ਮੋਗਾ ਦੀਆਂ ਸੜਕਾਂ ਨਹੀਂ ਖ਼ਤਰੇ ਤੋਂ ਖ਼ਾਲੀ ! ਸ਼ਰੇਆਮ ਹੋ ਜਾਂਦੀ ਹੈ ਲੁੱਟ, ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਤੋਂ ਲੋਕ ਖਫ਼ਾ
ਇਸ ਤੋਂ ਪਹਿਲਾਂ ਵੀ ਇੱਕ ਮਹਿਲਾ ਵਕੀਲ ਤੋਂ ਪਰਸ ਖੋਹਣ ਦੀ ਘਟਨਾ ਵਾਪਰੀ ਸੀ। ਇੱਕ ਦਿਨ ਪਹਿਲਾਂ ਵੀ ਸ਼ਹਿਰ ਦੇ ਬੱਸ ਸਟੈਂਡ ਤੋਂ ਮੋਬਾਈਲ ਖੋਹਣ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ।
Punjab News: ਪੰਜਾਬ ਦੇ ਮੋਗਾ ਜ਼ਿਲੇ ਦੇ ਬਾਘਾ ਪੁਰਾਣਾ ਸ਼ਹਿਰ 'ਚ ਦਿਨ-ਬ-ਦਿਨ ਲੁੱਟ-ਖੋਹ ਦੀਆਂ ਘਟਨਾਵਾਂ 'ਚ ਵਾਧਾ ਹੋ ਰਿਹਾ ਹੈ। ਤਾਜ਼ਾ ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦੋਂ ਕਸਬੇ ਵਿੱਚ ਇੱਕ ਔਰਤ ਦਾ ਪਰਸ ਅਤੇ ਟਿਫ਼ਨ ਵਾਲਾ ਬੈਗ ਲੁੱਟ ਲਿਆ ਗਿਆ।
ਸਕੂਲ ਤੋਂ ਵਾਪਸ ਆ ਰਹੀ ਸੀ ਔਰਤ
ਜ਼ਿਕਰ ਕਰ ਦਈਏ ਕਿ ਮਹਿਲਾ ਇੱਕ ਸਕੂਲ ਵਿੱਚ ਅਧਿਆਪਕਾ ਹੈ ਅਤੇ ਇਹ ਘਟਨਾ ਉਦੋਂ ਵਾਪਰੀ ਜਦੋਂ ਉਹ ਸਕੂਲ ਦੀ ਛੁੱਟੀ ਤੋਂ ਬਾਅਦ ਵਾਪਸ ਘਰ ਆ ਰਹੀ ਸੀ ਤਾਂ ਅਚਾਨਕ ਪਿੱਛੇ ਤੋਂ ਮੋਟਰਸਾਇਕਲ 'ਤੇ ਆ ਰਹੇ ਲੁਟੇਰੇ ਨੇ ਉਸ ਤੋਂ ਪਰਸ ਤੇ ਟਿਫਨ ਖੋਹ ਲਿਆ ਤੇ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਦੌਰਾਨ ਔਰਤ ਹੇਠਾਂ ਡਿੱਗ ਗਈ, ਖ਼ੈਰੀਅਤ ਰਹੀ ਕਿ ਇਸ ਦੌਰਾਨ ਉਸ ਨੂੰ ਕੋਈ ਗੰਭੀਰ ਸੱਟ ਨਹੀਂ ਲੱਗੀ। ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ।
ਪੁਲਿਸ ਨੇ ਕਾਰਵਾਈ ਦਾ ਦਿੱਤਾ ਭਰੋਸਾ
ਇਸ ਦੌਰਾਨ ਔਰਤ ਵੱਲੋਂ ਰੌਲਾ ਪਾਉਣ 'ਤੇ ਲੋਕਾਂ ਨੇ ਉਸ ਦਾ ਪਿੱਛਾ ਕੀਤਾ ਪਰ ਲੁਟੇਰਾ ਭੱਜਣ 'ਚ ਕਾਮਯਾਬ ਹੋ ਗਿਆ। ਔਰਤ ਵੱਲੋਂ ਪੁਲਿਸ ਨੂੰ ਸੂਚਨਾ ਦੇ ਦਿੱਤੀ ਗਈ ਹੈ ਅਤੇ ਮੰਗ ਕੀਤੀ ਗਈ ਹੈ ਕਿ ਲੁਟੇਰਿਆਂ ਨੂੰ ਫੜ ਕੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ |ਇਸ ਬਾਬਤ ਜਦੋਂ ਪੁਲਿਸ ਅਧਿਕਾਰੀਆਂ ਨਾਲ ਰਾਬਤਾ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਪੁਲਿਸ ਆਪਣੀ ਕਾਰਵਾਈ ਕਰ ਰਹੀ ਹੈ ਤੇ ਛੇਤੀ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇੱਕ ਹਫ਼ਤੇ ਵਿੱਚ ਤੀਜੀ ਵਾਰਦਾਤ
ਜ਼ਿਕਰ ਕਰ ਦਈਏ ਕਿ ਸ਼ਹਿਰ ਵਿੱਚ ਇੱਕ ਹਫ਼ਤੇ ਵਿੱਚ ਇਹ ਤੀਜੀ ਘਟਨਾ ਹੈ। ਇਸ ਤੋਂ ਪਹਿਲਾਂ ਵੀ ਇੱਕ ਮਹਿਲਾ ਵਕੀਲ ਤੋਂ ਪਰਸ ਖੋਹਣ ਦੀ ਘਟਨਾ ਵਾਪਰੀ ਸੀ। ਇੱਕ ਦਿਨ ਪਹਿਲਾਂ ਵੀ ਸ਼ਹਿਰ ਦੇ ਬੱਸ ਸਟੈਂਡ ਤੋਂ ਮੋਬਾਈਲ ਖੋਹਣ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਇਸ ਨਾਲ ਪੁਲਿਸ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਹੋ ਗਏ ਹਨ। ਲੋਕਾਂ ਵਿੱਚ ਡਰ ਦਾ ਮਾਹੌਲ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।