Punjab Weather Report: ਪੰਜਾਬ ਵਿੱਚ ਠੰਢ ਰਿਕਾਰਡ ਤੋੜਨ ਲੱਗੀ ਹੈ। ਬੇਸ਼ੱਕ ਦਿਨ ਵੇਲੇ ਤਾਪਮਾਨ ਵਧ ਜਾਂਦਾ ਹੈ ਪਰ ਰਾਤ ਵੇਲੇ ਠੰਢ ਦਾ ਕਹਿਰ ਵਰ੍ਹ ਰਿਹਾ ਹੈ। ਪੰਜਾਬ 'ਚ ਵੀਰਵਾਰ ਨੂੰ ਦਿਨ ਦੇ ਤਾਪਮਾਨ 'ਚ 0.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਸੂਬੇ ਅੰਦਰ ਘੱਟੋ-ਘੱਟ ਤਾਪਮਾਨ 4 ਡਿਗਰੀ ਸੈਲਸੀਅਤ ਤੱਕ ਪਹੁੰਚ ਗਿਆ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਵੀ ਪੰਜਾਬ ਵਿੱਚ ਧੂੰਦ ਤੇ ਠੰਢ ਜਾ ਕਹਿਰ ਜਾਰੀ ਰਹੇਗਾ। 


ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ ਜ਼ਿਲ੍ਹੇ ਧੁੰਦ ਨਾਲ ਪ੍ਰਭਾਵਿਤ ਹੋਣਗੇ। ਮੌਸਮ ਵਿਭਾਗ ਮੁਤਾਬਕ ਲਗਾਤਾਰ ਪੈ ਰਹੀ ਸੰਘਣੀ ਧੁੰਦ ਕਾਰਨ ਆਉਣ ਵਾਲੇ ਦਿਨਾਂ 'ਚ ਤਾਪਮਾਨ 'ਚ ਹੋਰ ਗਿਰਾਵਟ ਹੋ ਸਕਦੀ ਹੈ।



ਉਧਰ, ਪੰਜਾਬ ਵਿੱਚ ਠੰਢ ਤੇ ਧੁੰਦ ਦੇ ਮੌਸਮ ਵਿੱਚ ਸਕੂਲੀ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ ਸਖ਼ਤ ਹੋ ਗਈ ਹੈ। ਖਰਾਬ ਮੌਸਮ ਕਾਰਨ ਸਾਰੇ ਸਕੂਲੀ ਵਾਹਨਾਂ 'ਤੇ ਫੋਗ ਲਾਈਟਾਂ ਲਗਾਉਣੀਆਂ ਲਾਜ਼ਮੀ ਕਰ ਦਿੱਤੀਆਂ ਗਈਆਂ ਹਨ ਜਦਕਿ ਸਕੂਲੀ ਵਾਹਨ ਤੈਅ ਸਪੀਡ ਸੀਮਾ ਤੋਂ ਜ਼ਿਆਦਾ ਤੇਜ਼ ਨਹੀਂ ਚਲਾ ਸਕਣਗੇ। ਮਾਪਦੰਡਾਂ ’ਤੇ ਖਰਾ ਨਾ ਉਤਰਨ ਵਾਲੇ ਸਕੂਲ ਪ੍ਰਬੰਧਕ ਤੇ ਡਰਾਈਵਰ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇਗਾ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









 


ਇਹ ਵੀ ਪੜ੍ਹੋ : Edible Oil Price: ਤਿਉਹਾਰਾਂ ਦੇ ਸੀਜ਼ਨ 'ਚ ਰਾਹਤ! ਸਸਤਾ ਹੋਇਆ ਖਾਣ ਵਾਲਾ ਤੇਲ, ਜਾਣੋ ਕਿੰਨੀ ਘਟੀ ਕੀਮਤ


ਇਹ ਵੀ ਪੜ੍ਹੋ : Diabetics ਦੇ ਮਰੀਜ਼ਾਂ ਲਈ ਖ਼ਾਸ ਹੈ ਇਹ ਸਿਹਤ ਬੀਮਾ ਪਾਲਿਸੀਆਂ, ਜਾਣੋ ਪ੍ਰੀਮੀਅਮ ਤੇ ਕਵਰੇਜ ਦੀ ਡਿਟੇਲ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ