(Source: ECI/ABP News/ABP Majha)
Punjab Weather Update: ਹੜ੍ਹਾਂ ਦਾ ਖਤਰਾ ਟਲਿਆ, ਮੌਨਸੂਨ ਪਈ ਸੁਸਤ, ਡੈਮਾਂ 'ਚ ਪਾਣੀ ਦਾ ਪੱਧਰ ਘਟਿਆ
ਭਾਖੜਾ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਪਾਣੀ ਦਾ ਪੱਧਰ ਨਹੀਂ ਵਧਿਆ, ਜੋ ਪੰਜਾਬ ਤੇ ਹਰਿਆਣਾ ਦੋਵਾਂ ਲਈ ਰਾਹਤ ਦੀ ਖ਼ਬਰ ਹੈ। ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਅੰਕੜਿਆਂ ਅਨੁਸਾਰ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ 15 ਫੁੱਟ ਹੇਠਾਂ ਹੈ।
Punjab Weather Update: ਪੰਜਾਬ ਵਿੱਚ ਹੁਣ ਹੜ੍ਹਾਂ ਦਾ ਕੋਈ ਖਤਰਾ ਨਹੀਂ। ਮੌਨਸੂਨ ਸੁਸਤ ਹੋ ਗਈ ਹੈ। ਉਧਰ, ਸੋਮਵਾਰ ਨੂੰ ਕਿਸੇ ਵੀ ਜ਼ਿਲ੍ਹੇ ਵਿੱਚ ਬਾਰਸ਼ ਅਲਰਟ ਨਹੀਂ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਇਸ ਹਫ਼ਤੇ ਮੌਨਸੂਨ ਦੇ ਸੁਸਤ ਰਹਿਣ ਦੀ ਸੰਭਾਵਨਾ ਹੈ ਤੇ ਬਾਰਸ਼ ਆਮ ਨਾਲੋਂ ਘੱਟ ਹੋਵੇਗੀ।
ਦੂਜੇ ਪਾਸੇ ਭਾਖੜਾ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਪਾਣੀ ਦਾ ਪੱਧਰ ਨਹੀਂ ਵਧਿਆ, ਜੋ ਪੰਜਾਬ ਤੇ ਹਰਿਆਣਾ ਦੋਵਾਂ ਲਈ ਰਾਹਤ ਦੀ ਖ਼ਬਰ ਹੈ। ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਅੰਕੜਿਆਂ ਅਨੁਸਾਰ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ 15 ਫੁੱਟ ਹੇਠਾਂ ਹੈ।
ਭਾਖੜਾ ਡੈਮ ਦੇ ਅੱਜ ਪਾਣੀ ਦਾ ਪੱਧਰ 1665.85 ਫੁੱਟ ਤੱਕ ਪਹੁੰਚ ਗਿਆ, ਜਦੋਂਕਿ ਪਾਣੀ ਦੀ ਆਮਦ 51012 ਕਿਊਸਿਕ ਦਰਜ ਕੀਤੀ ਗਈ ਹੈ ਤੇ ਟਰਬਾਈਨਾਂ ਰਾਹੀਂ ਸਿਰਫ਼ 40091 ਕਿਊਸਿਕ ਪਾਣੀ ਛੱਡਿਆ ਗਿਆ ਹੈ। ਨੰਗਲ ਡੈਮ ਤੋਂ ਨੰਗਲ ਹਾਈਡਲ ਨਹਿਰ ਵਿੱਚ 12350 ਕਿਊਸਿਕ, ਆਨੰਦਪੁਰ ਸਾਹਿਬ ਹਾਈਡਲ ਨਹਿਰ ਵਿੱਚ 10150 ਕਿਊਸਿਕ ਤੇ ਸਤਲੁਜ ਦਰਿਆ ਵਿੱਚ 19400 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।
ਹਲਕੀ ਜਾਂ ਦਰਮਿਆਨੀ ਬਾਰਸ਼ ਹੋ ਸਕਦੀ
ਮੌਸਮ ਵਿਭਾਗ ਮੁਤਾਬਕ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਜਾਂ ਦਰਮਿਆਨੀ ਬਾਰਸ਼ ਹੋ ਸਕਦੀ ਹੈ। ਇਸ ਕਾਰਨ ਤਾਪਮਾਨ 'ਚ ਵਾਧਾ ਦੇਖਿਆ ਜਾ ਸਕਦਾ ਹੈ। ਪਿਛਲੇ 24 ਘੰਟਿਆਂ ਦੌਰਾਨ ਵੀ ਕੁਝ ਜ਼ਿਲ੍ਹਿਆਂ ਵਿੱਚ ਹੀ ਮੀਂਹ ਦਰਜ ਕੀਤਾ ਗਿਆ ਹੈ। ਹਿਮਾਚਲ ਨਾਲ ਲੱਗਦੇ ਇਲਾਕਿਆਂ ਵਿੱਚ ਹੀ ਬਾਰਸ਼ ਦਰਜ ਕੀਤੀ ਗਈ ਹੈ।
ਹਾਸਲ ਜਾਣਕਾਰੀ ਮੁਤਾਬਕ ਪਠਾਨਕੋਟ ਵਿੱਚ 39.8 ਐਮਐਮ ਬਾਰਸ਼ ਹੋਈ ਹੈ। ਜਦੋਂਕਿ ਗੁਰਦਾਸਪੁਰ ਵਿੱਚ 23.8 ਐਮਐਮ, ਐਸਬੀਐਸ ਨਗਰ ਵਿੱਚ 41.3 ਐਮਐਮ, ਹੁਸ਼ਿਆਰਪੁਰ ਵਿੱਚ 11 ਐਮਐਮ, ਰੋਪੜ ਵਿੱਚ 16 ਐਮਐਮ, ਲੁਧਿਆਣਾ ਵਿੱਚ 1.8 ਤੇ ਪਟਿਆਲਾ ਵਿੱਚ 6.8 ਐਮਐਮ ਮੀਂਹ ਰਿਕਾਰਡ ਕੀਤਾ ਗਿਆ ਹੈ।
ਇਹ ਵੀ ਪੜ੍ਹੋ: PM Kisan : ਪੰਜਾਬ ਦੇ 14,47,353 ਕਿਸਾਨਾਂ ਨੂੰ ਝਟਕਾ, ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ ਤੋਂ ਹੋਏ ਬਾਹਰ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।