇ ਨਾ ਹੀ ਬਚਾ ਸਕੇ।
ਬਲਕੌਰ ਸਿੰਘ ਨੇ ਦੱਸਿਆ ਕਿ ਮੂਸੇਵਾਲਾ ਦੀ ਮੌਤ ਤੋਂ ਬਾਅਦ ਜਦੋਂ ਉਨ੍ਹਾਂ ਨੇ ਲੋਕਾਂ ਦਾ ਉਨ੍ਹਾਂ ਪ੍ਰਤੀ ਜਜ਼ਬਾ ਦੇਖਿਆ ਤਾਂ ਉਨ੍ਹਾਂ ਨੂੰ ਅਹਿਸਾਸ ਹੋਇਆ ਕਿ ਲੋਕ ਉਨ੍ਹਾਂ ਦੇ ਪੁੱਤਰ ਨੂੰ ਕਿੰਨਾ ਪਿਆਰ ਕਰਦੇ ਹਨ। ਮੂਸੇਵਾਲਾ ਪੰਜਾਬ ਤੇ ਹਰਿਆਣਾ ਵਿੱਚ ਹੀ ਨਹੀਂ ਬਲਕਿ ਪੂਰੀ ਦੁਨੀਆ ਵਿੱਚ ਪ੍ਰਸਿੱਧ ਸੀ। ਇਸ ਦੌਰਾਨ ਮੂਸੇਵਾਲਾ ਦੇ ਪਿਤਾ ਨੂੰ ਦੇਖਣ ਲਈ ਵੱਡੀ ਭੀੜ ਇਕੱਠੀ ਹੋ ਗਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ
Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ