Punjab News: ਖਾਲਿਸਤਾਨ (Khalistan) ਸਮਰਥਕ ਤੇ ਸ੍ਰੀ ਖਡੂਰ ਸਾਹਿਬ ਸੀਟ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (Amritpal Singh) ਦੇ ਭਰਾ ਹਰਪ੍ਰੀਤ ਸਿੰਘ ਹੈਪੀ (Harpreet Singh) ਨੂੰ ਦੋ ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਹੈਪੀ ਅਤੇ ਲਵਪ੍ਰੀਤ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।
ਪੁਲਿਸ ਨੇ ਅੱਜ ਅਦਾਲਤ ਵਿੱਚ ਰਿਮਾਂਡ ਦੀ ਮੰਗ ਨਹੀਂ ਕੀਤੀ। ਐੱਸਐੱਚਓ ਸੁਖਦੇਵ ਸਿੰਘ ਨੇ ਦੱਸਿਆ- ਉਸ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਜੇਲ੍ਹ ਭੇਜ ਦਿੱਤਾ ਗਿਆ ਹੈ। ਪੁਲਿਸ ਨੇ ਹੈਪੀ ਦਾ ਦਸ ਦਿਨ ਦਾ ਰਿਮਾਂਡ ਮੰਗਿਆ ਸੀ, ਪਰ ਅਦਾਲਤ ਪੁਲੀਸ ਦੀਆਂ ਦਲੀਲਾਂ ਤੋਂ ਖੁਸ਼ ਨਹੀਂ ਸੀ, ਜਿਸ ਕਾਰਨ ਸਿਰਫ਼ ਦੋ ਦਿਨ ਦਾ ਰਿਮਾਂਡ ਦਿੱਤਾ ਗਿਆ ਸੀ।
ਇਸ ਦੇ ਨਾਲ ਹੀ ਅਦਾਲਤ ਨੇ ਕੱਲ੍ਹ ਯਾਨੀ ਸ਼ਨੀਵਾਰ ਨੂੰ ਜ਼ਮਾਨਤ ਪਟੀਸ਼ਨ 'ਤੇ ਬਹਿਸ ਲਈ ਹੋਰ ਤਰੀਕ ਦਿੱਤੀ ਸੀ। ਨਾਲ ਹੀ ਹੈਪੀ ਅਤੇ ਲਵਪ੍ਰੀਤ ਦੀ ਜ਼ਮਾਨਤ ਪਟੀਸ਼ਨ 'ਤੇ ਬਹਿਸ ਲਈ ਮੰਗਲਵਾਰ ਯਾਨੀ 23 ਜੁਲਾਈ ਦੀ ਤਰੀਕ ਦਿੱਤੀ ਗਈ ਹੈ। ਮੰਗਲਵਾਰ ਨੂੰ ਅਦਾਲਤ 'ਚ ਹੈਪੀ ਦੀ ਜ਼ਮਾਨਤ 'ਤੇ ਬਹਿਸ ਹੋਵੇਗੀ। ਜਿਸ ਤੋਂ ਬਾਅਦ ਅਦਾਲਤ ਅੱਗੇ ਫੈਸਲਾ ਲਵੇਗੀ।
ਜ਼ਿਕਰ ਕਰ ਦਈਏ ਕਿ ਫਿਲੌਰ ਪੁਲਿਸ ਨੇ 11 ਜੁਲਾਈ ਦੀ ਸ਼ਾਮ ਨੂੰ ਹੈਪੀ ਨੂੰ ਉਸ ਦੇ ਸਾਥੀ ਲਵਪ੍ਰੀਤ ਸਮੇਤ ਫਿਲੌਰ ਹਾਈਵੇਅ ਤੋਂ ਗ੍ਰਿਫਤਾਰ ਕੀਤਾ ਸੀ। ਇਨ੍ਹਾਂ ਕੋਲੋਂ 4 ਗ੍ਰਾਮ ਆਈਸ ਡਰੱਗ ਬਰਾਮਦ ਹੋਈ। ਹੇਠਲੀ ਅਦਾਲਤ ਤੋਂ ਦੋਵਾਂ ਦਾ ਰਿਮਾਂਡ ਨਾ ਮਿਲਣ ਕਾਰਨ ਪੁਲਿਸ ਨੇ ਵਧੀਕ ਸੈਸ਼ਨ ਜੱਜ ਦੀ ਅਦਾਲਤ ਵਿੱਚ ਫੌਜਦਾਰੀ ਰਿਵੀਜ਼ਨ ਪਟੀਸ਼ਨ ਦਾਇਰ ਕੀਤੀ ਸੀ। ਇਸ ਦੇ ਨਾਲ ਹੀ ਪੁਲਿਸ ਨੇ ਉਸ ਵਿਅਕਤੀ ਨੂੰ ਵੀ ਜੇਲ੍ਹ ਭੇਜ ਦਿੱਤਾ ਹੈ, ਜਿਸ ਤੋਂ ਹੈਪੀ ਅਤੇ ਲਵਪ੍ਰੀਤ ਨੇ ਨਸ਼ਾ ਖਰੀਦਿਆ ਸੀ। ਇਨ੍ਹਾਂ ਵਿੱਚ ਆਈਸ ਸਪਲਾਇਰ ਸੰਦੀਪ ਅਰੋੜਾ ਅਤੇ ਸੰਦੀਪ ਦੇ ਫੋਟੋਗ੍ਰਾਫਰ ਦੋਸਤ ਮਨੀਸ਼ ਮਾਰਵਾਹ ਦੇ ਨਾਂਅ ਸ਼ਾਮਲ ਹਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।