ਪੜਚੋਲ ਕਰੋ

Punjab Vidhan Sabha: ਸੱਤਾਧਾਰੀ ਤੇ ਵਿਰੋਧੀ ਹੋਏ ਆਹਮੋ-ਸਾਹਮਣੇ, ਕਾਂਗਰਸ ਤੇ ਭਾਜਪਾ ਨੇ ਕੀਤਾ ਬਾਈਕਾਟ, ਜਾਣੋ ਕਿੱਥੇ ਫਸਿਆ ਪੇਚ

ਕਾਂਗਰਸੀ ਵਿਧਾਇਕਾਂ ਨੇ ਸੈਸ਼ਨ ਦਾ ਬਾਈਕਾਟ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕੋਈ ਏਜੰਡਾ ਨਹੀਂ ਦਿੱਤਾ ਗਿਆ। ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵੀ ਇਜਲਾਸ ਦਾ ਵਿਰੋਧ ਕਰਦਿਆਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੂੰ ਧਾਰਮਿਕ ਮਾਮਲਿਆਂ ਵਿੱਚ ਦਖ਼ਲ ਨਹੀਂ ਦੇਣਾ ਚਾਹੀਦਾ।

Punjab News: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਦੂਜਾ ਦਿਨ ਸ਼ੁਰੂ ਹੋ ਗਿਆ ਹੈ। ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਤਜਵੀਜ਼ ਰੱਖੀ ਕਿ ਜਿਸ ਕੰਮ ਲਈ ਇਹ ਬੁਲਾਇਆ ਗਿਆ ਹੈ, ਉਹ ਇੱਥੇ ਹੀ ਕੀਤਾ ਜਾਵੇ। ਕੋਈ ਹੋਰ ਪ੍ਰਸਤਾਵ ਨਹੀਂ ਲਿਆਂਦਾ ਜਾਣਾ ਚਾਹੀਦਾ।

ਇਸ ’ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਤਰਾਜ਼ ਕਰਦਿਆਂ ਕਿਹਾ ਕਿ ਪਹਿਲਾਂ ਮਕਸਦ ਦੱਸਿਆ ਜਾਵੇ ਕਿ ਸੈਸ਼ਨ ਕਿਉਂ ਬੁਲਾਇਆ ਗਿਆ ਹੈ। 9 ਮਹੀਨੇ ਪਹਿਲਾਂ ਆਪ੍ਰੇਸ਼ਨ ਲੌਟਸ 'ਤੇ ਸੈਸ਼ਨ ਬੁਲਾਇਆ ਗਿਆ ਸੀ। ਇੱਥੇ ਮੁੱਖ ਮੰਤਰੀ ਸਮੇਤ ਵਿਧਾਇਕਾਂ ਨੇ ਕਿਹਾ ਸੀ। ਵਿਧਾਇਕਾਂ ਨੇ ਵੀ ਸ਼ਿਕਾਇਤ ਦਰਜ ਕਰਵਾਈ ਹੈ। ਉਸ ਦਾ ਕੀ ਹੋਇਆ?ਇਸ ਬਾਰੇ ਸਾਨੂੰ ਦੱਸਿਆ ਜਾਵੇ। ਸਪੀਕਰ ਨੇ ਕਿਹਾ ਕਿ ਇਸ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ ਤੋਂ ਬਾਅਦ ਕਾਂਗਰਸੀ ਵਿਧਾਇਕਾਂ ਨੇ ਸੈਸ਼ਨ ਦਾ ਬਾਈਕਾਟ ਕਰ ਦਿੱਤਾ। ਬਾਹਰ ਆਉਂਦਿਆਂ ਬਾਜਵਾ ਨੇ ਕਿਹਾ ਕਿ ਸਰਕਾਰ ਹੁਣ ਤੱਕ ਇਸ ਸਬੰਧੀ ਕੋਈ ਜਵਾਬ ਕਿਉਂ ਨਹੀਂ ਦੇ ਰਹੀ? ਇਸ ਸਬੰਧੀ ਕੋਈ ਏਜੰਡਾ ਨਹੀਂ ਦਿੱਤਾ ਗਿਆ। ਇਸ ਦੇ ਨਾਲ ਹੀ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵੀ ਇਜਲਾਸ ਦਾ ਵਿਰੋਧ ਕਰਦਿਆਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੂੰ ਧਾਰਮਿਕ ਮਾਮਲਿਆਂ ਵਿੱਚ ਦਖ਼ਲ ਨਹੀਂ ਦੇਣਾ ਚਾਹੀਦਾ। ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੀਆਂ ਉਂਗਲਾਂ 'ਤੇ ਨੱਚਾ ਰਹੇ ਹਨ। ਇਹ ਦੋ ਦਿਨਾ ਸੈਸ਼ਨ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਲਈ ਬੁਲਾਇਆ ਗਿਆ ਹੈ।

ਸੂਬੇ ਦੇ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਆਰਡੀਐਫ ਫੰਡ ਕੇਂਦਰ ਸਰਕਾਰ ਕੋਲ ਬਕਾਇਆ ਹੈ। ਇਸ ਕਾਰਨ ਪੰਜਾਬ ਦੇ ਪੇਂਡੂ ਵਿਕਾਸ ਕਾਰਜ ਠੱਪ ਹੋ ਕੇ ਰਹਿ ਗਏ ਹਨ। ਉਨ੍ਹਾਂ ਨੇ 3622 ਕਰੋੜ ਰੁਪਏ ਦੇ ਆਰਡੀਐਫ ਫੰਡ ਜਾਰੀ ਕਰਨ ਲਈ ਕੇਂਦਰ ਸਰਕਾਰ ਕੋਲ ਪਹੁੰਚ ਕਰਨ ਦਾ ਪ੍ਰਸਤਾਵ ਰੱਖਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਪਿਛਲੇ 4 ਸੀਜ਼ਨਾਂ ਤੋਂ ਇਹ ਫੰਡ ਨਹੀਂ ਮਿਲਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

Guruprub|Sikh| ਗੁਰੂਪੁਰਬ ਮੌਕੇ ਸਿੱਖਾਂ ਲਈ PM ਮੋਦੀ ਦਾ ਖ਼ਾਸ ਤੋਹਫ਼ਾ! | Narinder Modi |Gurupurb | ਦਸ਼ਮੇਸ਼ ਪਿਤਾ ਦੇ ਗੁਰੂਪੁਰਬ ਮੌਕੇ , CM ਮਾਨ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ | Bhagwant Maan |Chandigarh Building Collapses | ਚੰਡੀਗੜ੍ਹ Sector 17 'ਚ ਬੁਹਮੰਜ਼ਿਲਾ ਬਿਲਡਿੰਗ ਸੈਕਿੰਡਾਂ 'ਚ ਢਹਿ ਢੇਰੀ |PRTC Strike | ਸਾਵਧਾਨ ਪੰਜਾਬ 'ਚ ਨਹੀਂ ਚੱਲਣਗੀਆਂ ਬੱਸਾਂ!PRTC ਮੁਲਜ਼ਮਾਂ ਨੇ ਦਿੱਤੀ ਜਾਣਕਾਰੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Embed widget