ਪੜਚੋਲ ਕਰੋ

ਸੂਬੇ ਦੇ 9 ਜ਼ਿਲ੍ਹਿਆਂ ਦੇ 31 ਸਕੂਲਾਂ ਵਿੱਚ ਪਾਇਲਟ ਪ੍ਰਾਜੈਕਟ ਦੇ ਤੌਰ ‘ਤੇ ਸ਼ੁਰੂ ਕੀਤੀ ਸਕੀਮ

ਜਿੱਥੇ ਅਸੀਂ ਪੰਜਾਬ ਦੇ ਸਿੱਖਿਆ ਮਾਡਲ ਨੂੰ ਪੂਰੀ ਦੁਨੀਆਂ ਨਾਲੋਂ ਬਿਹਤਰ ਬਣਾਉਣਾ ਹੈ ਉਥੇ ਨਾਲ ਹੀ ਅਸੀਂ ਇਹ ਵੀ ਯਕੀਨੀ ਬਣਾਉਣਾ ਚਾਹੁੰਦਾ ਹਾਂ ਕਿ ਸਾਡੇ ਸਰਕਾਰੀ ਸਕੂਲਾਂ ਵਿੱਚ ਪੜ੍ਹੇ ਵਿਦਿਆਰਥੀ 12ਵੀਂ ਕਰਨ ਉਪਰੰਤ ਇਹ ਨਾ ਸੋਚਣ ਕਿ ‘ਹੁਣ ਮੈਂ ਕੀ ਕਰਾਂ?’ 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਿੱਖਿਆ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਰੋਜ਼ਗਾਰਦਾਤੇ ਬਣਾਉਣ ਦੀ  ਦਿਸ਼ਾ ਵਿੱਚ ਇੱਕ ਹੋਰ ਕਦਮ ਪੁੱਟਿਆ ਗਿਆ ਹੈ। ਅੱਜ ਇੱਥੇ ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀਆਂ ਵਪਾਰਕ ਉਦਮੀ ਬਣਨ ਸਬੰਧੀ ਇੱਛਾਵਾਂ ਨੂੰ ਹਕੀਕੀ ਰੂਪ ਦੇਣ ਲਈ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬਿਜਨਸ ਬਲਾਸਟਰ ਯੰਗ ਇੰਟਰਪਨਿਓਰ ਸਕੀਮ ਦਾ ਉਦਘਾਟਨ ਕੀਤਾ।

ਇਸ ਮੌਕੇ ਬੋਲਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਜਿੱਥੇ ਅਸੀਂ ਪੰਜਾਬ ਦੇ ਸਿੱਖਿਆ ਮਾਡਲ ਨੂੰ ਪੂਰੀ ਦੁਨੀਆਂ ਨਾਲੋਂ ਬਿਹਤਰ ਬਣਾਉਣਾ ਹੈ ਉਥੇ ਨਾਲ ਹੀ ਅਸੀਂ ਇਹ ਵੀ ਯਕੀਨੀ ਬਣਾਉਣਾ ਚਾਹੁੰਦਾ ਹਾਂ ਕਿ ਸਾਡੇ ਸਰਕਾਰੀ ਸਕੂਲਾਂ ਵਿੱਚ ਪੜ੍ਹੇ ਵਿਦਿਆਰਥੀ 12ਵੀਂ ਕਰਨ ਉਪਰੰਤ ਇਹ ਨਾ ਸੋਚਣ ਕਿ ‘ਹੁਣ ਮੈਂ ਕੀ ਕਰਾਂ?’ 

ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀ ਹੁਣ ਰੋਜ਼ਗਾਰ ਮੰਗਣ ਵਾਲੇ ਨਹੀਂ ਸਗੋਂ ਰੋਜ਼ਗਾਰਦਾਤਾ ਬਣਨਗੇ ।

ਉਨ੍ਹਾਂ ਕਿਹਾ ਕਿ ਇਸ ਸਵਾਲ ਨੂੰ ਖ਼ਤਮ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਿਜਨਸ ਬਲਾਸਟਰ ਯੰਗ ਇੰਟਰਪਨਿਓਰ ਸਕੀਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਕੀਮ ਨੂੰ 11ਵੀਂ ਜਮਾਤ ਦੇ ਵਿਦਿਆਰਾਥੀਆਂ ਲਈ ਸ਼ੁਰੂ ਕੀਤਾ ਗਿਆ ਹੈ ਅਤੇ ਇਸ ਨੂੰ ਪਹਿਲੇ ਪੜਾਅ ਅਧੀਨ ਪੰਜਾਬ ਰਾਜ ਦੇ 9 ਜ਼ਿਲ੍ਹਿਆਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ, ਸੰਗਰੂਰ, ਹੁਸ਼ਿਆਰਪੁਰ, ਫ਼ਿਰੋਜਪੁਰ, ਰੋਪੜ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ 31 ਸਕੂਲਾਂ ਵਿੱਚ ਸ਼ੁਰੂ ਕੀਤਾ ਜਾਣਾ ਹੈ ਅਤੇ ਅਗਲੇ ਵਿਦਿਅਕ ਵਰ੍ਹੇ ਤੋਂ ਪੰਜਾਬ ਰਾਜ ਦੇ ਸਾਰੇ ਸਕੂਲਾਂ ਵਿੱਚ ਲਾਗੂ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਪਹਿਲਾਂ ਬੱਚਿਆਂ ਤੋਂ ਉਹਨਾਂ ਦੀਆਂ ਵਪਾਰਕ ਤਜਵੀਜ਼ਾਂ ਲਈਆਂ ਜਾਣਗੀਆਂ ਅਤੇ ਫਿਰ ਉਹਨਾਂ ਵਪਾਰਕ ਤਜਵੀਜ਼ਾਂ ਨੂੰ ਸਥਾਪਿਤ ਉਦਯੋਗਪਤੀਆਂ ਨਾਲ ਵਿਚਾਰਿਆ ਜਾਵੇਗਾ ਅਤੇ ਜਿਹੜੀ ਵਪਾਰਕ ਤਜਵੀਜ਼ ਢੁਕਵੀਂ ਪਾਈ ਗਈ ਉਸ ਤਜਵੀਜ਼ ਲਈ 8 ਵਿਦਿਆਰਥੀਆਂ ਦਾ ਇੱਕ ਮਿਕਸ ਗਰੁੱਪ ਬਣਾ ਕੇ ਉਹਨਾਂ ਨੂੰ ਪੂਰੀ ਸੇਧ ਦਿੰਦੇ ਹੋਏ ਗਰੁੱਪ ਦੇ ਹਰੇਕ ਮੈਂਬਰ ਨੂੰ 2000 ਰੁਪਏ ਦਿੱਤੇ ਜਾਣਗੇ ਜੋ ਕਿ ਇਸ ਪੈਸੇ ਨੂੰ ਆਪਣੀ ਵਪਾਰਕ ਤਜਵੀਜ਼ ਨੂੰ ਸਫ਼ਲ ਬਣਾਉਣ ਲਈ ਲਗਾਉਣਗੇ।

ਉਨ੍ਹਾਂ ਕਿਹਾ ਕਿ ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਬਹੁਤ ਕਾਬਿਲ ਬੱਚੇ ਪੜ੍ਹ ਰਹੇ ਹਨ ਜਿਹਨਾਂ ਵਿੱਚ ਦੇਸ਼ ਦਨੀਆ ਨੂੰ ਬਦਲਣ ਦੀ ਸਮਰੱਥਾ ਹੈ ਅਤੇ ਮੈਨੂੰ ਆਸ ਹੈ ਕਿ ਇਹ ਸਕੀਮ ਨਾ ਕੇਵਲ ਸਾਡੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਰੋਜ਼ਗਾਰਦਾਤਾ ਬਣਾਵੇਗੀ ਸਗੋਂ ਸੂਬੇ ਦੀਆਂ ਕਈ ਸਮੱਸਿਆਵਾਂ ਨੂੰ ਵੀ ਮੁੱਢੋਂ ਖ਼ਤਮ ਕਰ ਦੇਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
Advertisement
ABP Premium

ਵੀਡੀਓਜ਼

Bhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |JobsSonia Maan | ਕਾਲਾ ਪਾਣੀ ਮੋਰਚੇ 'ਤੋਂ ਸੋਨੀਆ ਮਾਨ ਦਾ  ਵੱਡਾ ਬਿਆਨ! |Abp SanjhaFarmers Protest | ਕਿਸਾਨਾਂ ਨੂੰ ਲੈਕੇ ਪ੍ਰਤਾਪ ਬਾਜਵਾ ਦਾ ਵੱਡਾ ਧਮਾਕਾ! |Abp Sanjha |Partap BazwaFarmer Protest | ਕਿਸਾਨਾਂ 'ਤੇ ਸਿਆਸਤ ਜਾਰੀ! 'ਆਪ' ਨੇ BJP 'ਤੇ ਚੁੱਕੇ ਸਵਾਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
Flax seeds: ਸਿਆਲ 'ਚ ਅਲਸੀ ਦੀਆਂ ਪਿੰਨੀਆਂ ਤਾਂ ਸਾਰੇ ਹੀ ਖਾਂਦੇ ਪਰ ਬਹੁਤ ਘੱਟ ਲੋਕ ਜਾਣਦੇ ਇਸ ਦੇ ਗੁੱਝੇ ਫਾਇਦੇ
Flax seeds: ਸਿਆਲ 'ਚ ਅਲਸੀ ਦੀਆਂ ਪਿੰਨੀਆਂ ਤਾਂ ਸਾਰੇ ਹੀ ਖਾਂਦੇ ਪਰ ਬਹੁਤ ਘੱਟ ਲੋਕ ਜਾਣਦੇ ਇਸ ਦੇ ਗੁੱਝੇ ਫਾਇਦੇ
ਲੁਧਿਆਣਾ 'ਚ ਪ੍ਰਸ਼ਾਸਨ ਨੇ ਮੰਗਿਆ 7 ਦਿਨਾਂ ਦਾ ਸਮਾਂ, ਨਜ਼ਰਬੰਦ ਪ੍ਰਦਰਸ਼ਨਕਾਰੀ ਰਿਹਾਅ, ਲੱਖਾ ਸਿਧਾਣਾ ਨੂੰ ਵੀ ਰਿਹਾਅ ਕਰਨ ਦਾ ਐਲਾਨ
ਲੁਧਿਆਣਾ 'ਚ ਪ੍ਰਸ਼ਾਸਨ ਨੇ ਮੰਗਿਆ 7 ਦਿਨਾਂ ਦਾ ਸਮਾਂ, ਨਜ਼ਰਬੰਦ ਪ੍ਰਦਰਸ਼ਨਕਾਰੀ ਰਿਹਾਅ, ਲੱਖਾ ਸਿਧਾਣਾ ਨੂੰ ਵੀ ਰਿਹਾਅ ਕਰਨ ਦਾ ਐਲਾਨ
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
Embed widget