Punjab News : ਖੇਤਾਂ 'ਚੋਂ ਚਾਰਾ ਲੈਣ ਗਏ ਨੌਜਵਾਨ ਨੂੰ ਲੁਟੇਰਿਆਂ ਨੇ ਬਣਾਇਆ ਆਪਣਾ ਸ਼ਿਕਾਰ, ਗੋਲੀ ਮਾਰ ਕੇ ਕੀਤਾ ਜ਼ਖਮੀ
ਤਾਜ਼ਾ ਮਾਮਲਾ ਬਟਾਲਾ ਪੁਲਿਸ ਅਧੀਨ ਪੈਂਦੇ ਪਿੰਡ ਕੋਟਲਾ ਬੱਝਾ ਸਿੰਘ ਤੋਂ ਸਾਹਮਣੇ ਆਇਆ ਹੈ, ਜਿਥੇ ਦੇਰ ਦੁਪਹਿਰੇ ਹੀ ਖੇਤਾਂ ਵਿਚੋਂ ਪਸ਼ੂਆਂ ਦਾ ਚਾਰਾ ਲੈਣ ਗਏ 18 ਸਾਲਾਂ ਨੌਜਵਾਨ ਹਰਗੁਨਪ੍ਰੀਤ ਸਿੰਘ ਨੂੰ ਚਾਰ ਲੁਟੇਰਿਆਂ ਨੇ ਲੁੱਟ ਦੀ ਨੀਅਤ ਨਾਲ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ
ਸਤਨਾਮ ਸਿੰਘ ਬਟਾਲਾ ਦੀ ਰਿਪੋਰਟ
Punjab News : ਬਟਾਲਾ ਪੁਲਿਸ ਜ਼ਿਲ੍ਹੇ ਅਧੀਨ ਲੁੱਟ ਖੋਹ ਦੀਆਂ ਵਾਰਦਾਤਾਂ ਲਗਤਾਰ ਵਧਦੀਆਂ ਨਜਰ ਆ ਰਹੀਆਂ ਹਨ। ਤਾਜ਼ਾ ਮਾਮਲਾ ਬਟਾਲਾ ਪੁਲਿਸ ਅਧੀਨ ਪੈਂਦੇ ਪਿੰਡ ਕੋਟਲਾ ਬੱਝਾ ਸਿੰਘ ਤੋਂ ਸਾਹਮਣੇ ਆਇਆ ਹੈ, ਜਿਥੇ ਦੇਰ ਦੁਪਹਿਰੇ ਹੀ ਖੇਤਾਂ ਵਿਚੋਂ ਪਸ਼ੂਆਂ ਦਾ ਚਾਰਾ ਲੈਣ ਗਏ 18 ਸਾਲਾਂ ਨੌਜਵਾਨ ਹਰਗੁਨਪ੍ਰੀਤ ਸਿੰਘ ਨੂੰ ਚਾਰ ਲੁਟੇਰਿਆਂ ਨੇ ਲੁੱਟ ਦੀ ਨੀਅਤ ਨਾਲ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ ਤੇ ਇਸ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਉਹ ਫਰਾਰ ਹੋ ਗਏ। ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਬਟਾਲਾ ਦੇ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉੱਥੇ ਹੀ ਪੁਲਿਸ ਦੁਆਰਾ ਇਸ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਦੁਪਹਿਰ ਸਮੇਂ ਹੋਈ ਵਾਰਦਾਤ
ਉੱਥੇ ਹੀ ਜ਼ਖਮੀ ਨੌਜਵਾਨ ਦੇ ਚਾਚਾ ਅਮਰਜੀਤ ਸਿੰਘ ਨੇ ਦੱਸਿਆ ਕਿ ਉਹ ਦੇਰ ਦੁਪਹਿਰ ਸਮੇ ਆਪਣੇ ਖੇਤਾਂ ਵਿੱਚੋਂ ਚਾਰਾ ਲੈ ਕੇ ਵਾਪਸ ਆ ਰਹੇ ਸੀ ਤਾਂ ਰਸਤੇ ਵਿਚ ਉਹਨਾਂ ਦੇਖਿਆ ਕਿ ਕੁਝ ਨੌਜਵਾਨ ਆਪਸ ਵਿਚ ਗੁਥਮ ਗੁਥਾ ਹੋ ਰਹੇ ਸੀ। ਜਿਹਨਾਂ ਵਿੱਚੋ ਚਾਰ ਨੌਜਵਾਨਾਂ ਨੇ ਆਪਣੇ ਚੇਹਰੇ ਕਪੜੇ ਨਾਲ ਢੱਕੇ ਹੋਏ ਸੀ, ਜਦੋਂ ਉਹਨਾਂ ਵਲੋਂ ਆਵਾਜ ਲਾਈ ਗਈ ਤਾਂ ਉਹਨਾਂ ਨੇ ਨੌਜਵਾਨ ਨੂੰ ਗੋਲੀ ਮਾਰ ਦਿੱਤੀ ਅਤੇ ਉਹ ਚਾਰੋ ਨੌਜਵਾਨਾਂ ਭੱਜ ਗਏ। ਜਦੋ ਉਹਨਾਂ ਵੇਖਿਆ ਤਾਂ ਗੋਲੀ ਲੱਗਣ ਨਾਲ ਜ਼ਖਮੀ ਹੋਣ ਵਾਲਾ ਉਹਨਾਂ ਦਾ ਭਤੀਜਾ ਹੀ ਸੀ। ਉਹਨਾਂ ਆਪਣੇ ਭਤੀਜੇ ਦੀ ਜਾਨ ਬਚਾਉਣ ਲਈ ਆਵਾਜ਼ ਲਾਉਣੀ ਸ਼ੁਰੂ ਕਰ ਦਿੱਤੀ ਅਤੇ ਫਿਰ ਭਤੀਜੇ ਨੂੰ ਇਲਾਜ ਲਈ ਹਸਪਤਾਲ ਲੈ ਆਏ ਉਹਨਾਂ ਕਿਹਾ, ਉਹ ਲੁਟੇਰੇ ਲੁੱਟ ਦੀ ਨੀਅਤ ਨਾਲ ਹੀ ਮੇਰੇ ਭਤੀਜੇ ਨੂੰ ਪਏ ਸੀ।
ਉੱਥੇ ਹੀ ਨਿੱਜੀ ਹਸਪਤਾਲ ਵਿੱਚ ਜ਼ਖ਼ਮੀ ਦੇ ਬਿਆਨ ਦਰਜ ਕਰਨ ਪਹੁੰਚੇ ਐਸਐਚਓ ਸੁਖਵਿੰਦਰ ਸਿੰਘ ਨੇ ਘਟਨਾ ਬਾਰੇ ਦਸਦੇ ਹੋਏ ਕਿਹਾ, ਗੋਲੀ ਮੋਢੇ ਵਿੱਚ ਲੱਗਣ ਕਾਰਨ ਜ਼ਖਮੀ ਹੋਏ ਹਰਗੁਨਪ੍ਰੀਤ ਸਿੰਘ ਦੇ ਬਿਆਨ ਦਰਜ ਕੀਤੇ ਗਏ ਹਨ। ਬਾਕੀ ਕੇਸ ਦਰਜ ਕਰਦੇ ਹੋਏ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।