(Source: ECI/ABP News/ABP Majha)
NSQF grants: ਸਕੂਲ ਮੁਖੀਆਂ 'ਤੇ ਹੋਣ ਜਾ ਰਹੀ ਕਾਰਵਾਈ ! 31 ਦਸੰਬਰ ਤੱਕ ਮੰਗ ਲਿਆ ਡਾਟਾ; ਇਹ ਹੈ ਪੂਰਾ ਮਾਮਲਾ
NSQF grants not use: ਸਿੱਖਿਆ ਵਿਭਾਗ ਹੁਣ ਉਹਨਾਂ ਸਕੂਲਾਂ ਦੇ ਮੁਖੀਆਂ ਤੋਂ ਅਣਗਹਿਲੀ ਦਾ ਕਾਰਨ ਪੁੱਛੇਗਾ ਜਿਸ ਤੋਂ ਬਾਅਦ ਕਾਰਵਾਈ ਕੀਤੀ ਜਾ ਸਕਦੀ ਹੈ। ਸਹਾਇਕ ਡਾਇਰੈਕਟਰ ਵੋਕੇਸ਼ਨਲ ਨੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਹੁਕਮ ਜਾਰੀ ਕਰ ਕੇ
NSQF grants not use: ਪੰਜਾਬ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਲਈ ਉਦਯੋਗਿਕ ਖੇਤਰਾਂ ਦਾ ਦੌਰਾ ਕਰਵਾਉਣ ਤੇ ਗੈਸਟ ਲੈਕਚਰਾਂ ਵਾਸਤੇ ਸਕੂਲਾਂ ਨੂੰ ਦਿੱਤੇ ਜਾਂਦੇ ਫੰਡਾਂ ਦੇ ਮਾਮਲੇ ਵਿੱਚ ਹੁਣ ਵੱਡੀ ਕਾਰਵਾਈ ਹੋਣ ਜਾ ਰਹੀ ਹੈ। ਦਰਅਸਲ ਪੰਜਾਬ ਦੇ ਅਜਿਹੇ ਕਈ ਸਕੂਲ ਹਨ ਜਿਹਨਾਂ ਨੇ ਇਹਨਾਂ ਫੰਡਾਂ ਦੀ ਵਰਤੋ ਹੀ ਨਹੀਂ ਕੀਤੀ। ਜਿਸ ਤੋਂ ਬਾਅਦ ਡਾਇਰੈਕਟਰ ਜਨਰਲ ਸਿੱਖਿਆ ਵਿਭਾਗ ਨੇ NSQF ( National Skills Qualification Framework) ਤਹਿਤ ਭੇਜੀਆਂ ਗ੍ਰਾਂਟਾਂ ਨਾ ਵਰਤਣ ਦਾ ਗੰਭੀਰ ਨੋਟਿਸ ਲਿਆ ਹੈ।
ਜਿਸ ਤੋਂ ਬਾਅਦ ਹੁਣ ਅਜਿਹੇ ਸਕੂਲਾਂ ਦੀ ਜਾਂਚ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਸਿੱਖਿਆ ਵਿਭਾਗ ਹੁਣ ਉਹਨਾਂ ਸਕੂਲਾਂ ਦੇ ਮੁਖੀਆਂ ਤੋਂ ਅਣਗਹਿਲੀ ਦਾ ਕਾਰਨ ਪੁੱਛੇਗਾ ਜਿਸ ਤੋਂ ਬਾਅਦ ਕਾਰਵਾਈ ਕੀਤੀ ਜਾ ਸਕਦੀ ਹੈ। ਸਹਾਇਕ ਡਾਇਰੈਕਟਰ ਵੋਕੇਸ਼ਨਲ ਨੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਹੁਕਮ ਜਾਰੀ ਕਰ ਕੇ ਅਜਿਹੇ ਸਕੂਲਾਂ ਦੇ ਮੁਖੀਆਂ ਤੇ ਪ੍ਰਿੰਸੀਪਲਾਂ ਦੀ ਜਾਣਕਾਰੀ 3 ਦਸੰਬਰ ਤਕ ਸਾਂਝੀ ਕਰਨ ਦੀ ਹਦਾਇਤ ਕੀਤੀ ਹੈ।
ਸਿੱਖਿਆ ਵਿਭਾਗ ਨੇ ਦੱਸਿਆ ਕਿ ਸਕੂਲ ਮੁਖੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਸਨ ਕਿ ਇੰਡਸਟਰੀਅਲ ਦੌਰੇ ਅਤੇ ਗੈਸਟ ਲੈਕਚਰ ਸਮੇਂ ਸਿਰ ਕਰਵਾ ਦਿੱਤੇ ਜਾਣ। ਇਹ ਵੀ ਕਿਹਾ ਕਿਹਾ ਗਿਆ ਸੀ ਕਿ ਗ੍ਰਾਂਟ ਸਮੇਂ ਸਿਰ ਨਾ ਮਿਲਣ ਦੀ ਸੂਰਤ ਵਿਚ ਇਨ੍ਹਾਂ ਕਾਰਜਾਂ 'ਤੇ ਆਉਣ ਵਾਲਾ ਖ਼ਰਚਾ ਅਮਲਗਾਮੇਟਿਡ ਫੰਡ ਵਿਚੋਂ ਕਰਵਾ ਲਿਆ ਜਾਵੇ ਤੇ ਗ੍ਰਾਂਟ ਮਿਲਣ ਉਪਰੰਤ ਦੁਬਾਰਾ ਅਮਲਗਾਮੇਟਿਡ ਫੰਡ ਵਿਚ ਖ਼ਰਚ ਕੀਤਾ ਪੈਸਾ ਜਮ੍ਹਾਂ ਕਰਵਾ ਦਿੱਤਾ ਜਾਵੇ।
ਸਕੂਲ ਚੈਕਿੰਗ ਟੀਮਾਂ ਤੋਂ ਪ੍ਰਾਪਤ ਰਿਪੋਰਟਾਂ ਵਿਚ ਇਸ ਗੱਲ ਦਾ ਖ਼ੁਲਾਸਾ ਹੋਇਆ ਹੈ ਕਿ ਬਹੁਗਿਣਤੀ ਸਕੂਲਾਂ ਨੇ ਇਨ੍ਹਾਂ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ। ਵਿਭਾਗ ਨੇ ਇਸ ਮਾਮਲੇ ਵਿਚ ਇਨ੍ਹਾਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕਰਨ ਦੀ ਤਿਆਰ ਕਰ ਲਈ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial